Diwali 2024: ਦਿੱਲੀ ਹੀ ਨਹੀਂ, ਸਗੋਂ ਇਨ੍ਹਾਂ 6 ਰਾਜਾਂ ਵਿੱਚ ਪਟਾਕੇ ਹੋਏ ਬੈਨ

Wednesday, Oct 30, 2024 - 05:29 PM (IST)

ਨਵੀਂ ਦਿੱਲੀ : ਦੀਵਾਲੀ ਅਤੇ ਸਰਦੀਆਂ ਦਾ ਮੌਸਮ ਨੇੜੇ ਆਉਣ ਨਾਲ ਭਾਰਤ ਦੇ ਬਹੁਤ ਸਾਰੇ ਰਾਜ ਵੱਧ ਰਹੇ ਪ੍ਰਦੂਸ਼ਣ ਦੇ ਪੱਧਰਾਂ ਨਾਲ ਨਜਿੱਠਣ ਲਈ ਸਰਗਰਮ ਕਦਮ ਚੁੱਕ ਰਹੇ ਹਨ। ਵਾਤਾਵਰਨ ਸਬੰਧੀ ਚਿੰਤਾਵਾਂ ਦੇ ਮੱਦੇਨਜ਼ਰ ਦਿੱਲੀ, ਪੰਜਾਬ ਅਤੇ ਤਾਮਿਲਨਾਡੂ ਵਰਗੇ ਰਾਜਾਂ ਨੇ ਪਟਾਕਿਆਂ ਦੀ ਵਰਤੋਂ 'ਤੇ ਸਖ਼ਤ ਨਿਯਮ ਲਾਗੂ ਕੀਤੇ ਹਨ। ਇਨ੍ਹਾਂ ਨਿਯਮਾਂ ਦਾ ਉਦੇਸ਼ ਇਸ ਤਿਉਹਾਰ ਦੌਰਾਨ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ ਨੂੰ ਘਟਾਉਣਾ ਹੈ। ਆਓ ਜਾਣਦੇ ਹਾਂ ਉਨ੍ਹਾਂ 7 ਰਾਜਾਂ ਬਾਰੇ ਜਿਨ੍ਹਾਂ ਨੇ ਵਾਤਾਵਰਣ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪਟਾਕਿਆਂ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ:

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

ਦਿੱਲੀ 'ਚ ਪਟਾਕਿਆਂ 'ਤੇ ਪਾਬੰਦੀ
ਦਿੱਲੀ ਵਿੱਚ ਹਰ ਸਾਲ ਸਰਦੀਆਂ ਵਿੱਚ ਹਵਾ ਦੀ ਗੁਣਵੱਤਾ ਦੀਆਂ ਗੰਭੀਰ ਸਮੱਸਿਆਵਾਂ ਹੁੰਦੀਆਂ ਹਨ। ਇਸ ਸਮੱਸਿਆ ਨਾਲ ਨਜਿੱਠਣ ਲਈ "ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ" (ਡੀਪੀਸੀਸੀ) ਨੇ 1 ਜਨਵਰੀ, 2025 ਤੱਕ ਹਰ ਤਰ੍ਹਾਂ ਦੇ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਵਿੱਚ ਆਨਲਾਈਨ ਵਿਕਰੀ ਵੀ ਸ਼ਾਮਲ ਹੈ। ਦੀਵਾਲੀ, ਗੁਰਪੂਰਵ, ਕ੍ਰਿਸਮਿਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਸਿਰਫ਼ 'ਹਰੇ ਪਟਾਕੇ' ਨੂੰ ਕੁਝ ਘੰਟਿਆਂ ਲਈ ਸਾੜਨ ਦੀ ਇਜਾਜ਼ਤ ਦਿੱਤੀ ਗਈ ਹੈ।

