ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਜੰਮੂ ''ਚ ਅੱਜ ਤੋਂ ਰਾਤ ਦਾ ਕਰਫਿਊ ਲਾਗੂ
Wednesday, Nov 17, 2021 - 02:28 AM (IST)

ਜੰਮੂ - ਜੰਮੂ-ਕਸ਼ਮੀਰ ਦੀ ਸਰਦੀਆਂ ਦੀ ਰਾਜਧਾਨੀ 'ਚ ਬੁੱਧਵਾਰ ਤੋਂ ਰਾਤ ਦਾ ਕਰਫਿਊ ਲਾਗੂ ਰਹੇਗਾ ਕਿਉਂਕਿ ਖੇਤਰ 'ਚ ਕੋਵਿਡ-19 ਦੀ ਲਾਗ ਦੀ ਦਰ ਵਧ ਰਹੀ ਹੈ। ਜ਼ਿਲ੍ਹੇ ਦੇ ਇਕ ਉੱਚ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਅਧਿਕਾਰੀ ਅੰਸ਼ੁਲ ਗਰਗ ਨੇ ਮੰਗਲਵਾਰ ਨੂੰ ਕਿਹਾ ਕਿ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗਰਗ ਨੇ ਇੱਕ ਟਵੀਟ ਵਿੱਚ ਕਿਹਾ, "ਜੰਮੂ ਵਿੱਚ ਲਾਗ ਦੀ ਦਰ ਵਿੱਚ ਵਾਧੇ ਦੇ ਮੱਦੇਨਜ਼ਰ, ਡੀ.ਡੀ.ਐਮ.ਏ. (ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ) ਨੇ 17 ਨਵੰਬਰ (ਬੁੱਧਵਾਰ) ਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਹੈ।"
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।