‘ਕੋਵੀਸ਼ੀਲਡ’ ਦੀ ਕੀਮਤ ਤੈਅ, ਜਾਣੋ ਸੂਬਾ ਸਰਕਾਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਕਿੰਨੇ ’ਚ ਮਿਲੇਗੀ ਵੈਕਸੀਨ

Wednesday, Apr 21, 2021 - 02:07 PM (IST)

ਨਵੀਂ ਦਿੱਲੀ— ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਵਾਇਰਸ ਦੇ ਵੱਧਦੇ ਖ਼ਤਰੇ ਨੂੰ ਵੇਖਦਿਆਂ ਕੋਰੋਨਾ ਟੀਕਾਕਰਨ ਦੀ ਮੁਹਿੰਮ ਵੀ ਤੇਜ਼ ਕੀਤੀ ਜਾ ਰਹੀ ਹੈ। ਕੋਰੋਨਾ ਟੀਕੇ ਨੂੰ ਲੈ ਕੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਬੁੱਧਵਾਰ ਯਾਨੀ ਕਿ ਅੱਜ ਸੂਬਾ ਸਰਕਾਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਲਈ ਕੋਵੀਸ਼ੀਲਡ ਵੈਕਸੀਨ ਦੀ ਕੀਮਤ ਦਾ ਐਲਾਨ ਕੀਤਾ। ਕੰਪਨੀ ਮੁਤਾਬਕ ਸੂਬਾ ਸਰਕਾਰਾਂ ਨੂੰ ਕੋਵੀਸ਼ੀਲਡ ਵੈਕਸੀਨ 400 ਰੁਪਏ ਪ੍ਰਤੀ ਡੋਜ਼ ਖਰੀਦ ਸਕੇਗੀ। ਉੱਥੇ ਹੀ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ ਪ੍ਰਤੀ ਡੋਜ਼ ਦੇਣੇ ਹੋਣਗੇ। 

ਇਹ ਵੀ ਪੜ੍ਹੋ– ਅੱਖਾਂ ਸਾਹਮਣੇ ਆਪਣਿਆਂ ਨੂੰ ਮਰਦੇ ਵੇਖਦੇ ਰਹੇ ਪਰਿਵਾਰ, ਆਕਸੀਜਨ ਦੀ ਕਿੱਲਤ ਨਾਲ 12 ਮਰੀਜ਼ਾਂ ਦੀ ਮੌਤ

ਦੱਸ ਦੇਈਏ ਕਿ ਭਾਰਤ ਸਰਕਾਰ ਨੇ ਹਾਲ ਹੀ ’ਚ ਟੀਕਾਕਰਨ ਦੇ ਨਵੇਂ ਪੜਾਅ ਦਾ ਐਲਾਨ ਕੀਤਾ ਹੈ। ਇਸ ਪੜਾਅ ਵਿਚ ਸੂਬਾ ਸਰਕਾਰਾਂ ਅਤੇ ਪ੍ਰਾਈਵੇਟ ਹਸਪਤਾਲ ਸਿੱਧੇ ਵੈਕਸੀਨ ਨਿਰਮਾਤਾਵਾਂ ਤੋਂ ਵੈਕਸੀਨ ਖਰੀਦ ਸਕਣਗੇ। ਹੁਣ ਤੱਕ ਸਿਰਫ਼ ਕੇਂਦਰ ਸਰਕਾਰ ਹੀ ਵੈਕਸੀਨ ਖਰੀਦ ਰਹੀ ਸੀ ਅਤੇ ਵੱਖ-ਵੱਖ ਸੂਬਿਆਂ ਨੂੰ ਵੰਡ ਰਹੀ ਸੀ। ਸਿੱਧਾ ਟੀਕਾ ਨਿਰਮਾਤਾਵਾਂ ਤੋਂ ਖਰੀਦਣ ਦੀ ਆਗਿਆ ਮਿਲਣ ਮਗਰੋਂ ਸੀਰਮ ਇੰਸਟੀਚਿਊਟ ਆਫ਼ ਇੰਡੀਆ ਨੇ ਇਸ ਦੀ ਕੀਮਤ ਤੈਅ ਕਰ ਦਿੱਤੀ ਹੈ।

ਇਹ ਵੀ ਪੜ੍ਹੋ– ਕੋਰੋਨਾ ਆਫ਼ਤ: ‘ਆਕਸੀਜਨ ਐਕਸਪ੍ਰੈੱਸ’ ਟਰੇਨ ਚਲਾਏਗਾ ਰੇਲਵੇ, ਗ੍ਰੀਨ ਕੋਰੀਡੋਰ ਰਾਹੀਂ ਹੋਵੇਗੀ ਸਪਲਾਈ

