ਭੀੜ ਨੇ ਮਹਿਲਾ ਕਾਂਸਟੇਬਲ ਨਾਲ ਕੀਤੀ ਛੇੜਛਾੜ, ਉਸ ਦੇ ਕੱਪੜੇ ਉਤਾਰਨ ਦੀ ਕੀਤੀ ਕੋਸ਼ਿਸ਼
Wednesday, Mar 19, 2025 - 02:32 PM (IST)

ਨਾਗਪੁਰ- ਮੁਗਲ ਸ਼ਾਸਕ ਔਰੰਗਜ਼ੇਬ ਦੀ ਕਬਰ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਨਾਗਪੁਰ ਸ਼ਹਿਰ 'ਚ ਭੜਕੀ ਹਿੰਸਾ ਦੌਰਾਨ ਦੰਗਾਕਾਰੀਆਂ ਦੀ ਭੀੜ ਨੇ ਇਕ ਮਹਿਲਾ ਕਾਂਸਟੇਬਲ ਨਾਲ ਕਥਿਤ ਤੌਰ 'ਤੇ ਛੇੜਛਾੜ ਕੀਤੀ ਅਤੇ ਉਸ ਦੇ ਕੱਪੜੇ ਉਤਾਰਨ ਦੀ ਕੋਸ਼ਿਸ਼ ਕੀਤੀ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹਿੰਸਾ ਦੌਰਾਨ ਭੀੜ ਨੇ ਪੁਲਸ 'ਤੇ ਪੈਟਰੋਲ ਬੰਬ ਵੀ ਸੁੱਟੇ। ਉਨ੍ਹਾਂ ਕਿਹਾ ਕਿ ਪੁਲਸ ਨੇ ਹੁਣ ਤੱਕ 51 ਦੰਗਾਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਕੁੱਲ 57 ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੋਮਵਾਰ ਰਾਤ ਨੂੰ ਲਗਭਗ 7.30 ਵਜੇ ਕੇਂਦਰੀ ਨਾਗਪੁਰ 'ਚ ਹਿੰਸਾ ਭੜਕ ਗਈ ਅਤੇ ਪੁਲਸ 'ਤੇ ਪੱਥਰਬਾਜ਼ੀ ਕੀਤੀ ਗਈ। ਇਹ ਹਿੰਸਾ ਇਸ ਅਫਵਾਹ ਤੋਂ ਬਾਅਦ ਭੜਕੀ ਕਿ ਇਕ ਸੱਜੇ-ਪੱਖੀ ਸੰਗਠਨ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਇਕ ਭਾਈਚਾਰੇ ਨਾਲ ਸਬੰਧਤ ਇਕ ਧਾਰਮਿਕ ਗ੍ਰੰਥ ਨੂੰ ਸਾੜ ਦਿੱਤਾ ਗਿਆ।
ਇਸ ਸਬੰਧ 'ਚ ਇਕ ਅਧਿਕਾਰੀ ਨੇ ਕਿਹਾ,"ਹਿੰਸਾ ਦੇ ਸਬੰਧ 'ਚ ਨਾਗਪੁਰ 'ਚ ਕੁੱਲ ਪੰਜ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਗਣੇਸ਼ਪੇਠ ਪੁਲਸ ਸਟੇਸ਼ਨ 'ਚ ਦਰਜ ਕੀਤੀ ਗਈ ਇਕ ਐਫਆਈਆਰ 'ਚ ਕਿਹਾ ਗਿਆ ਹੈ ਕਿ ਲੋਕਾਂ ਦਾ ਇਕ ਸਮੂਹ ਸ਼ਹਿਰ ਦੇ ਭਾਲਦਾਰਪੁਰਾ ਚੌਕ 'ਤੇ ਇਕੱਠਾ ਹੋਇਆ ਅਤੇ ਪੁਲਸ ਵਾਲਿਆਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਭੀੜ ਨੇ ਪੁਲਸ ਮੁਲਾਜ਼ਮਾਂ 'ਤੇ ਪੈਟਰੋਲ ਬੰਬ ਅਤੇ ਪੱਥਰ ਵੀ ਸੁੱਟੇ। ਹਨੇਰੇ ਦਾ ਫਾਇਦਾ ਚੁੱਕਦੇ ਹੋਏ ਭੀੜ ਨੇ ਦੰਗਾ ਕੰਟਰੋਲ ਪੁਲਸ (ਆਰਸੀਪੀ) ਦੀ ਇਕ ਮਹਿਲਾ ਕਾਂਸਟੇਬਲ ਅਤੇ ਉਸ ਦੀ ਵਰਦੀ ਨੂੰ ਛੂਹਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਕੱਪੜੇ ਉਤਾਰਨ ਦੀ ਵੀ ਕੋਸ਼ਿਸ਼ ਕੀਤੀ। ਭੀੜ ਨੇ ਹੋਰ ਮਹਿਲਾ ਪੁਲਸ ਮੁਲਾਜ਼ਮਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਅਤੇ ਅਸ਼ਲੀਲ ਟਿੱਪਣੀਆਂ ਕੀਤੀਆਂ। ਦੰਗਾਕਾਰੀਆਂ ਨੇ ਉਨ੍ਹਾਂ ਵੱਲ ਇਤਰਾਜ਼ਯੋਗ ਇਸ਼ਾਰੇ ਵੀ ਕੀਤੇ ਅਤੇ ਉਨ੍ਹਾਂ 'ਤੇ ਹਮਲਾ ਵੀ ਕੀਤਾ।'' ਹਿੰਸਾ ਦੇ ਮੱਦੇਨਜ਼ਰ, ਸ਼ਹਿਰ ਦੇ ਕਈ ਸੰਵੇਦਨਸ਼ੀਲ ਇਲਾਕਿਆਂ 'ਚ ਕਰਫਿਊ ਅਜੇ ਵੀ ਲਾਗੂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8