ਅਪਰਾਧੀਆਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ, ਨਹੀਂ ਤਾਂ ਜਬਰ-ਜ਼ਨਾਹ ਵਰਗੇ ਅਪਰਾਧ ਰੋਕਣੇ ਔਖੇ : ਸੁਪਰੀਮ ਕੋਰਟ

Tuesday, Oct 06, 2026 - 09:46 AM (IST)

ਅਪਰਾਧੀਆਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ, ਨਹੀਂ ਤਾਂ ਜਬਰ-ਜ਼ਨਾਹ ਵਰਗੇ ਅਪਰਾਧ ਰੋਕਣੇ ਔਖੇ : ਸੁਪਰੀਮ ਕੋਰਟ

ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਔਰਤਾਂ ਵਿਰੁੱਧ ਅਪਰਾਧ ਕਰਨ ਵਾਲੇ ਅਪਰਾਧੀਆਂ ਦੇ ਮਨਾਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ ਹੈ, ਨਹੀਂ ਤਾਂ ਜਬਰ-ਜ਼ਨਾਹ ਵਰਗੇ ਅਪਰਾਧਾਂ ਨੂੰ ਰੋਕਣਾ ਔਖਾ ਹੋ ਜਾਵੇਗਾ। ਅਜਿਹਾ ਲੱਗਦਾ ਹੈ ਕਿ ਔਰਤਾਂ ਸ਼ਹਿਰਾਂ ’ਚ ਸੁਰੱਖਿਅਤ ਨਹੀਂ ਹਨ ਖਾਸ ਕਰ ਕੇ ਕੁਝ ਨਾਜ਼ੁਕ ਖੇਤਰਾਂ ’ਚ। ਸੁਪਰੀਮ ਕੋਰਟ ਨੇ ਇਹ ਟਿੱਪਣੀ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ’ਚ ਕੁਝ ਦਿਨ ਪਹਿਲਾਂ ਜਬਰ-ਜ਼ਨਾਹ ਦੀਆਂ ਵਾਪਰੀਆਂ ਘਟਨਾਵਾਂ ਦਾ ਖੁੱਦ ਨੋਟਿਸ ਲੈਂਦਿਆਂ ਮਾਮਲੇ ਦੀ ਸੁਣਵਾਈ ਦੌਰਾਨ ਸੋਮਵਾਰ ਕੀਤੀ।

ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ

ਜਸਟਿਸ ਜੇ. ਬੀ. ਪਾਰਦੀਵਾਲਾ ਤੇ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਕਿਹਾ ਕਿ ਸਾਨੂੰ ਮਿਲ ਕੇ ਕੰਮ ਕਰਨਾ ਪਵੇਗਾ। ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਦਿੱਲੀ-ਐੱਨ. ਸੀ. ਆਰ. ਖੇਤਰ ਦੀ ਹਰ ਔਰਤ ਰਾਤ 11 ਵਜੇ ਵੀ ਸੁਰੱਖਿਅਤ ਮਹਿਸੂਸ ਕਰੇ, ਭਾਵੇਂ ਉਹ ਸੜਕ ’ਤੇ ਸਫਰ ਕਰ ਰਹੀ ਹੋਵੇ ਜਾਂ ਮੈਟਰੋ ’ਚ। ਅਹਿਮ ਗੱਲ ਇਹ ਹੈ ਕਿ ਅਪਰਾਧ ਹੋਣ ਤੋਂ ਰੋਕਿਆ ਜਾਵੇ ਨਾ ਕਿ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾਏ, ਜਿਵੇਂ ਕਿ ਆਮ ਹੁੰਦਾ ਹੈ। ਅਦਾਲਤ ਨੇ ਕਿਹਾ ਕਿ ਪੁਲਸ ਨੂੰ ਉਨ੍ਹਾਂ ਗੁੰਡਿਆਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਚਾਹੀਦਾ ਹੈ, ਜਿਨ੍ਹਾਂ ’ਚ ਅਜਿਹੇ ਅਪਰਾਧ ਕਰਨ ਦਾ ਰੁਝਾਨ ਹੈ। ਬੈਂਚ ਨੇ ਕਿਹਾ ਕਿ ਜਬਰ-ਜ਼ਨਾਹ ਇਕ ਅਜਿਹਾ ਅਪਰਾਧ ਹੈ ਜਿਸ ਨੂੰ ਕੋਈ ਵੀ ਸਮਾਜ ਪ੍ਰਵਾਨ ਨਹੀਂ ਕਰ ਸਕਦਾ। ਅਦਾਲਤ ਨੇ ਜਬਰ-ਜ਼ਨਾਹ ਦੀਆਂ 3 ਘਟਨਾਵਾਂ ਦਾ ਖੁਦ ਨੋਟਿਸ ਲਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ ; ਹਵਾ ਵਿਚਾਲੇ 'ਗ਼ਾਇਬ' ਹੋ ਗਿਆ ਜਹਾਜ਼ ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ

28 ਸਤੰਬਰ ਨੂੰ ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. ’ਚ ਨਾਬਾਲਗ ਕੁੜੀਆਂ ਤੇ ਔਰਤਾਂ ਵਿਰੁੱਧ ਅਪਰਾਧਾਂ ਨਾਲ ਸਬੰਧਤ ਖ਼ਬਰਾਂ ਦਾ ਆਪ ਹੀ ਨੋਟਿਸ ਲਿਆ ਸੀ ਤੇ ਕਿਹਾ ਸੀ ਕਿ ਅਜਿਹੇ ਮਾਮਲੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਪ੍ਰਣਾਲੀਗਤ ਨਾਕਾਮੀ ਨੂੰ ਦਰਸਾਉਂਦੇ ਹਨ। ਸੁਪਰੀਮ ਕੋਰਟ ਨੇ ਦਿੱਲੀ ਦੇ ਆਸਥਾ ਕੁੰਜ ਪਾਰਕ ’ਚ 17 ਸਾਲ ਦੀ ਇਕ ਕੁੜੀ ਨਾਲ ਕਥਿਤ ਸਮੂਹਿਕ ਜਬਰ-ਜ਼ਨਾਹ, ਦਿੱਲੀ ਦੇ ਸਵਰੂਪ ਨਗਰ ਖੇਤਰ ’ਚ ਇਕ ਅੱਲ੍ਹੜ ਕੁੜੀ ਨਾਲ ਸਮੂਹਿਕ ਜਬਰ-ਜ਼ਨਾਹ ਤੇ ਕਤਲ ਅਤੇ ਇਕ ਚਲਦੀ ਸਲੀਪਰ ਬੱਸ ’ਚ ਨਾਬਾਲਗ ਕੁੜੀ ਨਾਲ ਸੈਕਸ ਸ਼ੋਸ਼ਣ ਦਾ ਨੋਟਿਸ ਲਿਆ ਸੀ। ਸਲੀਪਰ ਬੱਸ ਨੇ ਗ੍ਰੇਟਰ ਨੋਇਡਾ ਤੇ ਦਿੱਲੀ ਦਰਮਿਆਨ 47 ਕਿਲੋਮੀਟਰ ਤੋਂ ਵੱਧ ਦੀ ਦੂਰੀ ਤੈਅ ਕੀਤੀ ਪਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਇਸ ਨੂੰ ਰੋਕਣ ’ਚ ਨਾਕਾਮ ਰਹੀਆਂ।

ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News