CRPF ਦੇ ਜਵਾਨ ਨੇ ਬਾਥਰੂਮ ''ਚ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ
Saturday, Sep 14, 2024 - 11:51 AM (IST)
ਸੁਕਮਾ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਤਾਇਨਾਤ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ) ਦੇ ਇੱਕ ਜਵਾਨ ਨੇ ਸ਼ਨੀਵਾਰ ਨੂੰ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਸੂਤਰਾਂ ਨੇ ਦੱਸਿਆ ਕਿ ਸੀਆਰਪੀਐੱਫ ਦੀ 226 ਬਟਾਲੀਅਨ ਦੇ ਸਿਪਾਹੀ ਵਿਪੁਲ ਭੂਯਾਨ ਨੇ ਕੈਂਪ ਦੇ ਬਾਥਰੂਮ ਵਿੱਚ ਜਾ ਕੇ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?
ਗੋਲੀ ਚੱਲਣ ਦੀ ਆਵਾਜ਼ ਸੁਣਜੇ ਸਾਰ ਵਿਪੁਲ ਦੇ ਕੁਝ ਨੌਜਵਾਨ ਸਾਥੀ ਮੌਕੇ 'ਤੇ ਪਹੁੰਚ ਗਏ, ਜਿਹਨਾਂ ਨੇ ਉਸ ਨੂੰ ਜ਼ਖ਼ਮੀ ਹਾਲਤ ਵਿਚ ਤੁਰੰਤ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਮੁਤਾਬਕ ਵਿਪੁਲ ਭੂਯਾਨ ਅਸਾਮ ਦਾ ਰਹਿਣ ਵਾਲਾ ਸੀ ਅਤੇ ਦੋ ਦਿਨ ਪਹਿਲਾਂ ਹੀ ਛੁੱਟੀ ਤੋਂ ਵਾਪਸ ਆਇਆ ਸੀ। ਫਿਲਹਾਲ ਵਿਪੁਲ ਭੂਯਾਨ ਦੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8