ਬਿਹਾਰ ਵਿਚ ਰੋਕ
ਬਿਹਾਰ ਦੇ ਪ੍ਰਮੁੱਖ ਸ਼ਹਿਰਾਂ ਜਿਵੇਂ ਪਟਨਾ, ਗਯਾ, ਮੁਜ਼ੱਫਰਪੁਰ ਅਤੇ ਹਾਜੀਪੁਰ 'ਚ ਹਰ ਤਰ੍ਹਾਂ ਦੇ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਫ਼ੈਸਲੇ ਵਿੱਚ ਵਾਤਾਵਰਣ ਅਨੁਕੂਲ ਵਿਕਲਪ ਵੀ ਸ਼ਾਮਲ ਕੀਤੇ ਗਏ ਹਨ। ਇਹ ਕਦਮ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਚੁੱਕਿਆ ਗਿਆ ਹੈ। ਹੁਣ ਇਨ੍ਹਾਂ ਸ਼ਹਿਰਾਂ ਵਿੱਚ ਲੋਕ ਪਟਾਕਿਆਂ ਤੋਂ ਬਿਨਾਂ ਤਿਉਹਾਰਾਂ ਦਾ ਆਨੰਦ ਲੈ ਸਕਣਗੇ, ਜਿਸ ਨਾਲ ਸਾਫ਼-ਸੁਥਰਾ ਅਤੇ ਸੁਰੱਖਿਅਤ ਵਾਤਾਵਰਨ ਯਕੀਨੀ ਹੋਵੇਗਾ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਪੱਪੂ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ-'ਇੱਧਰ-ਉਧਰ ਕੀਤਾ ਤਾਂ...'

ਮਹਾਰਾਸ਼ਟਰ ਵਿੱਚ ਗ੍ਰੀਨ ਪਟਾਕਿਆਂ ਦੀ ਇਜਾਜ਼ਤ
ਮਹਾਰਾਸ਼ਟਰ ਵਿੱਚ ਸਿਰਫ਼ ਹਰੇ ਪਟਾਕਿਆਂ ਦੀ ਇਜਾਜ਼ਤ ਹੈ, ਜੋ ਰਵਾਇਤੀ ਪਟਾਕਿਆਂ ਨਾਲੋਂ ਲਗਭਗ 30% ਘੱਟ ਪ੍ਰਦੂਸ਼ਣ ਪੈਦਾ ਕਰਦੇ ਹਨ। ਇਸ ਤੋਂ ਇਲਾਵਾ ਮੁੰਬਈ ਪੁਲਸ ਨੇ 23 ਅਕਤੂਬਰ ਤੋਂ 24 ਨਵੰਬਰ ਤੱਕ ਆਸਮਾਨੀ ਲਾਲਟੈਣਾਂ ਦੀ ਵਿਕਰੀ ਅਤੇ ਵਰਤੋਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।

ਕਰਨਾਟਕ ਵਿੱਚ ਸਮਾਂ ਸੀਮਾ
ਕਰਨਾਟਕ ਦੀ ਰਾਜ ਸਰਕਾਰ ਨੇ ਲੋਕਾਂ ਨੂੰ ਸਿਰਫ਼ ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਵਾਤਾਵਰਨ ਮੰਤਰੀ ਨੇ ਦੀਵਾਲੀ 'ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਸੀਮਤ ਕਰਨ ਦੀ ਸਿਫ਼ਾਰਸ਼ ਕੀਤੀ ਹੈ ਪਰ ਇਸ 'ਤੇ ਕੋਈ ਅਧਿਕਾਰਤ ਪਾਬੰਦੀ ਨਹੀਂ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਪੰਜਾਬ ਵਿੱਚ ਨਿਯੰਤਰਿਤ ਸਮਾਂ
ਪੰਜਾਬ ਵਿੱਚ ਸੁਪਰੀਮ ਕੋਰਟ ਅਤੇ ਐੱਨਜੀਟੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਦੀਵਾਲੀ, ਗੁਰੂਪੁਰਵਾ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ 'ਤੇ ਪਟਾਕਿਆਂ ਦੀ ਵਰਤੋਂ ਰਾਤ 8 ਤੋਂ 10 ਵਜੇ ਤੱਕ ਸੀਮਤ ਕਰ ਦਿੱਤੀ ਗਈ ਹੈ। ਇੱਥੇ ਸਿਰਫ਼ ਹਰੇ ਪਟਾਕੇ ਹੀ ਸਾੜਨ ਦੀ ਇਜਾਜ਼ਤ ਹੈ।

