ਜੰਮੂ ਕਸ਼ਮੀਰ ਦੇ ਰਿਆਸੀ ''ਚ PSA ਦੇ ਅਧੀਨ ਹਿਰਾਸਤ ''ਚ ਲਿਆ ਗਿਆ ਅਪਰਾਧੀ
Tuesday, Oct 31, 2023 - 04:35 PM (IST)
ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਮੰਗਲਵਾਰ ਨੂੰ 14 ਅਪਰਾਧਕ ਮਾਮਲਿਆਂ 'ਚ ਲੋੜੀਂਦੇ ਇਕ ਵਿਅਕਤੀ ਨੂੰ ਪਬਲਿਕ ਸੁਰੱਖਿਆ ਐਕਟ (ਪੀ.ਐੱਸ.ਏ.) ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਹੌਰ ਤਹਿਸੀਲ ਦੇ ਬੱਗਾ ਪਿੰਡ ਦੇ ਰਹਿਣ ਵਾਲੇ ਉਮਰ ਵਸੀਮ ਗਨੀ 'ਤੇ ਪੁਲਸ ਨੇ ਪੀ.ਐੱਸ.ਏ. ਦੇ ਅਧੀਨ ਮਾਮਲਾ ਦਰਜ ਕੀਤਾ ਸੀ ਅਤੇ ਬਾਅਦ 'ਚ ਜ਼ਿਲ੍ਹਾ ਮੈਜਿਸਟ੍ਰੇਟ ਬਬਿਲਾ ਰਖਵਾਲ ਨੇ ਹਿਰਾਸਤ ਦਾ ਆਦੇਸ਼ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ : ਰਾਘਵ ਚੱਢਾ ਨੇ ਕੀਤਾ ਫੋਨ ਹੈੱਕ ਹੋਣ ਦਾ ਦਾਅਵਾ, ਭਾਜਪਾ 'ਤੇ ਲਗਾਏ ਇਲਜ਼ਾਮ
ਉਨ੍ਹਾਂ ਕਿਹਾ ਕਿ ਗਨੀ ਨੂੰ ਜੰਮੂ ਕਸ਼ਮੀਰ ਦੇ ਊਧਮਪੁਰ, ਜੰਮੂ ਅਤੇ ਰਿਆਸੀ ਜ਼ਿਲ੍ਹਿਆਂ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੇ ਧਰਮਸ਼ਾਲਾ ਜ਼ਿਲ੍ਹਿਆਂ 'ਚ ਉਨ੍ਹਾਂ ਖ਼ਿਲਾਫ਼ ਦਰਜ 14 ਮਾਮਲਿਆਂ 'ਚ ਸ਼ਾਮਲ ਪਾਇਆ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8