ਸੀਪੀ ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ, ਅਸਤੀਫਾ ਦੇਣ ਤੋਂ 53 ਦਿਨ ਬਾਅਦ ਨਜ਼ਰ ਆਏ ਜਗਦੀਪ ਧਨਖੜ
Friday, Sep 12, 2025 - 10:23 AM (IST)

ਨੈਸ਼ਨਲ ਡੈਸਕ : ਸੀਪੀ ਰਾਧਾਕ੍ਰਿਸ਼ਨਨ ਨੇ ਅੱਜ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ 'ਚ ਸਵੇਰੇ 10 ਵਜੇ ਦੇ ਕਰੀਬ ਸੀਪੀ ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਵਜੋਂ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰ ਸਰਕਾਰ ਦੇ ਸਾਰੇ ਮੰਤਰੀ ਮੌਜੂਦ ਸਨ। ਇਸ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ।
ਤਤਕਾਲੀ ਉਪ-ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਅਚਾਨਕ ਅਸਤੀਫਾ ਦਿੱਤੇ ਜਾਣ ਕਾਰਨ ਇਹ ਚੋਣ ਕਰਵਾਈ ਗਈ। ਉਪ-ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਰਾਧਾਕ੍ਰਿਸ਼ਨਨ ਨੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਾਸ਼ਟਰਪਤੀ ਦਫਤਰ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਮੁਰਮੂ ਨੇ ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵ੍ਰਤ ਨੂੰ ਮਹਾਰਾਸ਼ਟਰ ਦੇ ਰਾਜਪਾਲ ਦਾ ਵਾਧੂ ਚਾਰਜ ਸੌਂਪਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8