CP ਰਾਧਾ ਕ੍ਰਿਸ਼ਣਨ ਹੋਣਗੇ ਉਪ ਰਾਸ਼ਟਰਪਤੀ ਅਹੁਦੇ ਲਈ NDA ਦੇ ਉਮੀਦਵਾਰ
Sunday, Aug 17, 2025 - 08:11 PM (IST)

ਨਵੀਂ ਦਿੱਲੀ- CP ਰਾਧਾ ਕ੍ਰਿਸ਼ਣਨ ਹੋਣਗੇ ਉਪ ਰਾਸ਼ਟਰਪਤੀ ਅਹੁਦੇ ਲਈ NDA ਦੇ ਉਮੀਦਵਾਰ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇਸਦਾ ਐਲਾਨ ਕਰਦਿਆਂ ਕਿਹਾ ਕਿ ਸੀਪੀ ਰਾਧਾਕ੍ਰਿਸ਼ਨਨ ਉਪ ਰਾਸ਼ਟਰਪਤੀ ਅਹੁਦੇ ਲਈ ਐਨਡੀਏ ਦੇ ਉਮੀਦਵਾਰ ਹੋਣਗੇ। ਇਸ ਵੇਲੇ ਸੀਪੀ ਰਾਧਾਕ੍ਰਿਸ਼ਨਨ ਮਹਾਰਾਸ਼ਟਰ ਦੇ ਰਾਜਪਾਲ ਹਨ। ਜੇਪੀ ਨੱਡਾ ਨੇ ਕਿਹਾ ਕਿ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦੇ ਨਾਮ ਨੂੰ ਅੰਤਿਮ ਰੂਪ ਦੇਣ ਲਈ ਬੁਲਾਈ ਗਈ ਸੀ।