ਜੰਮੂ-ਕਸ਼ਮੀਰ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, CRPF ਜਵਾਨ ਜ਼ਖ਼ਮੀ

Monday, Sep 21, 2020 - 09:47 PM (IST)

ਜੰਮੂ-ਕਸ਼ਮੀਰ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, CRPF ਜਵਾਨ ਜ਼ਖ਼ਮੀ

ਬਡਗਾਮ - ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ 'ਚ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ.) ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਵਿਚਕਾਰ ਕਸ਼ਮੀਰ ਦੇ ਚਰਾਰ-ਏ-ਸ਼ਰੀਫ ਦੇ ਨਵਾਦ ਇਲਾਕੇ 'ਚ ਅੱਤਵਾਦੀਆਂ ਦੀ ਹਾਜ਼ਰੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲ ਜਦੋਂ ਇਲਾਕੇ ਦੀ ਤਲਾਸ਼ੀ ਲੈ ਰਹੇ ਸਨ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ 'ਚ ਸੀ.ਆਰ.ਪੀ.ਐੱਫ. ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਅਜੇ ਵੀ ਦੋਵਾਂ ਪਾਸਿਓ ਗੋਲੀਬਾਰੀ ਜਾਰੀ ਹੈ ਅਤੇ ਜਾਣਕਾਰੀ ਦੀ ਉਡੀਕ ਹੈ।


author

Inder Prajapati

Content Editor

Related News