ਟਰੂਡੋ ਸਰਕਾਰ ਦੇ ਬੇਬੁਨਿਆਦ ਦੋਸ਼ਾਂ ਕਾਰਨ ਭਾਰਤ-ਕੈਨੇਡਾ ਵਿਚਾਲੇ ਮੌਜੂਦਾ ਤਣਾਅ ਵਧਿਆ: ਵਿਦੇਸ਼ ਮੰਤਰਾਲਾ

Thursday, Oct 17, 2024 - 06:16 PM (IST)

ਟਰੂਡੋ ਸਰਕਾਰ ਦੇ ਬੇਬੁਨਿਆਦ ਦੋਸ਼ਾਂ ਕਾਰਨ ਭਾਰਤ-ਕੈਨੇਡਾ ਵਿਚਾਲੇ ਮੌਜੂਦਾ ਤਣਾਅ ਵਧਿਆ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ (ਏਜੰਸੀ)- ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਨਾਲ ਮੌਜੂਦਾ ਕੂਟਨੀਤਕ ਵਿਵਾਦ ਟਰੂਡੋ ਸਰਕਾਰ ਵੱਲੋਂ ਲਾਏ ਗਏ ‘ਬੇਬੁਨਿਆਦ’ ਦੋਸ਼ਾਂ ਕਾਰਨ ਪੈਦਾ ਹੋਇਆ ਹੈ ਅਤੇ ਨਵੀਂ ਦਿੱਲੀ ਖਿਲਾਫ ਓਟਾਵਾ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਦਾ ਸਮਰਥਨ ਕਰਨ ਲਈ ‘ਕੋਈ ਸਬੂਤ’ ਸਾਂਝਾ ਨਹੀਂ ਕੀਤਾ ਗਿਆ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜਨਤਕ ਜਾਂਚ ਦੌਰਾਨ ਕੀਤਾ ਗਿਆ ਕਬੂਲਨਾਮਾ ਭਾਰਤ 'ਤੇ ਲਗਾਏ ਗਏ ਦੋਸ਼ਾਂ ਦੀ ਅਹਿਮੀਅਤ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ: ਟਰੂਡੋ ਨੇ ਭਾਰਤ 'ਤੇ ਮੁੜ ਲਾਏ ਗੰਭੀਰ ਦੋਸ਼, ਕਿਹਾ- ਖ਼ਤਰੇ 'ਚ ਕੈਨੇਡਾ ਦੀ ਪ੍ਰਭੂਸੱਤਾ

ਫੈਡਰਲ ਚੋਣ ਪ੍ਰਕਿਰਿਆਵਾਂ ਅਤੇ ਜਮਹੂਰੀ ਸੰਸਥਾਵਾਂ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਬਾਰੇ ਜਨਤਕ ਜਾਂਚ ਦੇ ਸਾਹਮਣੇ ਗਵਾਹੀ ਦਿੰਦੇ ਹੋਏ, ਟਰੂਡੋ ਨੇ ਬੁੱਧਵਾਰ ਨੂੰ ਸਵੀਕਾਰ ਕੀਤਾ ਕਿ ਜਦੋਂ ਉਨ੍ਹਾਂ ਨੇ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ, ਤਾਂ ਉਨ੍ਹਾਂ ਕੋਲ ਸਿਰਫ ਖੁਫੀਆ ਜਾਣਕਾਰੀ ਸੀ ਅਤੇ ਕੋਈ "ਠੋਸ ਸਬੂਤ" ਨਹੀਂ ਸੀ।

ਇਹ ਵੀ ਪੜ੍ਹੋ: ਟਰੂਡੋ ਨੇ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ‘ਰਾਸ਼ਟਰਵਾਦ-ਪ੍ਰਭੁਸੱਤਾ’ ਦੇ ਮੁੱਦੇ ਬਣਾਏ ਮੋਹਰੇ

ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਉਸ ਨੇ ਜੋ ਕੁਝ ਸੁਣਿਆ ਹੈ, ਉਹ ਨਵੀਂ ਦਿੱਲੀ ਦੇ ਇਸ ਦ੍ਰਿੜ ਸਟੈਂਡ ਦੀ ਪੁਸ਼ਟੀ ਕਰਦਾ ਹੈ ਕਿ ਕੈਨੇਡਾ ਨੇ ਭਾਰਤ ਅਤੇ ਭਾਰਤੀ ਡਿਪਲੋਮੈਟਾਂ ਖ਼ਿਲਾਫ਼ ਓਟਾਵਾ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਸਮਰਥਨ ਵਿੱਚ "ਸਾਨੂੰ ਕੋਈ ਸਬੂਤ ਨਹੀਂ ਪੇਸ਼ ਕੀਤਾ ਹੈ।"  ਜਾਇਸਵਾਲ ਨੇ ਦੁਹਰਾਇਆ ਕਿ ਕੈਨੇਡਾ ਵੱਲੋਂ ਅਜੇ ਤੱਕ ਕੋਈ ਸਬੂਤ ਸਾਂਝਾ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕਰਨਾਲ ਦੀ ਕਲਾਕਾਰ ਨੇ ਬਾਲ ਮਜ਼ਦੂਰੀ 'ਤੇ ਆਧਾਰਿਤ ਆਰਟਵਰਕ ਲਈ ਬ੍ਰਿਟੇਨ 'ਚ ਜਿੱਤਿਆ ਪੁਰਸਕਾਰ

ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟ (ਭਾਰਤ-ਕੈਨੇਡਾ ਸਬੰਧਾਂ ਵਿੱਚ) ਟਰੂਡੋ ਸਰਕਾਰ ਦੇ ਬੇਬੁਨਿਆਦ ਦੋਸ਼ਾਂ ਕਾਰਨ ਪੈਦਾ ਹੋਇਆ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਜਾਇਸਵਾਲ ਨੇ ਕਿਹਾ ਕਿ ਭਾਰਤ ਵੱਲੋਂ ਹਵਾਲਗੀ ਦੀਆਂ 26 ਬੇਨਤੀਆਂ ਕੈਨੇਡਾ ਕੋਲ ਲਗਭਗ ਇੱਕ ਦਹਾਕੇ ਤੋਂ ਪੈਂਡਿੰਗ ਹਨ। ਜ਼ਿਕਰਯੋਗ ਹੈ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਹੋਰ ਡੂੰਘਾ ਹੋ ਗਿਆ ਹੈ।

ਇਹ ਵੀ ਪੜ੍ਹੋ: ਆਸਟ੍ਰੇਲੀਆ: ਸਿਡਨੀ ਹਾਰਬਰ ਬ੍ਰਿਜ 'ਤੇ ਕਈ ਵਾਹਨਾਂ ਦੀ ਟੱਕਰ, 2 ਹਲਾਕ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ ਸਤੰਬਰ ਵਿੱਚ ਖਾਲਿਸਤਾਨੀ ਕੱਟੜਪੰਥੀ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ‘ਸੰਭਵ’ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ‘ਬੇਹੂਦਾ’ ਦੱਸਦਿਆਂ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਤਣਾਅ ਆ ਗਿਆ। ਨਿੱਝਰ ਦਾ ਪਿਛਲੇ ਸਾਲ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News