ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਕ੍ਰਾਈਮ ਬਰਾਂਚ ਨੇ ਇਕ ਹੋਰ ਮੁਲਜ਼ਮ ਕੀਤਾ ਗ੍ਰਿਫ਼ਤਾਰ

Wednesday, Jun 30, 2021 - 03:42 PM (IST)

ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਕ੍ਰਾਈਮ ਬਰਾਂਚ ਨੇ ਇਕ ਹੋਰ ਮੁਲਜ਼ਮ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ- ਦਿੱਲੀ ਕ੍ਰਾਈਮ ਬਰਾਂਚ ਨੇ ਲਾਲ ਕਿਲ੍ਹਾ ਹਿੰਸਾ ਦੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਬੂਟਾ ਸਿੰਘ 'ਤੇ ਦਿੱਲੀ ਪੁਲਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ। ਬੂਟਾ ਸਿੰਘ ਲਾਲ ਕਿਲ੍ਹੇ 'ਚ ਕੇਸਰੀ ਝੰਡਾ ਲਹਿਰਾਉਣ ਵਾਲੇ ਮੁਲਜ਼ਮ ਜੁਗਰਾਜ ਨਾਲ ਸੀ। ਬੂਟਾ ਸਿੰਘ ਪੰਜਾਬ ਦਾ ਰਹਿਣ ਵਾਲਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਵਲੋਂ ਗੁਰਜੋਤ ਸਿੰਘ ਨਾਮ ਦੇ ਦੋਸ਼ੀ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦਿੱਲੀ ਪੁਲਸ ਨੇ ਕੀਤੀ ਇਕ ਹੋਰ ਗਿ੍ਰਫ਼ਤਾਰੀ

ਦੱਸ ਦੇਈਏ ਕਿ 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹਾ ਦੀ ਫਸੀਲ ਤੋਂ ਕੇਸਰੀ ਝੰਡਾ ਲਹਿਰਾਉਣ ਦੇ ਦੋਸ਼ ਵਿਚ ਬੂਟਾ ਸਿੰਘ ਫਰਾਰ ਚੱਲ ਰਿਹਾ ਸੀ। ਦਿੱਲੀ ਪੁਲਸ ਨੇ ਬੂਟਾ ਸਿੰਘ ਦੀ ਗ੍ਰਿਫ਼ਤਾਰੀ ’ਤੇ 50 ਹਜ਼ਾਰ ਦਾ ਇਨਾਮ ਰੱਖਿਆ ਸੀ। ਜ਼ਿਕਰਯੋਗ ਹੈ ਕਿ ਕੇਂਦਰ ਦੇ ਨਵੇਂ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ। ਇਸ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿਚ ਹਿੰਸਕ ਝੜਪਾਂ ਹੋਈਆਂ ਸਨ। ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਲਾਲ ਕਿਲ੍ਹਾ ’ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ ਅਤੇ ਇਸ ਮਾਮਲੇ ਵਿਚ ਬੂਟਾ ਸਿੰਘ ਨੂੰ ਵੀ ਦੋਸ਼ੀ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ : ਲਾਲ ਕਿਲ੍ਹਾ ਹਿੰਸਾ ਮਾਮਲਾ : ਮੁੱਖ ਦੋਸ਼ੀ ਦੀਪ ਸਿੱਧੂ ਤੇ ਹੋਰਾਂ ਖ਼ਿਲਾਫ਼ ਮੁੜ ਸੰਮਨ ਜਾਰੀ


author

DIsha

Content Editor

Related News