ਦਿੱਲੀ ਵਿਧਾਨ ਸਭਾ ''ਚ ਮੌਜੂਦਾ ਸਮੇਂ ਮੈਂਬਰਾਂ ਦੀ ਗਿਣਤੀ ਘੱਟ ਕੇ 66 ਹੋਈ

Thursday, Sep 26, 2024 - 05:31 PM (IST)

ਦਿੱਲੀ ਵਿਧਾਨ ਸਭਾ ''ਚ ਮੌਜੂਦਾ ਸਮੇਂ ਮੈਂਬਰਾਂ ਦੀ ਗਿਣਤੀ ਘੱਟ ਕੇ 66 ਹੋਈ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਸਦਨ ਦੇ ਸੈਸ਼ਨ ਦੇ ਪਹਿਲੇ ਦਿਨ ਵੀਰਵਾਰ ਨੂੰ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਸਮੇਤ ਚਾਰ ਵਿਧਾਇਕਾਂ ਦੇ ਅਸਤੀਫੇ ਅਤੇ ਅਯੋਗ ਕਰਾਰ ਦੇਣ ਦਾ ਐਲਾਨ ਕੀਤਾ। ਗੋਇਲ ਨੇ ਕਿਹਾ ਕਿ ਵਿਰੋਧੀ ਧਿਰ ਦੇ ਸਾਬਕਾ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਦੱਖਣੀ ਦਿੱਲੀ ਤੋਂ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ 18 ਜੂਨ ਨੂੰ ਅਸਤੀਫ਼ਾ ਦੇ ਦਿੱਤਾ ਸੀ। ਗੋਇਲ ਨੇ ਕਿਹਾ ਕਿ 'ਆਪ' ਵਿਧਾਇਕ ਰਾਜਿੰਦਰ ਪਾਲ ਗੌਤਮ ਨੇ ਵੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ 22 ਸਤੰਬਰ ਨੂੰ ਸਵੀਕਾਰ ਕਰ ਲਿਆ ਸੀ।

ਗੋਇਲ ਨੇ ਕਿਹਾ ਕਿ 'ਆਪ' ਦੇ ਦੋ ਵਿਧਾਇਕਾਂ ਰਾਜ ਕੁਮਾਰ ਆਨੰਦ ਅਤੇ ਕਰਤਾਰ ਸਿੰਘ ਤੰਵਰ ਨੂੰ ਸੰਵਿਧਾਨ ਦੀ 10ਵੀਂ ਅਨੁਸੂਚੀ ਦੀਆਂ ਵਿਵਸਥਾਵਾਂ ਤਹਿਤ ਕ੍ਰਮਵਾਰ 6 ਮਈ ਅਤੇ 10 ਜੁਲਾਈ ਨੂੰ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਖਾਲੀ ਸੀਟਾਂ ਬਾਰੇ ਚੋਣ ਕਮਿਸ਼ਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਗੌਤਮ ਇਸ ਮਹੀਨੇ ਦੀ ਸ਼ੁਰੂਆਤ 'ਚ 'ਆਪ' ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ ਸਨ, ਜਦਕਿ ਆਨੰਦ ਅਤੇ ਤੰਵਰ ਇਸ ਸਾਲ ਜੁਲਾਈ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋਏ ਸਨ। ਇਸ ਵੇਲੇ 70 ਮੈਂਬਰੀ ਦਿੱਲੀ ਵਿਧਾਨ ਸਭਾ 'ਚ ਵਿਧਾਇਕਾਂ ਦੀ ਗਿਣਤੀ 66 ਰਹਿ ਗਈ ਹੈ। ਦਿੱਲੀ 'ਚ ਸੱਤਾਧਾਰੀ 'ਆਪ' ਦੇ 59 ਵਿਧਾਇਕ ਹਨ, ਜਦਕਿ ਭਾਜਪਾ ਦੇ ਸਦਨ 'ਚ 7 ਵਿਧਾਇਕ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News