CPM ਨੇਤਾ ਸੀਤਾਰਾਮ ਯੇਚੁਰੀ ਦੀ ਵਿਗੜੀ ਸਿਹਤ, ਦਿੱਲੀ AIIMS 'ਚ ਕਰਵਾਇਆ ਗਿਆ ਦਾਖ਼ਲ
Monday, Aug 19, 2024 - 11:50 PM (IST)
ਨੈਸ਼ਨਲ ਡੈਸਕ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਸੋਮਵਾਰ ਸ਼ਾਮ ਨੂੰ ਏਮਜ਼ ਦੇ ਐਮਰਜੈਂਸੀ ਵਿਭਾਗ ਦੇ ਰੈੱਡ ਜ਼ੋਨ 'ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿਚ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦੇ ਆਈਸੀਯੂ ਵਿਚ ਭੇਜ ਦਿੱਤਾ ਗਿਆ ਹੈ। ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਹਨ। ਹਾਲਾਂਕਿ, ਏਮਜ਼ ਮੀਡੀਆ ਸੈੱਲ ਦੁਆਰਾ ਉਨ੍ਹਾਂ ਦੇ ਹਸਪਤਾਲ ਵਿਚ ਦਾਖਲ ਹੋਣ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 52 ਦਿਨਾਂ ਤੋਂ ਚੱਲ ਰਹੀ ਅਮਰਨਾਥ ਯਾਤਰਾ ਸਮਾਪਤ, 5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ
ਸੀਤਾਰਾਮ ਯੇਚੁਰੀ ਭਾਰਤੀ ਰਾਜਨੀਤੀ ਦਾ ਜਾਣਿਆ-ਪਛਾਣਿਆ ਚਿਹਰਾ ਹੈ। ਉਹ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਹਨ। ਰਾਜ ਸਭਾ ਮੈਂਬਰ ਹੁੰਦਿਆਂ, ਯੇਚੁਰੀ ਨੂੰ 2016 ਵਿਚ ਸਰਬੋਤਮ ਸੰਸਦ ਮੈਂਬਰ ਦਾ ਪੁਰਸਕਾਰ ਵੀ ਮਿਲਿਆ ਸੀ। ਯੇਚੁਰੀ ਇਕ ਤਾਮਿਲ ਬ੍ਰਾਹਮਣ ਪਰਿਵਾਰ ਨਾਲ ਸਬੰਧ ਰੱਖਦੇ ਹਨ। ਯੇਚੁਰੀ 1974 ਵਿਚ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (SFI) ਵਿਚ ਸ਼ਾਮਲ ਹੋਏ। ਇਕ ਸਾਲ ਬਾਅਦ ਉਹ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਮੈਂਬਰ ਬਣ ਗਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8