ਸੀਰਮ ਇੰਸਟੀਚਿਊਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਵੈਕਸੀਨ ਵਿਦੇਸ਼ੀ ਵੈਕਸੀਨ ਦੇ ਮੁਕਾਬਲੇ ਕਾਫੀ ਸਸਤੀ ਹੈ। ਅਮਰੀਕਨ ਵੈਕਸੀਨ 1500 ਰੁਪਏ ਪ੍ਰਤੀ ਡੋਜ਼ ਮਿਲ ਰਹੀ ਹੈ ਅਤੇ ਰੂਸ ਦੀ ਵੈਕਸੀਨ ਦੀ ਇਕ ਡੋਜ਼ 750 ਰੁਪਏ ਦੇਣੇ ਹੋਣਗੇ । ਇਸ ਤਰ੍ਹਾਂ ਚੀਨ ਦੀ ਵੀ 750 ਰੁਪਏ ਪ੍ਰਤੀ ਡੋਜ਼ ’ਚ ਮਿਲੇਗੀ। ਓਧਰ ਸੀਰਮ ਇੰਸਟੀਚਿਊਟ ਦੇ ਅਦਾਰ ਪੂਨਾਵਾਲਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੰਪਨੀ ਬੱਚਿਆਂ ਲਈ ਵੈਕਸੀਨ ਬਣਾਉਣ ’ਤੇ ਕੰਮ ਕਰ ਰਹੀ ਹੈ। 

ਇਹ ਵੀ ਪੜ੍ਹੋ : ਵਿਆਹਾਂ ’ਤੇ ਪਿਆ ਕੋਰੋਨਾ ਦਾ ਪਰਛਾਵਾਂ, ਅਪ੍ਰੈਲ-ਮਈ ’ਚ ਤੈਅ ਵਿਆਹ ਕੀਤੇ ਗਏ ਮੁਲਤਵੀ

ਦੱਸਣਯੋਗ ਹੈ ਕਿ ਹੁਣ ਤੱਕ ਭਾਰਤ ਸਰਕਾਰ ਨੂੰ ਸੀਰਮ ਇੰਸਟੀਚਿਊਟ ਤੋਂ 200 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਵੈਕਸੀਨ ਮਿਲ ਰਹੀ ਸੀ। ਕੇਂਦਰ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਇਹ ਵੈਕਸੀਨ ਮੁਫ਼ਤ ਲਾਈ ਜਾ ਰਹੀ ਸੀ, ਜਦਕਿ ਪ੍ਰਾਈਵੇਟ ਹਸਪਤਾਲ 250 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਕੀਮਤ ਤੈਅ ਕੀਤੀ ਗਈ ਸੀ। ਦੱਸ ਦੇਈਏ ਕਿ ਹੁਣ ਤੱਕ ਦੇਸ਼ ’ਚ 13 ਕਰੋੜ ਕੋਰੋਨਾ ਡੋਜ਼ ਲੋਕਾਂ ਨੂੰ ਲਾਈਆਂ ਜਾ ਚੁੱਕੀ ਹਨ।

ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਵੱਡਾ ਫੈਸਲਾ, 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ

ਦੱਸ ਦੇਈਏ ਕਿ ਦੇਸ਼ ’ਚ ਕੋਵੈਕਸੀਨ ਅਤੇ ਕੋਵੀਸ਼ੀਲਡ ਨਾਂ ਦੀਆਂ ਦੋ ਵੈਕਸੀਨਾਂ ਲਾਈਆਂ ਜਾ ਰਹੀਆਂ ਹਨ। ਭਾਰਤ ਸਰਕਾਰ ਨੇ 1 ਮਈ 2021 ਤੋਂ ਟੀਕਾਕਰਨ ਦੇ ਨਵੇਂ ਪੜਾਅ ਦਾ ਐਲਾਨ ਕੀਤਾ ਹੈ, ਉਸ ਮੁਤਾਬਕ ਹੁਣ 18 ਸਾਲ ਤੋਂ ਉੱਪਰ ਦੇ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗ ਸਕੇਗੀ। 

ਇਹ ਵੀ ਪੜ੍ਹੋ : ਮਹਾਰਾਸ਼ਟਰ ’ਚ ਕੋਰੋਨਾ ਦੇ ਟੁੱਟੇ ਸਾਰੇ ਰਿਕਾਰਡ, ਹਰ 3 ਮਿੰਟ ’ਚ ਜਾਨ ਗੁਆ ਰਿਹਾ ਕੋਰੋਨਾ ਦਾ ਇਕ ਮਰੀਜ਼

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਰਾਏ
 


Tanu

Content Editor

Related News