CRPF ਕੈਂਪ ''ਚ ਜਵਾਨ ਨੇ ਆਪਣੇ ਹੀ ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਵੀ ਦਿੱਤੀ ਜਾਨ

Tuesday, Aug 04, 2026 - 12:16 PM (IST)

CRPF ਕੈਂਪ ''ਚ ਜਵਾਨ ਨੇ ਆਪਣੇ ਹੀ ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਵੀ ਦਿੱਤੀ ਜਾਨ

ਨਗਾਂਵ (ਏਜੰਸੀ)- ਆਸਾਮ ਦੇ ਨਗਾਂਵ ਜ਼ਿਲ੍ਹੇ 'ਚ ਮੰਗਲਵਾਰ ਨੂੰ ਆਸਾਮ ਦੇ ਨਾਗਾਓਂ ਜ਼ਿਲ੍ਹੇ 'ਚ ਇਕ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਅਧਿਕਾਰੀ ਨੇ ਆਪਣੇ 2 ਸਾਥੀਆਂ ਨੂੰ ਗੋਲੀ ਮਾਰ ਕੇ ਕਤਲ ਅਤੇ ਇਕ ਹੋਰ ਨੂੰ ਜ਼ਖਮੀ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ

ਨਗਾਂਵ ਦੇ ਡਿਪਟੀ ਸੁਪਰਡੈਂਟ ਆਫ਼ ਪੁਲਸ (ਹੈੱਡਕੁਆਰਟਰ) ਪਰਮਿਤਾ ਸਰਕਾਰ ਨੇ ਦੱਸਿਆ ਕਿ ਇਹ ਘਟਨਾ ਸਵੇਰੇ 7 ਵਜੇ ਦੇ ਕਰੀਬ ਕਟਿਮਾਰੀ ਦੇ 34 ਬਟਾਲੀਅਨ ਕੈਂਪ 'ਚ ਵਾਪਰੀ ਜਦੋਂ ਸਹਾਇਕ ਸਬ-ਇੰਸਪੈਕਟਰ ਬੱਲਾਨੀ ਪ੍ਰੇਮਾਬ੍ਰਮ, ਜੋ ਮੁੱਖ ਗੇਟ 'ਤੇ ਡਿਊਟੀ 'ਤੇ ਸੀ, ਨੇ ਆਪਣੇ ਸਾਥੀਆਂ 'ਤੇ ਗੋਲੀਬਾਰੀ ਕਰ ਦਿੱਤੀ। ਉਸ ਨੇ ਕਿਹਾ ਕਿ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਨੇ ਬਾਅਦ 'ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਪਰਮਿਤਾ ਨੇ ਕਿਹਾ,"ਦੋ ਜਵਾਨਾਂ ਹੌਲਦਾਰ ਵਿਸ਼ਨੂੰ ਪ੍ਰਸਾਦ ਬਘੇਲ ਅਤੇ ਸਬ-ਇੰਸਪੈਕਟਰ ਰਾਮਨਵਲ ਸਿੰਘ ਯਾਦਵ ਦੀ ਮੌਕੇ 'ਤੇ ਹੀ ਮੌਤ ਹੋ ਗਈ।" ਉਨ੍ਹਾਂ ਕਿਹਾ ਕਿ ਇਕ ਘਟਨਾ 'ਚ ਸੀ.ਆਰ.ਪੀ.ਐੱਫ. ਦਾ ਇਕ ਹੋਰ ਜਵਾਨ ਏ.ਐੱਸ.ਆਈ. ਗੋਵਿੰਦ ਸ਼੍ਰੀਪੁਲ, ਜ਼ਖਮੀ ਹੋ ਗਿਆ ਅਤੇ ਉਸ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪਰਮਿਤਾ ਨੇ ਕਿਹਾ ਕਿ ਸੀਨੀਅਰ ਸੀ.ਆਰ.ਪੀ.ਐੱਫ. ਅਤੇ ਪੁਲਸ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News