ਕੇਰਲ ਵਿੱਚ ਹਰੇ ਪਟਾਕਿਆਂ ਦੀ ਵਿਕਰੀ
ਕੇਰਲ 'ਚ ਦੀਵਾਲੀ 'ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਤੋਂ 10 ਵਜੇ ਤੱਕ ਤੈਅ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ 'ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 11:55 ਤੋਂ 12:30 ਵਜੇ ਤੱਕ ਰੱਖਿਆ ਗਿਆ ਹੈ। ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਰਾਜ ਵਿੱਚ ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਹੈ। ਇਹ ਕਦਮ ਸਥਾਨਕ ਲੋਕਾਂ ਦੀ ਸਿਹਤ ਅਤੇ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਲਈ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ - ਰੋਟੀ-ਜੂਸ ਤੋਂ ਬਾਅਦ ਹੁਣ ਦੁੱਧ 'ਚ 'ਥੁੱਕ', CCTV ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ

ਤਾਮਿਲਨਾਡੂ ਵਿੱਚ ਸਮਾਂ ਤੇ ਅਪੀਲ
ਤਾਮਿਲਨਾਡੂ ਸਰਕਾਰ ਨੇ ਦੀਵਾਲੀ 'ਤੇ ਪਟਾਕੇ ਚਲਾਉਣ ਦਾ ਸਮਾਂ ਸਵੇਰੇ 6 ਤੋਂ 7 ਵਜੇ ਅਤੇ ਸ਼ਾਮ 7 ਤੋਂ 8 ਵਜੇ ਤੱਕ ਸੀਮਤ ਕਰ ਦਿੱਤਾ ਹੈ। ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਲੋਕਾਂ ਨੂੰ ਅਜਿਹੇ ਹਰੇ ਪਟਾਕਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਜੋ ਘੱਟ ਪ੍ਰਦੂਸ਼ਣ ਵਾਲੇ ਅਤੇ ਘੱਟ ਰੌਲੇ-ਰੱਪੇ ਵਾਲੇ ਹੁੰਦੇ ਹਨ ਅਤੇ ਜਨਤਕ ਥਾਵਾਂ 'ਤੇ ਵੱਡੇ ਪੱਧਰ 'ਤੇ ਪਟਾਕਿਆਂ ਦੇ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਦੇ ਹਨ।

ਪੱਛਮੀ ਬੰਗਾਲ 'ਚ ਗ੍ਰੀਨ ਪਟਾਕੇ
ਪੱਛਮੀ ਬੰਗਾਲ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ NGT ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਦੀਵਾਲੀ 'ਤੇ ਸਿਰਫ਼ ਪ੍ਰਮਾਣਿਤ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਕੋਲਕਾਤਾ 'ਚ ਦੀਵਾਲੀ 'ਤੇ ਲੋਕ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾ ਸਕਦੇ ਹਨ। ਇਨ੍ਹਾਂ ਸਖ਼ਤ ਨਿਯਮਾਂ ਦਾ ਉਦੇਸ਼ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਕਰਨਾ ਹੈ। ਸਾਰੇ ਰਾਜਾਂ ਨੇ ਮਿਲ ਕੇ ਇੱਕ ਸਕਾਰਾਤਮਕ ਕਦਮ ਚੁੱਕਿਆ ਹੈ, ਤਾਂ ਜੋ ਇਸ ਦੀਵਾਲੀ ਮਨਾਉਂਦੇ ਸਮੇਂ ਵਾਤਾਵਰਣ ਦਾ ਵੀ ਧਿਆਨ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ - ਅਯੁੱਧਿਆ ਦੀ ਦੀਵਾਲੀ ਇਸ ਸਾਲ ਹੋਵੇਗੀ ਬਹੁਤ ਖ਼ਾਸ, 28 ਲੱਖ ਵਿਸ਼ੇਸ਼ ਦੀਵਿਆਂ ਨਾਲ ਚਮਕੇਗਾ ਰਾਮਲੱਲਾ ਦਾ ਮੰਦਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News