CM ਕੇਜਰੀਵਾਲ ਤੋਂ ਬਾਅਦ ਆਤਿਸ਼ੀ 'ਤੇ ਕ੍ਰਾਈਮ ਬਰਾਂਚ ਦਾ ਐਕਸ਼ਨ, ਨੋਟਿਸ ਦੇਣ ਘਰ ਪਹੁੰਚੀ ਟੀਮ

Sunday, Feb 04, 2024 - 11:57 AM (IST)

CM ਕੇਜਰੀਵਾਲ ਤੋਂ ਬਾਅਦ ਆਤਿਸ਼ੀ 'ਤੇ ਕ੍ਰਾਈਮ ਬਰਾਂਚ ਦਾ ਐਕਸ਼ਨ, ਨੋਟਿਸ ਦੇਣ ਘਰ ਪਹੁੰਚੀ ਟੀਮ

ਨਵੀਂ ਦਿੱਲੀ- ਭਾਜਪਾ 'ਤੇ ਵਿਧਾਇਕਾਂ ਦੀ ਖਰੀਦ-ਫਰੋਖਤ ਦਾ ਦੋਸ਼ ਲਾਉਣ ਦੇ ਮਾਮਲੇ 'ਚ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ ਦੀ ਟੀਮ ਅੱਜ ਯਾਨੀ ਕਿ ਐਤਵਾਰ ਨੂੰ ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਦੇ ਘਰ ਵੀ ਨੋਟਿਸ ਦੇਣ ਪਹੁੰਚੀ। ਹਾਲਾਂਕਿ ਆਤਿਸ਼ੀ ਆਪਣੇ ਘਰ ਨਹੀਂ ਸੀ। ਅਜਿਹੇ ਵਿਚ ਕ੍ਰਾਈਮ ਬਰਾਂਚ ਦੀ ਟੀਮ ਆਤਿਸ਼ੀ ਦੇ ਨਾ ਮਿਲਣ 'ਤੇ ਉਨ੍ਹਾਂ ਦੇ ਓ. ਐੱਸ. ਡੀ. ਨੂੰ ਨੋਟਿਸ ਦੇ ਕੇ ਉੱਥੋਂ ਪਰਤ ਆਈ ਹੈ। ਇਸ ਤੋਂ ਇਕ ਦਿਨ ਪਹਿਲਾਂ ਕ੍ਰਾਈਮ ਬਰਾਂਚ ਦੇ ਅਧਿਕਾਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜ ਕੇ ਭਾਜਪਾ ਦੇ 7 'ਆਪ' ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦੇ ਆਪਣੇ ਦਾਅਵਿਆਂ ਦੀ ਜਾਂਚ ਲਈ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ।

ਇਹ ਵੀ ਪੜ੍ਹੋ- ਵਿਧਾਇਕਾਂ ਦੀ ਖਰੀਦ-ਫਰੋਖਤ ਦਾ ਮਾਮਲਾ; CM ਕੇਜਰੀਵਾਲ ਨੂੰ ਨੋਟਿਸ ਦੇਣ ਘਰ ਪੁੱਜੀ ਦਿੱਲੀ ਪੁਲਸ

ਆਤਿਸ਼ੀ ਨੂੰ ਨੋਟਿਸ ਕਿਉਂ?

ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਤਿਸ਼ੀ ਨੇ ਭਾਜਪਾ 'ਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਾਏ ਸਨ। ਕੇਜਰੀਵਾਲ ਨੇ ਕਿਹਾ ਸੀ ਕਿ ਭਾਜਪਾ ਨੇ ਦਿੱਲੀ ਵਿਚ ਉਨ੍ਹਾਂ ਦੀ ਸਰਕਾਰ ਡਿਗਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ 7 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਹੈ। ਭਾਜਪਾ ਨੇ ਦੋਸ਼ਾਂ ਨੂੰ "ਝੂਠੇ" ਅਤੇ "ਬੇਬੁਨਿਆਦ" ਦੱਸਦਿਆਂ ਰੱਦ ਕਰ ਦਿੱਤਾ ਸੀ ਅਤੇ ਮੁੱਖ ਮੰਤਰੀ ਨੂੰ ਆਪਣੇ ਦਾਅਵਿਆਂ ਦੇ ਸਮਰਥਨ ਲਈ ਸਬੂਤ ਪੇਸ਼ ਕਰਨ ਦੀ ਚੁਣੌਤੀ ਦਿੱਤੀ ਸੀ। ਇਸ ਤੋਂ ਬਾਅਦ ਆਤਿਸ਼ੀ ਨੇ ਵੀ ਪ੍ਰੈੱਸ ਕਾਨਫਰੰਸ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਨੇ ਦਿੱਲੀ ਵਿਚ 'ਆਪ੍ਰੇਸ਼ਨ ਲੋਟਸ 2.0' ਸ਼ੁਰੂ ਕੀਤਾ ਹੈ। ਆਤਿਸ਼ੀ ਨੇ ਕਿਹਾ ਕਿ ਉਨ੍ਹਾਂ ਨੇ 'ਆਪ' ਵਿਧਾਇਕਾਂ ਨੂੰ ਪੈਸੇ ਦੀ ਪੇਸ਼ਕਸ਼ ਕਰ ਕੇ ਆਪਣੇ ਪਾਲੇ ਵਿਚ ਕਰਨ ਦੀ ਇਸ ਤਰ੍ਹਾਂ ਦੀ ਕੋਸ਼ਿਸ਼ ਪਿਛਲੇ ਸਾਲ ਵੀ ਕੀਤੀ ਸੀ ਪਰ ਉਹ ਅਸਫ਼ਲ ਰਹੇ।

ਇਹ ਵੀ ਪੜ੍ਹੋ- ਦਿੱਲੀ ਦੇ ਮੁਹੱਲਾ ਕਲੀਨਿਕ ’ਚ  65,000 ‘ਫਰਜ਼ੀ ਮਰੀਜ਼ਾਂ’ ਦੀ ਜਾਂਚ ਕੀਤੀ ਗਈ : ACB

ਭਾਜਪਾ ਨੇ ਦਿੱਲੀ ਪੁਲਸ ਤੋਂ ਕੀਤੀ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ 

ਇਨ੍ਹਾਂ ਦੋਸ਼ਾਂ ਤੋਂ ਬਾਅਦ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਇਕ ਵਫ਼ਦ ਨੇ 30 ਜਨਵਰੀ ਨੂੰ ਦਿੱਲੀ ਪੁਲਸ ਨੂੰ ਸ਼ਿਕਾਇਤ ਕੀਤੀ ਅਤੇ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ। ਇਸ ਮਾਮਲੇ 'ਚ ਸ਼ੁੱਕਰਵਾਰ ਨੂੰ ਦਿੱਲੀ ਕ੍ਰਾਈਮ ਬ੍ਰਾਂਚ ਦੀ ਟੀਮ ਵੀ ਕੇਜਰੀਵਾਲ ਅਤੇ ਦਿੱਲੀ ਦੇ ਮੰਤਰੀ ਆਤਿਸ਼ੀ ਦੇ ਘਰ ਪਹੁੰਚੀ ਸੀ। ਹਾਲਾਂਕਿ ਸ਼ੁੱਕਰਵਾਰ ਨੂੰ ਕੇਜਰੀਵਾਲ ਅਤੇ ਆਤਿਸ਼ੀ ਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਕਿਉਂਕਿ ਕੇਜਰੀਵਾਲ ਦੀ ਰਿਹਾਇਸ਼ ਦੇ ਅਧਿਕਾਰੀਆਂ ਨੇ ਇਸ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਆਤਿਸ਼ੀ ਵੀ ਰਿਹਾਇਸ਼ 'ਤੇ ਮੌਜੂਦ ਨਹੀਂ ਸਨ।

ਇਹ ਵੀ ਪੜ੍ਹੋ- WHO ਦਾ ਅਨੁਮਾਨ; ਭਾਰਤ ’ਚ ਕੈਂਸਰ ਦੇ 14.1 ਲੱਖ ਨਵੇਂ ਮਾਮਲੇ, 9.1 ਲੱਖ ਮੌਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News