ਹਿਟ ਹੋਇਆ ਚੋਣ ਕਮਿਸ਼ਨ ਦਾ ''ਸੀ ਵਿਜਿਲ'', 2.68 ਲੱਖ ਲੋਕਾਂ ਨੇ ਦਰਜ ਕਰਵਾਈਆਂ ਸ਼ਿਕਾਇਤਾਂ

04/17/2024 12:50:10 PM

ਨਵੀਂ ਦਿੱਲੀ, (ਵਿਸ਼ੇਸ਼)- ਚੋਣ ਕਮਿਸ਼ਨ ਵੱਲੋਂ ਆਮ ਜਨਤਾ ਨੂੰ ਚੋਣਾਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਮੁਹੱਈਆ ਕਰਵਾਇਆ ਗਿਆ 'ਸੀ ਵਿਜਿਲ' ਪੋਰਟਲ ਸ਼ਿਕਾਇਤਾਂ ਨਾਲ ਭਰ ਗਿਆ ਹੈ। ਪਿਛਲੇ ਇਕ ਮਹੀਨੇ ਦੌਰਾਨ ਕਮਿਸ਼ਨ ਕੋਲ 2,68,080 ਸ਼ਿਕਾਇਤਾਂ ਦਰਜ ਕੀਤੀਆਂ ਸ਼ਿਕਾਇਤ ਦਰਜ ਹੋਣ ਦੇ 100 ਮਿੰਟ ਦੇ ਅੰਦਰ ਹੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਇਹ ਅੰਕੜੇ ਜਾਰੀ ਕੀਤੇ। ਕਮਿਸ਼ਨ ਨੇ ਕਿਹਾ ਹੈ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਸ਼ਿਕਾਇਤਾਂ ਗੈਰ-ਕਾਨੂੰਨੀ ਹੋਰਡਿੰਗਜ਼ ਅਤੇ ਲੋਕਾਂ ਦੀ ਨਿੱਜੀ ਜਾਇਦਾਦ ’ਤੇ ਪੋਸਟਰ ਚਿਪਕਾਉਣ ਤੋਂ ਇਲਾਵਾ ਨਿਰਧਾਰਤ ਸਮੇਂ ਤੋਂ ਬਾਅਦ ਪ੍ਰਚਾਰ ਕਰਨ ਨਾਲ ਸਬੰਧਤ ਸਨ, ਜਿਨ੍ਹਾਂ ਨੂੰ ਸਮੇਂ ਸਿਰ ਹੱਲ ਨਹੀਂ ਕੀਤਾ ਗਿਆ।

ਚੋਣ ਕਮਿਸ਼ਨ ਨੇ ਕਿਹਾ ਕਿ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਮੌਕੇ ਮੁਹੱਈਆ ਕਰਵਾਉਣ ਲਈ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਕੰਮ ਜਾਰੀ ਹੈ ਅਤੇ ਇਸ ਮਿਆਦ ਵਿਚ 7 ਸਿਆਸੀ ਪਾਰਟੀਆਂ ਦੇ 16 ਵਫ਼ਦਾਂ ਨੇ ਦਿੱਲੀ ਵਿਚ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੈ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਲੈ ਕੇ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਇਨ੍ਹਾਂ ਤੋਂ ਇਲਾਵਾ ਸੂਬਾ ਪੱਧਦਰ ’ਤੇ ਵੀ ਕਈ ਸਿਆਸੀ ਪਾਰਟੀਆਂ ਦੇ ਲੋਕ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਮਿਲ ਰਹੇ ਹਨ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਦੇਸ਼ ਦੇ 800 ਜ਼ਿਲਾ ਮੈਜਿਸਟਰੇਟਾਂ ਅਤੇ ਡੀ. ਈ. ਓਜ਼ ਨੂੰ 10 ਬੈਚਾਂ ਵਿਚ ਚੋਣ ਪ੍ਰਕਿਰਿਆ ਨੂੰ ਆਮ ਵਾਂਗ ਚਲਾਉਣ ਲਈ ਸਿਖਲਾਈ ਦਿੱਤੀ ਸੀ। 

ਕਮਿਸ਼ਨ ਵੱਲੋਂ ਦੱਸਿਆ ਗਿਆ ਕਿ ਦੇਸ਼ ਭਰ ਵਿਚ ਸਿਆਸੀ ਪਾਰਟੀਆਂ ਵੱਲੋਂ 200 ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿਚੋਂ 169 ਸ਼ਿਕਾਇਤਾਂ ’ਤੇ ਕਾਰਵਾਈ ਕੀਤੀ ਗਈ ਹੈ। ਸਭ ਤੋਂ ਵੱਧ 59 ਸ਼ਿਕਾਇਤਾਂ ਕਾਂਗਰਸ ਨੇ ਦਾਇਰ ਕੀਤੀਆਂ ਸਨ, ਜਿਨ੍ਹਾਂ ’ਚੋਂ 51 ’ਤੇ ਕਾਰਵਾਈ ਕੀਤੀ ਗਈ ਸੀ, ਜਦਕਿ ਭਾਜਪਾ ਨੇ ਕੁੱਲ 51 ਸ਼ਿਕਾਇਤਾਂ ਦਾਇਰ ਕੀਤੀਆਂ ਸਨ, ਜਿਨ੍ਹਾਂ ’ਚੋਂ 38 ’ਤੇ ਕਾਰਵਾਈ ਕੀਤੀ ਗਈ ਸੀ। ਹੋਰ ਸਿਆਸੀ ਪਾਰਟੀਆਂ ਵੱਲੋਂ ਕੁਲ 90 ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ, ਜਿਨ੍ਹਾਂ ’ਚੋਂ 80 ਸ਼ਿਕਾਇਤਾਂ ’ਤੇ ਕਾਰਵਾਈ ਕੀਤੀ ਗਈ। ਕਮਿਸ਼ਨ ਨੇ 6 ਸੂਬਿਆਂ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਕਾਰਵਾਈ ਕਰ ਕੇ ਉਨ੍ਹਾਂ ਅਧਿਕਾਰੀਆਂ ਨੂੰ ਹਟਾ ਦਿੱਤਾ ਹੈ, ਜਿਨ੍ਹਾਂ ਦੀ ਦੋਹਰੀ ਜ਼ਿੰਮੇਵਾਰੀ ਸੀ। ਇਹ ਅਧਿਕਾਰੀ ਇਨ੍ਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਜਨਰਲ ਅਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਸਨ। ਇਸ ਦੌਰਾਨ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਡੀ. ਐੱਮ. ਕੇ. ਭਾਜਪਾ ਉਮੀਦਵਾਰ ਅਨੀਤਾ ਰਾਧਾਕ੍ਰਿਸ਼ਨਨ ਖਿਲਾਫ ਐੱਫ. ਆਈ. ਆਰ. ਵੀ ਦਰਜ ਕੀਤੀ ਗਈ ਹੈ।


Rakesh

Content Editor

Related News