ਹਿਰਾਸਤ ''ਚੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ''ਤੇ ਪੁਲਸ ਦੀ ਗੋਲੀ ਦਾ ਸ਼ਿਕਾਰ ਹੋਇਆ ਅਪਰਾਧੀ ਰੋਹਿਤ

Tuesday, Aug 13, 2024 - 10:23 AM (IST)

ਚੇਨਈ - ਤਾਮਿਲਨਾਡੂ ਦੇ ਦੱਖਣੀ ਥੇਨੀ ਜ਼ਿਲ੍ਹੇ 'ਚੋਂ ਗ੍ਰਿਫ਼ਤਾਰ ਕਰ ਕੇ ਚੇਨਈ ਲਿਆਂਦੇ ਗਏ ਰੋਹਿਤ ਰਾਜ ਨਾਂ ਦੇ ਅਪਰਾਧੀ ਨੇ ਮੰਗਲਵਾਰ ਸਵੇਰੇ ਪੁਲਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਪੁਲਸ ਵਲੋਂ ਚਲਾਈ ਗਈ ਗੋਲੀ ਨਾਲ ਉਹ ਜ਼ਖ਼ਮੀ ਹੋ ਗਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਅਪਰਾਧੀ ਰੋਹਿਤ ਰਾਜ ਸ਼ਹਿਰ ਦੇ ਟੀ.ਪੀ.ਚਥੀਰਾਮ ਦਾ ਰਹਿਣ ਵਾਲਾ ਹੈ। ਉਹ ਘੱਟੋ-ਘੱਟ ਤਿੰਨ ਕਤਲ ਅਤੇ ਕਈ ਹੋਰ ਮਾਮਲਿਆਂ ਵਿੱਚ ਲੋੜੀਂਦਾ ਸੀ। 

ਇਹ ਵੀ ਪੜ੍ਹੋ - ਕਾਰ ਸਿਖਦਿਆਂ ਇਕੱਠਿਆਂ ਡੁੱਬੀਆਂ 3 ਪੀੜ੍ਹੀਆਂ, ਪਿਓ, ਪੁੱਤ ਤੇ ਪੋਤੇ ਦੀ ਮੌਤ, ਘਟਨਾ ਦੇਖ ਸਹਿਮੇ ਲੋਕ

ਦੱਸ ਦੇਈਏ ਕਿ ਪੁਲਸ ਪਿਛਲੇ ਕੁਝ ਸਾਲਾਂ ਤੋਂ ਉਸ ਦੀ ਭਾਲ ਕਰ ਰਹੀ ਸੀ। ਉਸ ਦੇ ਥੇਨੀ 'ਚ ਲੁਕੇ ਹੋਣ ਦਾ ਪਤਾ ਲੱਗਣ 'ਤੇ ਪੁਲਸ ਦੀ ਵਿਸ਼ੇਸ਼ ਟੀਮ ਉਥੇ ਗਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਚੇਨਈ ਲੈ ਆਈ। ਅੱਜ ਸਵੇਰੇ ਜਦੋਂ ਉਸ ਨੂੰ ਪੁੱਛਗਿੱਛ ਲਈ ਥਾਣੇ ਲਿਜਾਇਆ ਜਾ ਰਿਹਾ ਸੀ ਤਾਂ ਉਸ ਨੇ ਪੁਲਸ ਟੀਮ ’ਤੇ ਹਮਲਾ ਕਰ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਸ ਨੇ ਆਤਮ ਰੱਖਿਆ 'ਚ ਗੋਲੀ ਚਲਾ ਦਿੱਤੀ, ਜੋ ਉਸ ਦੀ ਲੱਤ 'ਚ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਰਕਾਰੀ ਕਿਲਪੌਕ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਦਿਲ ਦਹਿਲਾ ਦੇਣ ਵਾਲੀ ਘਟਨਾ : ਅਵਾਰਾ ਕੁੱਤੇ ਨੇ ਛੇ ਮਹੀਨੇ ਦੀ ਬੱਚੀ ਨੂੰ ਨੋਚ-ਨੋਚ ਵੱਢਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News