ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ''ਚ ਗਊ ਰੱਖਿਅਕ ਬਿੱਟੂ ਬਜਰੰਗੀ ਗ੍ਰਿਫ਼ਤਾਰ

Monday, Apr 08, 2024 - 11:27 PM (IST)

ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ''ਚ ਗਊ ਰੱਖਿਅਕ ਬਿੱਟੂ ਬਜਰੰਗੀ ਗ੍ਰਿਫ਼ਤਾਰ

ਫਰੀਦਾਬਾਦ — ਫਰੀਦਾਬਾਦ ਸ਼ਹਿਰ ਦੇ ਨੰਗਲਾ ਇਨਕਲੇਵ 'ਚ ਇਕ ਨੌਜਵਾਨ ਦੀ ਡੰਡਿਆਂ ਨਾਲ ਕੁੱਟਮਾਰ ਕਰਨ ਅਤੇ ਇਸ ਹਰਕਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਦੋਸ਼ 'ਚ ਐਤਵਾਰ ਰਾਤ ਨੂੰ ਸਾਰਨ ਪੁਲਸ ਨੇ ਗਊ ਰੱਖਿਅਕ ਰਾਜਕੁਮਾਰ ਪੰਚਾਲ ਉਰਫ ਬਿੱਟੂ ਬਜਰੰਗੀ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਜਰੰਗੀ ਹਰਿਆਣਾ ਦੇ ਨੂਹ 'ਚ ਹਾਲ ਹੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਵੀ ਦੋਸ਼ੀ ਹੈ। ਜਾਂਚ 'ਚ ਸ਼ਾਮਲ ਹੋਣ ਤੋਂ ਬਾਅਦ ਬਜਰੰਗੀ ਨੂੰ ਸੋਮਵਾਰ ਨੂੰ ਜ਼ਮਾਨਤ ਮਿਲ ਗਈ। ਪੁਲਸ ਨੇ ਉਸ ਨੂੰ ਹਲਫੀਆ ਬਿਆਨ 'ਤੇ ਦਸਤਖ਼ਤ ਕਰਵਾ ਕੇ ਕਿਹਾ ਕਿ ਉਹ ਭਵਿੱਖ 'ਚ ਅਜਿਹੀ ਕਿਸੇ ਵੀ ਘਟਨਾ 'ਚ ਸ਼ਾਮਲ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਮੰਗਲਵਾਰ ਨੂੰ ਸੁਣਾਏਗੀ ਫੈਸਲਾ

ਵੀਡੀਓ 'ਚ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਪੁਲਸ ਮੁਲਾਜ਼ਮ ਖ਼ਿਲਾਫ਼ ਵਿਭਾਗੀ ਕਾਰਵਾਈ ਅਤੇ ਨੌਕਰੀ ਤੋਂ ਬਰਖਾਸਤ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਬਜਰੰਗੀ ਦੀ ਸੁਰੱਖਿਆ ਲਈ ਪੁਲਸ ਮੁਲਾਜ਼ਮ ਤਾਇਨਾਤ ਸਨ। ਸਾਰਨ ਥਾਣੇ ਦੇ ਇੰਚਾਰਜ ਇੰਸਪੈਕਟਰ ਸੰਗਰਾਮ ਦਹੀਆ ਨੇ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਬਜਰੰਗੀ ’ਤੇ ਨਜ਼ਰ ਰੱਖੇਗੀ। ਅਧਿਕਾਰੀ ਨੇ ਕਿਹਾ ਕਿ ਜੇਕਰ ਉਹ ਕਿਸੇ ਅਣਸੁਖਾਵੀਂ ਘਟਨਾ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਦਹੀਆ ਨੇ ਕਿਹਾ, “ਬਜਰੰਗੀ ਦੀ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਅਤੇ ਨੌਕਰੀ ਤੋਂ ਬਰਖਾਸਤ ਕਰਨ ਦੀ ਸਿਫਾਰਸ਼ ਉੱਚ ਅਧਿਕਾਰੀਆਂ ਨੂੰ ਕੀਤੀ ਗਈ ਹੈ।

ਇਹ ਵੀ ਪੜ੍ਹੋ- ਏਲੀਅਨਸ਼ਿਪ ਵਰਗਾ ਦਿਖਾਈ ਦਿੰਦੈ ਇਹ ਫਾਈਟਰ ਜੈਟ, ਅਮਰੀਕਾ ਨੇ 40 ਸਾਲ ਪਹਿਲਾਂ ਹੀ ਕਰ ਲਿਆ ਸੀ ਤਿਆਰ

ਸਾਈਬਰ ਪੁਲਸ ਦੀ ਟੀਮ ਲਗਾਤਾਰ ਬਜਰੰਗੀ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਨਜ਼ਰ ਰੱਖ ਰਹੀ ਹੈ।ਵੀਡੀਓ ਵਾਇਰਲ ਹੋਣ ਤੋਂ ਬਾਅਦ ਫਰੀਦਾਬਾਦ ਪੁਲਸ ਨੇ ਬੀਤੇ ਬੁੱਧਵਾਰ ਨੂੰ ਬਜਰੰਗੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਕਥਿਤ ਵੀਡੀਓ ਵਿੱਚ, ਉਹ ਸੜਕ ਦੇ ਵਿਚਕਾਰ ਇੱਕ ਵਿਅਕਤੀ ਨੂੰ ਡੰਡੇ ਨਾਲ ਕੁੱਟਦਾ ਦਿਖਾਈ ਦੇ ਰਿਹਾ ਹੈ। ਬਜਰੰਗੀ ਅਤੇ ਉਸਦੇ ਸਾਥੀਆਂ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 323 (ਦੁੱਖ ਪਹੁੰਚਾਉਣਾ), 341 (ਗਲਤ ਤਰੀਕੇ ਨਾਲ ਕੈਦ), 506 (ਅਪਰਾਧਿਕ ਧਮਕੀ) ਅਤੇ 34 (ਸਾਧਾਰਨ ਇਰਾਦਾ) ਦੇ ਤਹਿਤ ਸਾਰਨ ਪੁਲਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News