ਕਾਬੂ ''ਚ ਆਉਣ ਲੱਗੇ ਹਾਲਾਤ ! ਪ੍ਰਸ਼ਾਸਨ ਨੇ ਕਰਫਿਊ ''ਚ ਦਿੱਤੀ ਢਿੱਲ
Saturday, Sep 27, 2025 - 02:27 PM (IST)

ਨੈਸ਼ਨਲ ਡੈਸਕ- ਲੱਦਾਖ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਹੋਏ ਪ੍ਰਦਰਸ਼ਨਾਂ ਮਗਰੋਂ ਪ੍ਰਸ਼ਾਸਨ ਨੇ ਲੇਹ 'ਚ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਹੁਣ ਜਦੋਂ ਸਥਿਤੀ ਕਾਬੂ 'ਚ ਆਉਂਦੀ ਦਿਖਾਈ ਦੇਣ ਲੱਗੀ ਹੈ ਤਾਂ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਲੇਹ ਵਿੱਚ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਕਰਫਿਊ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ।
ਲੱਦਾਖ ਐਪੈਕਸ ਬਾਡੀ (LAB) ਅਤੇ ਕਾਰਗਿਲ ਡੈਮੋਕ੍ਰੇਟਿਕ ਅਲਾਇੰਸ (KDA) ਦੇ ਆਗੂਆਂ ਨੂੰ ਵਿਸ਼ਵਾਸ ਵਿੱਚ ਲੈਣ ਤੋਂ ਬਾਅਦ, ਲੋਕਾਂ ਨੂੰ ਜ਼ਰੂਰੀ ਚੀਜ਼ਾਂ ਖਰੀਦਣ ਦੀ ਆਗਿਆ ਦੇਣ ਲਈ ਕਰਫਿਊ ਵਿੱਚ ਢਿੱਲ ਦਿੱਤੀ ਗਈ।
ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਬੇਕਾਬੂ ਭੀੜ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਈਆਂ ਹਿੰਸਕ ਝੜਪਾਂ ਦੌਰਾਨ 4 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ 70 ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਅਮਰੀਕਾ 'ਚ ਡਰਾਈਵਰਾਂ ਲਈ ਵੱਡੀ ਖ਼ਬਰ ; ਵਿਭਾਗ ਨੇ ਨਵੇਂ ਨਿਯਮਾਂ ਦਾ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e