ਭਾਰਤੀ ਫੌਜ ਨੇ ਕੁਲਗਾਮ ਹਮਲੇ ਦਾ ਲਿਆ ਬਦਲਾ ; 2 ਅੱਤਵਾਦੀ ਮਾਰ ਮੁਕਾਏ

Monday, Nov 16, 2026 - 02:33 PM (IST)

ਭਾਰਤੀ ਫੌਜ ਨੇ ਕੁਲਗਾਮ ਹਮਲੇ ਦਾ ਲਿਆ ਬਦਲਾ ; 2 ਅੱਤਵਾਦੀ ਮਾਰ ਮੁਕਾਏ

ਕੁਲਗਾਮ (ਏਜੰਸੀ)- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ’ਚ ਸੁਰੱਖਿਆ ਫੋਰਸਾਂ ਨੂੰ ਅੱਤਵਾਦ ਵਿਰੁੱਧ ਇਕ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਫੋਰਸਾਂ ਨੇ ਕੁਲਗਾਮ ਦੇ ਲਾਰੂ ਇਲਾਕੇ ’ਚ ਹੋਏ ਇਕ ਭਿਆਨਕ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਇਕ ਬਦਨਾਮ ਅੱਤਵਾਦੀ ਨੂੰ ਮਾਰ ਦਿੱਤਾ, ਜਦਕਿ ਦੂਜਾ ਫਰਾਰ ਹੋ ਗਿਆ।

ਮਾਰੇ ਗਏ ਅੱਤਵਾਦੀ ਦੀ ਪਛਾਣ ਉਮਰ ਵਜੋਂ ਹੋਈ ਹੈ, ਜਦਕਿ ਚੋਟੀ ਦਾ ਕਮਾਂਡਰ ਲਤੀਫ ਭੱਟ ਫਰਾਰ ਹੋ ਗਿਆ। ਇਹ ਉਹੀ ਅੱਤਵਾਦੀ ਸਨ, ਜਿਨ੍ਹਾਂ ਨੇ ਸਿਰਫ 5 ਦਿਨ ਪਹਿਲਾਂ ਸੀ.ਆਰ.ਪੀ.ਐੱਫ. ਦੀ ਇਕ ਚੌਕੀ ’ਤੇ ਘਾਤ ਲਾ ਕੇ ਹਮਲਾ ਕੀਤਾ ਸੀ। ਤਲਾਸ਼ੀ ਮੁਹਿੰਮ ਦੌਰਾਨ ਜਦੋਂ ਸੁਰੱਖਿਆ ਫੋਰਸਾਂ ਦੀ ਟੀਮ ਉਸ ਸ਼ੱਕੀ ਟਿਕਾਣੇ ਦੇ ਨੇੜੇ ਪਹੁੰਚੀ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਖੁਦ ਨੂੰ ਘਿਰਿਆ ਹੋਇਆ ਦੇਖ ਕੇ ਜਵਾਨਾਂ ’ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਸੁਰੱਖਿਆ ਫੋਰਸਾਂ ਨੇ ਵੀ ਤੁਰੰਤ ਮੋਰਚਾ ਸੰਭਾਲਿਆ ਅਤੇ ਜਵਾਬੀ ਕਾਰਵਾਈ ਕੀਤੀ। ਲੱਗਭਗ 3 ਘੰਟਿਆਂ ਤੱਕ ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਭਾਰੀ ਗੋਲੀਬਾਰੀ ਹੁੰਦੀ ਰਹੀ। ਅਖੀਰ ਸੁਰੱਖਿਆ ਫੋਰਸਾਂ ਨੇ ਬੇਮਿਸਾਲ ਸਾਹਸ ਵਿਖਾਉਂਦਿਆਂ ਇਕ ਅੱਤਵਾਦੀ ਨੂੰ ਮੌਕੇ ’ਤੇ ਹੀ ਢੇਰ ਕਰ ਦਿੱਤਾ, ਜਦਕਿ ਦੂਜਾ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਿਆ।

ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੂੰ ਕੁਲਗਾਮ ਜ਼ਿਲ੍ਹੇ ਦੇ ਲਾਰੂ ਪਿੰਡ ’ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਪੱਕੀ ਗੁਪਤ ਸੂਚਨਾ ਮਿਲੀ ਸੀ। ਇਸ ਸੂਚਨਾ ਦੇ ਆਧਾਰ ’ਤੇ ਜੰਮੂ-ਕਸ਼ਮੀਰ ਪੁਲਸ, ਭਾਰਤੀ ਫੌਜ ਅਤੇ ਸੀ.ਆਰ.ਪੀ.ਐੱਫ. ਦੀ ਇਕ ਸਾਂਝੀ ਟੀਮ ਨੇ ਇਲਾਕੇ ਦੀ ਸਖ਼ਤ ਘੇਰਾਬੰਦੀ ਕੀਤੀ ਅਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ (ਕਾਰਡਨ ਐਂਡ ਸਰਚ ਆਪ੍ਰੇਸ਼ਨ) ਸ਼ੁਰੂ ਕੀਤੀ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News