ਕਾਂਗਰਸ ਪ੍ਰਧਾਨ ਦੀ ਚੋਣ 17 ਅਕਤੂਬਰ ਨੂੰ, CWC ਦੀ ਬੈਠਕ ’ਚ ਇਸ ਫ਼ੈਸਲੇ ਨੂੰ ਮਿਲੀ ਮਨਜ਼ੂਰੀ

Sunday, Aug 28, 2022 - 04:45 PM (IST)

ਕਾਂਗਰਸ ਪ੍ਰਧਾਨ ਦੀ ਚੋਣ 17 ਅਕਤੂਬਰ ਨੂੰ, CWC ਦੀ ਬੈਠਕ ’ਚ ਇਸ ਫ਼ੈਸਲੇ ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ– ਕਾਂਗਰਸ ਪਾਰਟੀ ’ਚ ਨਵੇਂ ਪ੍ਰਧਾਨ ਨੂੰ ਲੈ ਕੇ ਚੋਣ ਦੀ ਤਾਰੀਖ਼ ਦਾ ਐਲਾਨ ਹੋ ਗਿਆ ਹੈ। ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ 17 ਅਕਤੂਬਰ ਨੂੰ ਹੋਵੇਗੀ। 19 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਦੀ ਨੋਟੀਫ਼ਿਕੇਸ਼ਨ 22 ਸਤੰਬਰ ਨੂੰ ਜਾਰੀ ਹੋਵੇਗੀ। ਸੂਤਰਾਂ ਮੁਤਾਬਕ ਚੋਣ ਲਈ ਨਾਮਜ਼ਦਗੀ ਦੀ ਪ੍ਰਕਿਰਿਆ 24 ਸਤੰਬਰ ਨੂੰ ਸ਼ੁਰੂ ਹੋਵੇਗੀ ਅਤੇ ਇਸ ਦੀ ਆਖ਼ਰੀ ਤਾਰੀਖ਼ 30 ਸਤੰਬਰ ਹੋਵੇਗੀ। ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ’ਚ ਇਸ ਚੋਣ ਪ੍ਰਗੋਰਾਮ ਨੂੰ ਮਨਜ਼ੂਰੀ ਦਿੱਤੀ ਗਈ।

ਇਹ ਵੀ ਪੜ੍ਹੋ- ...ਜਦੋਂ ਸੰਸਦ ’ਚ ਗੁਲਾਮ ਨਬੀ ਆਜ਼ਾਦ ਲਈ ਰੋ ਪਏ ਸਨ PM ਮੋਦੀ, ਜਾਣੋ ਭਾਸ਼ਣ ’ਚ ਕੀ ਬੋਲੇ ਸਨ

PunjabKesari

ਦਰਅਸਲ, ਦਿੱਗਜ ਨੇਤਾ ਗੁਲਾਮ ਨਬੀ ਆਜ਼ਾਦ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਅਤੇ ਇਸ ਦੇ ਅਗਲੇ ਪ੍ਰਧਾਨ ਦੇ ਭਵਿੱਖ 'ਤੇ ਉੱਠ ਰਹੇ ਸਵਾਲਾਂ ਦੇ ਵਿਚਕਾਰ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਯੂ. ਸੀ) ਦੀ ਬੈਠਕ ਹੋਈ। ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਅਤੇ ਪਾਰਟੀ ਦੇ ਅਗਲੇ ਪ੍ਰਧਾਨ ਦੀ ਚੋਣ ਦੀਆਂ ਤਰੀਕਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। 

ਇਹ ਵੀ ਪੜ੍ਹੋਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਸੋਨੀਆ ਗਾਂਧੀ ਨੇ ਵਰਚੁਅਲ ਰੂਪ ਨਾਲ ਸ਼ਾਮਲ ਹੋ ਕੇ ਇਸ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਦੇ ਨਾਲ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਵੀ ਮੌਜੂਦ ਸਨ। ਇਸ ਮੀਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵੀ ਸ਼ਾਮਲ ਹੋਏ। ਦੱਸ ਦੇਈਏ ਕਿ ਰਾਹੁਲ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਮਗਰੋਂ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਅੰਤਰਿਮ ਪ੍ਰਧਾਨ ਦੇ ਤੌਰ ’ਤੇ ਸੋਨੀਆ ਗਾਂਧੀ ਪਾਰਟੀ ਦੀ ਕਮਾਨ ਸੰਭਾਲ ਰਹੀ ਹੈ।

ਇਹ ਵੀ ਪੜ੍ਹੋ- ਗੁਜਰਾਤ: PM ਮੋਦੀ ਨੇ ਭੁਜ ’ਚ ਕੀਤਾ ਰੋਡ ਸ਼ੋਅ, ਲੋਕਾਂ ਨੇ ਲਾਏ ‘ਮੋਦੀ-ਮੋਦੀ’ ਦੇ ਨਾਅਰੇ


author

Tanu

Content Editor

Related News