ਕਮਾਂਡਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ''ਤੇ CRPF ਜਵਾਨ ਬਰਖ਼ਾਸਤ
Saturday, Nov 14, 2026 - 01:56 PM (IST)
ਨਵੀਂ ਦਿੱਲੀ (ਏਜੰਸੀ)- ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐੱਫ) ਨੇ ਸੋਸ਼ਲ ਮੀਡੀਆ 'ਤੇ ਆਪਣੇ ਕਮਾਂਡਰ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਇਕ ਜਵਾਨ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਦੇ ਅਨੁਸਾਰ, ਬਰਖਾਸਤ ਜਵਾਨ ਦੀ ਪਛਾਣ ਆਸਾਮ ਦੇ ਪਿਨਾਕ ਨਾਥ ਵਜੋਂ ਹੋਈ ਹੈ ਅਤੇ ਉਹ ਜੰਮੂ ਅਤੇ ਕਸ਼ਮੀਰ ਦੇ ਡੋਡਾ 'ਚ ਤਾਇਨਾਤ ਸੀਆਰਪੀਐੱਫ ਦੀ 33ਵੀਂ ਬਟਾਲੀਅਨ ਦੀ ਅਲਫ਼ਾ ਕੰਪਨੀ 'ਚ ਪ੍ਰੋਬੇਸ਼ਨਰੀ ਕਾਂਸਟੇਬਲ ਸੀ।
ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕੀਤੀ ਸੀ ਕਿ ਉਹ ਆਪਣੇ ਕੰਪਨੀ ਕਮਾਂਡਰ ਦੇ ਕਤਲ ਕਰਨ ਤੋਂ ਬਾਅਦ ਖੁਦ ਵੀ ਜਾਨ ਦੇ ਦੇਵੇਗਾ। ਉਸ ਨੇ ਇਕ ਹੋਰ ਸੁਰੱਖਿਆ ਫੋਰਸ 'ਚ ਹਾਲ ਹੀ 'ਚ ਵਾਪਰੀ ਇਕ ਘਟਨਾ ਦਾ ਵੀ ਜ਼ਿਕਰ ਕੀਤਾ, ਜਿਸ 'ਚ ਇਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਆਪਣੇ ਸੀਨੀਅਰ ਅਧਿਕਾਰੀ ਅਤੇ ਹੋਰ ਸਾਥੀਆਂ ਕਤਲ ਕਰ ਦਿੱਤਾ ਸੀ। ਬਟਾਲੀਅਨ ਦੇ ਕਮਾਂਡਿੰਗ ਅਫਸਰ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਬਾਅਦ 'ਚ ਕੇਂਦਰੀ ਸਿਵਲ ਸੇਵਾਵਾਂ (ਅਸਥਾਈ ਸੇਵਾ) ਨਿਯਮਾਂ, 1965 ਦੇ ਤਹਿਤ ਸ਼ੁੱਕਰਵਾਰ ਨੂੰ ਜਵਾਨ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
