ਪਟਨਾ ਸੜਕ ਹਾਦਸੇ ''ਚ ਰਾਹਗੀਰ ਦੀ ਮੌਤ, ਭੜਕੀ ਭੀੜ ਨੇ ਕੀਤਾ ਹੰਗਾਮਾ, ਫੂਕੇ ਕਈ ਵਾਹਨ

Saturday, Aug 08, 2026 - 09:15 AM (IST)

ਪਟਨਾ ਸੜਕ ਹਾਦਸੇ ''ਚ ਰਾਹਗੀਰ ਦੀ ਮੌਤ, ਭੜਕੀ ਭੀੜ ਨੇ ਕੀਤਾ ਹੰਗਾਮਾ, ਫੂਕੇ ਕਈ ਵਾਹਨ

ਪਟਨਾ (ਏਜੰਸੀ) - ਬਿਹਾਰ ਦੀ ਰਾਜਧਾਨੀ ਪਟਨਾ ’ਚ ਸ਼ੁੱਕਰਵਾਰ ਨੂੰ ਕਥਿਤ ਤੌਰ ’ਤੇ ਬੱਸ ਦੀ ਲਪੇਟ ’ਚ ਆਉਣ ਨਾਲ ਇਕ ਰਾਹਗੀਰ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਭੜਕੀ ਭੀੜ ਨੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ ਅਤੇ ਇਕ ਪੁਲਸ ਚੌਕੀ ’ਚ ਭੰਨਤੋੜ ਕੀਤੀ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਹ ਘਟਨਾ ਪਟਨਾ ਦੇ ਛੋਟੀ ਪਹਾੜੀ ਇਲਾਕੇ ’ਚ ਰਾਸ਼ਟਰੀ ਰਾਜਮਾਰਗ-30 ’ਤੇ ਵਾਪਰੀ ਹੈ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। 

ਪੜ੍ਹੋ ਇਹ ਵੀ - 17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ

ਇਸ ਮਾਮਲੇ ਦੇ ਸਬੰਧ ਵਿਚ ਪਟਨਾ ਦੇ ਐੱਸ. ਡੀ. ਪੀ. ਓ.-1 ਰਾਜ ਕਿਸ਼ੋਰ ਸਿੰਘ ਨੇ ਦੱਸਿਆ, ‘‘ਛੋਟੀ ਪਹਾੜੀ ਇਲਾਕੇ ’ਚ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਬੱਸ ਨੇ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਦੌਰਾਨ ਉਸ ਵਿਅਕਤੀ ਦੀ ਮੌਤ ਹੋ ਗਈ। ਘਟਨਾ ਤੋਂ ਨਾਰਾਜ਼ ਲੋਕਾਂ ਨੇ ਬੱਸ ਸਮੇਤ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ।’’ ਇਸ ਮਾਮਲੇ ’ਚ ਟ੍ਰੈਫਿਕ ਥਾਣੇ ’ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਕ, ਭੀੜ ਨੇ ਮੌਕੇ ’ਤੇ ਮੌਜੂਦ ਕੁਝ ਪੱਤਰਕਾਰਾਂ ਨਾਲ ਵੀ ਕੁੱਟਮਾਰ ਕੀਤੀ।

ਪੜ੍ਹੋ ਇਹ ਵੀ - ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ ਸੱਚਾਈ ਜਾਣ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News