ਗਊ ਹੱਤਿਆ ’ਤੇ ਪਾਬੰਦੀ ਖਿਲਾਫ ਸੁਪਰੀਮ ਕੋਰਟ ਪੁੱਜੀ ਤਾਮਿਲਨਾਡੂ ਸਰਕਾਰ
Thursday, Jul 02, 2026 - 08:09 AM (IST)
ਨਵੀਂ ਦਿੱਲੀ (ਏਜੰਸੀ) - ਤਾਮਿਲਨਾਡੂ ਸਰਕਾਰ ਨੇ ਸੂਬੇ ’ਚ ਗਊਆਂ ਅਤੇ ਵੱਛਿਆਂ ਦੀ ਹੱਤਿਆ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਮਦਰਾਸ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਤਾਮਿਲਨਾਡੂ ਸਰਕਾਰ ਨੇ ਆਪਣੀ ਪਟੀਸ਼ਨ ’ਚ ਹਾਈ ਕੋਰਟ ਦੇ 27 ਮਈ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ’ਚ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਇਹ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਗਿਆ ਸੀ ਕਿ ਸੂਬੇ ’ਚ 28 ਮਈ ਨੂੰ ਬਕਰੀਦ ਮੌਕੇ ਜਾਂ ਕਿਸੇ ਵੀ ਹੋਰ ਦਿਨ ਕਿਸੇ ਗਊ ਜਾਂ ਵੱਛੇ ਦੀ ਹੱਤਿਆ ਨਾ ਕੀਤੀ ਜਾਵੇ।
ਪੜ੍ਹੋ ਇਹ ਵੀ - 183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ
ਹਾਈ ਕੋਰਟ ਦਾ ਇਹ ਹੁਕਮ 1976 ਦੇ ਉਸ ਹੁਕਮ ’ਤੇ ਆਧਾਰਿਤ ਸੀ ਜਿਸ ਵਿਚ ਦੁੱਧ ਉਤਪਾਦਨ ਅਤੇ ਪੇਂਡੂ ਆਰਥਿਕਤਾ ਨੂੰ ਬਿਹਤਰ ਬਣਾਉਣ ਹਿੱਤ ਗਊ ਹੱਤਿਆ ’ਤੇ ਪਾਬੰਦੀ ਲਗਾਈ ਗਈ ਸੀ। ਸੂਬਾ ਸਰਕਾਰ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਸੀ ਕਿ ਹਾਈ ਕੋਰਟ ਦਾ ਹੁਕਮ ਤਾਮਿਲਨਾਡੂ ਪਸ਼ੂ ਸੰਭਾਲ ਐਕਟ, 1958 ਦੇ ਉਪਬੰਧਾਂ ਦੇ ਉਲਟ ਹੈ। ਐਕਟ ਤਹਿਤ ਇਕ ਸਮਰੱਥ ਅਧਿਕਾਰੀ ਵੱਲੋਂ ਜਾਰੀ ਕੀਤੇ ਗਏ ਸਰਟੀਫਿਕੇਟ ਦੇ ਆਧਾਰ ’ਤੇ 10 ਸਾਲ ਤੋਂ ਵੱਧ ਉਮਰ ਦੀਆਂ ਅਜਿਹੀਆਂ ਗਊਆਂ ਦੀ ਹੱਤਿਆ ਦੀ ਇਜਾਜ਼ਤ ਹੈ ਜੋ ਕੰਮ ਅਤੇ ਪ੍ਰਜਨਣ ਲਈ ਅਯੋਗ ਹਨ।
ਪੜ੍ਹੋ ਇਹ ਵੀ - 19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
