CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ

Sunday, Sep 17, 2023 - 03:22 PM (IST)

CWC ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਜਤਾਈ ਕਾਂਗਰਸ ਦੀ ਜਿੱਤ ਦੀ ਉਮੀਦ

ਨੈਸ਼ਨਲ ਡੈਸਕ- ਕਾਂਗਰਸ ਵਰਕਿੰਗ ਕਮੇਟੀ ਨੇ ਇਸ ਸਾਲ ਹੋਣ ਵਾਲੀਆਂ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੇ ਪੱਖ 'ਚ ਮਹੁਮਤ ਮਿਲਣ ਦੀ ਉਮੀਦ ਜਤਾਉਂਦੇ ਹੋਏ ਐਤਵਾਰ ਨੂੰ ਕਿਹਾ ਕਿ ਪਾਰਟੀ ਅੱਗੇ ਦੀ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੀ ਵਿਸਤਾਰਿਤ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਪੇਸ਼ ਪ੍ਰਸਤਾਵ 'ਚ ਇਹ ਵੀ ਕਿਹਾ ਗਿਆ ਹੈ ਕਿ ਦੇਸ਼ ਦੀ ਜਨਤਾ ਬਦਲਾਅ ਚਾਹੁੰਦੀ ਹੈ। ਵਰਕਿੰਗ ਕਮੇਟੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ 'ਤੇ ਵੀ ਜ਼ੋਰ ਦਿੱਤਾ ਹੈ।

PunjabKesari

PunjabKesari

ਪ੍ਰਸਤਾਵ 'ਚ ਕਿਹਾ ਗਿਆ ਹੈ ਕਿ ਵਿਸ਼ਵਾਸ ਹੈ ਕਿ ਕਾਂਗਰਸ ਨੂੰ ਇਸ ਸਾਲ ਮੱਧ ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ, ਰਾਜਸਥਾ ਅਤੇ ਤੇਲੰਗਾਨਾ ਦੇ ਲੋਕਾਂ ਵੱਲੋਂ ਫੈਸਲਾਕੁੰਨ ਮਹੁਮਤਲ ਮਿਲੇਗਾ। ਕਾਂਗਰਸ ਵਰਕਿੰਗ ਕਮੇਟੀ ਨੇ ਇਹ ਵੀ ਕਿਹਾ ਕਿ ਕਾਂਗਰਸ ਅੱਗੇ ਦੀ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਹੈ। ਜਨਤਾ ਬਦਲਾਅ ਚਾਹੁੰਦੀ ਹੈ। ਅਸੀਂ ਕਾਨੂੰਨ ਵਿਵਸਥਾ, ਸੁਤੰਤਰਤਾ, ਸਮਾਜਿਕ ਅਤੇ ਆਰਥਿਕ ਨਿਆਂ ਅਤੇ ਸਮਾਨਤਾ ਦੀਆਂ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਾਂਗੇ।


author

Rakesh

Content Editor

Related News