ਕੈਨੇਡਾ ''ਚ ਭਾਰਤ ਵਿਰੋਧੀ ਅਨਸਰਾਂ ਬਾਰੇ CPIM ਦੀ ਭਾਰਤ ਸਰਕਾਰ ਨੂੰ ਅਪੀਲ
Wednesday, Oct 16, 2024 - 09:12 AM (IST)
ਨਵੀਂ ਦਿੱਲੀ: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੇ ਕੈਨੇਡਾ ਵਿਚ ਸਰਗਰਮ ਭਾਰਤ ਵਿਰੋਧੀ ਖ਼ਾਲਿਸਤਾਨੀ ਅਨਸਰਾਂ 'ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਪਾਬੰਦ ਹੈ। CPIM ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਵਿਰੋਧੀ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਦੀ ਅਪੀਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਕ ਹੋਰ ਪਿੰਡ ਵਿਚ ਰੱਦ ਹੋਈ ਪੰਚਾਇਤੀ ਚੋਣ, ਗਲਤ ਨਿਕਲੇ ਬੈਲਟ ਪੇਪਰ!
ਪਾਰਟੀ ਵੱਲੋਂ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਗਿਆ ਕਿ ਕੈਨੇਡਾ ਵਿਚ ਚੱਲ ਰਹੇ ਭਾਰਤ ਵਿਰੋਧੀ ਖ਼ਾਲਿਸਤਾਨੀ ਅਨਸਰਾਂ ਦੀਆਂ ਗਤੀਵਿਧੀਆਂ ਗੰਭੀਰ ਚਿੰਤਾ ਦਾ ਵਿਸ਼ਾ ਰਹੀਆਂ ਹਨ ਅਤੇ ਰਾਸ਼ਟਰੀ ਸੁਰੱਖਿਆ 'ਤੇ ਸਿੱਧਾ ਪ੍ਰਭਾਵ ਪਾਉਂਦੀਆਂ ਹਨ। ਭਾਰਤ ਸਰਕਾਰ ਰਾਸ਼ਟਰੀ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ, ਇਸ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਉਨ੍ਹਾਂ ਦੇ ਸਮਰਥਨ ਵਿਚ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਪਿੰਡਾਂ ਵਿਚ ਅੱਜ ਦੁਬਾਰਾ ਹੋਣਗੀਆਂ ਪੰਚਾਇਤੀ ਚੋਣਾਂ
ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਕ ਬਿਆਨ ਜਾਰੀ ਕਰਦੇ ਹੋਏ, ਪਾਰਟੀ ਨੇ ਸਰਕਾਰ ਨੂੰ "ਵਿਰੋਧੀ ਪਾਰਟੀਆਂ ਨੂੰ ਭਰੋਸੇ ਵਿਚ ਲੈਣ" ਦੀ ਅਪੀਲ ਵੀ ਕੀਤੀ। ਬਿਆਨ 'ਚ ਕਿਹਾ ਗਿਆ ਹੈ, ''ਉਮੀਦ ਕੀਤੀ ਜਾਂਦੀ ਹੈ ਕਿ ਭਾਰਤ ਸਰਕਾਰ ਵਿਰੋਧੀ ਪਾਰਟੀਆਂ ਨੂੰ ਇਨ੍ਹਾਂ ਮੁੱਦਿਆਂ 'ਤੇ ਭਰੋਸੇ 'ਚ ਲਵੇਗੀ, ਜਿਸ 'ਚ ਲਾਰੈਂਸ ਬਿਸ਼ਨੋਈ ਅਪਰਾਧਿਕ ਗਿਰੋਹ ਦੀ ਭੂਮਿਕਾ ਦੇ ਸਬੰਧ 'ਚ ਲੱਗੇ ਦੋਸ਼ ਵੀ ਸ਼ਾਮਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8