ਕੋਵਿਡ-19 : CRPF ਨੇ 33.81 ਕਰੋੜ ਰੁਪਏ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ''ਚ ਦਿੱਤੇ

Friday, Mar 27, 2020 - 02:01 AM (IST)

ਕੋਵਿਡ-19 : CRPF ਨੇ 33.81 ਕਰੋੜ ਰੁਪਏ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ''ਚ ਦਿੱਤੇ

ਨਵੀਂ ਦਿੱਲੀ – ਸੀ. ਆਰ. ਪੀ. ਐੱਫ. ਨੇ ਕੋਵਿਡ-19 ਨਾਲ ਲੜਨ ਲਈ ਆਪਣੇ ਜਵਾਨਾਂ ਦੀ ਇਕ ਦਿਨ ਦੀ ਤਨਖਾਹ ਨਾਲ ਇਕੱਠੇ ਕੀਤੇ ਗਏ 33.81 ਕਰੋੜ ਰੁਪਏ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ’ਚ ਦਿੱਤੇ ਹਨ। ਅਰਧ ਸੈਨਿਕ ਬਲ ਦੇ ਇਕ ਬੁਲਾਰੇ ਨੇ ਕਿਹਾ ਕਿ ਇਹ ਆਮ ਸਹਿਮਤੀ ਨਾਲ ਲਿਆ ਗਿਆ ਫੈਸਲਾ ਸੀ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ (ਸੀ. ਆਰ. ਪੀ. ਐੱਫ.) ਦੇਸ਼ ਦੇ ਸਾਹਮਣੇ ਕੋਰੋਨਾ ਵਾਇਰਸ ਦੇ ਚੁਣੌਤੀਪੂਰਨ ਸਮੇਂ ’ਚ ਪੂਰੀ ਵਚਨਬੱਧਤਾ ਨਾਲ ਖੜ੍ਹਾ ਹੈ। ਬੁਲਾਰੇ ਨੇ ਕਿਹਾ ਕਿ ਇਹ ਤੈਅ ਕੀਤਾ ਗਿਆ ਕਿ ਸੀ. ਆਰ. ਪੀ. ਐੱਫ. ਦੇ ਕਰਮਚਾਰੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿਚ ਇਕ ਦਿਨ ਦੀ ਤਨਖਾਹ ਦਾ ਯੋਗਦਾਨ ਕਰਨਗੇ।


author

Inder Prajapati

Content Editor

Related News