ਜੰਮੂ ਕਸ਼ਮੀਰ : ਰਿਆਸੀ ''ਚ ਗਊ ਤਸਕਰ ਨੂੰ PSA ਦੇ ਅਧੀਨ ਕੀਤਾ ਗਿਆ ਗ੍ਰਿਫ਼ਤਾਰ

Saturday, Nov 11, 2023 - 04:06 PM (IST)

ਜੰਮੂ (ਭਾਸ਼ਾ)- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇਕ ਕਥਿਤ ਗਊ ਤਸਕਰ ਨੂੰ ਪਬਲਿਕ ਸੇਫਟੀ ਐਕਟ (ਪੀ.ਐੱਸ.ਏ.) ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਬੁਲਾਰੇ ਨੇ ਦੱਸਿਆ ਕਿ ਪੌਨੀ ਤਹਿਸੀਲ ਦੇ ਪਿੰਡ ਕੋਠੀਆਂ ਪਿੰਡ ਦਾ ਰਹਿਣ ਵਾਲਾ ਮੁਹੰਮਦ ਆਜ਼ਮ ਇਕ ਬਦਨਾਮ ਗਊ ਤਸਕਰ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਕੋਟ ਭਲਵਾਲ ਜੇਲ੍ਹ ਵਿਚ ਰੱਖਿਆ ਗਿਆ ਹੈ। ਬੁਲਾਰੇ ਨੇ ਕਿਹਾ ਕਿ ਆਜ਼ਮ ਦਾ ਡੋਜ਼ੀਅਰ ਰਿਆਸੀ ਦੇ ਸੀਨੀਅਰ ਪੁਲਸ ਕਮਿਸ਼ਨਰ ਅਮਿਤ ਗੁਪਤਾ ਦੇ ਨਿਰਦੇਸ਼ਾਂ 'ਤੇ ਤਿਆਰ ਕੀਤਾ ਗਿਆ ਸੀ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਸੌਂਪਿਆ ਗਿਆ ਸੀ, ਜਿਨ੍ਹਾਂ ਨੇ ਸਖ਼ਤ ਪੀ.ਐੱਸ.ਏ. ਦੇ ਤਹਿਤ ਉਸ ਨੂੰ ਹਿਰਾਸਤ 'ਚ ਲੈਣ ਦਾ ਆਦੇਸ਼ ਦਿੱਤਾ।

ਇਹ ਵੀ ਪੜ੍ਹੋ : ਹਵਾ ਪ੍ਰਦੂਸ਼ਣ ’ਤੇ ਉੱਚ ਪੱਧਰੀ ਮੀਟਿੰਗ, ਪੰਜਾਬ ’ਚ ਪਰਾਲੀ ਸਾੜਨ ’ਤੇ ਤੁਰੰਤ ਰੋਕ ਦੇ ਨਿਰਦੇਸ਼

ਉਨ੍ਹਾਂ ਕਿਹਾ ਕਿ ਰਾਜੌਰੀ, ਰਿਆਸੀ ਅਤੇ ਜੰਮੂ ਦੇ ਵੱਖ-ਵੱਖ ਥਾਣਿਆਂ 'ਚ ਭਾਰਤੀ ਦੰਡਾਵਲੀ ਅਤੇ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਪਿਛਲੇ ਤਿੰਨ ਸਾਲਾਂ ਵਿਚ ਦਰਜ 5 ਐੱਫ.ਆਈ.ਆਰ. ਵਿਚ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਕਿਹਾ,"ਗਊ ਤਸਕਰੀ ਅਤੇ ਹੋਰ ਅਪਰਾਧਿਕ ਮਾਮਲਿਆਂ ਵਿਚ ਉਸ ਦੀ ਲਗਾਤਾਰ ਸ਼ਮੂਲੀਅਤ ਦੇ ਮੱਦੇਨਜ਼ਰ ਅਤੇ ਆਮ ਜਨਤਾ ਦੀ ਸੁਰੱਖਿਆ ਲਈ, ਉਸ ਖ਼ਿਲਾਫ਼ ਸਖ਼ਤ ਕਾਨੂੰਨ ਦੇ ਤਹਿਤ ਕੇਸ ਦਰਜ ਕਰਨਾ ਜ਼ਰੂਰੀ ਸੀ।"

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News