CWC ਨੇ ਰਾਹੁਲ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ ਦੀ ਕੀਤੀ ਅਪੀਲ, ਕਿਹਾ- ਮੈਨੂੰ ਸੋਚਣ ਦਾ ਮੌਕਾ ਦਿਓ

06/08/2024 3:54:47 PM

ਨਵੀਂ ਦਿੱਲੀ- ਕਾਂਗਰਸ ਵਰਕਿੰਗ ਕਮੇਟੀ (CWC) ਨੇ ਸ਼ਨੀਵਾਰ ਯਾਨੀ ਕਿ ਅੱਜ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਵਿਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ। ਹੇਠਲੇ ਸਦਨ ਵਿਚ ਪਾਰਟੀ ਸੰਸਦੀ ਦਲ ਦਾ ਨੇਤਾ ਹੀ ਵਿਰੋਧੀ ਧਿਰ ਦਾ ਨੇਤਾ ਹੋਵੇਗਾ। ਕਾਂਗਰਸ ਨੇ ਲੋਕ ਸਭਾ ਚੋਣਾਂ ਵਿਚ 99 ਸੀਟਾਂ ਜਿੱਤੀਆਂ ਹਨ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਵਿਚ ਹੋਈ CWC ਦੀ ਬੈਠਕ ਵਿਚ ਲੋਕ ਸਭਾ ਚੋਣਾਂ ਵਿਚ ਪਾਰਟੀ ਪ੍ਰਧਾਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਗਈ। ਇਸ ਨੂੰ ਲੈ ਕੇ ਇਕ ਪ੍ਰਸਤਾਵ ਵੀ ਪਾਸ ਕੀਤਾ।

ਇਹ ਵੀ ਪੜ੍ਹੋ-  ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ 'ਚ 7 ਗੁਆਂਢੀ ਦੇਸ਼ਾਂ ਨੂੰ ਸੱਦਾ, ਇਹ 'ਮਹਿਮਾਨ' ਨੇਤਾ ਆਉਣਗੇ ਭਾਰਤ

CWC ਦੀ ਬੈਠਕ ਵਿਚ ਪਾਰਟੀ ਸੰਸਦ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਰਹੇ। CWC ਨੇ ਰਾਹੁਲ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਅਪੀਲ ਕੀਤੀ। ਇਸ 'ਤੇ ਰਾਹੁਲ ਨੇ ਕਿਹਾ ਕਿ ਉਨ੍ਹਾਂ ਨੂੰ ਸੋਚਣ ਦਾ ਮੌਕਾ ਦਿਓ, ਉਹ ਜਲਦ ਇਸ ਬਾਰੇ ਫ਼ੈਸਲਾ ਕਰਨਗੇ। ਕੇਸੀ ਵੇਣੂਗੋਪਾਲ ਨੇ ਇਸ ਬਾਬਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ CWC ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਸਤਾਵ ਪਾਸ ਕਰ ਕੇ ਅਪੀਲ ਕੀਤੀ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ CWC ਦੇ ਮੈਂਬਰਾਂ ਦੇ ਵਿਚਾਰ ਸੁਣੇ ਅਤੇ ਕਿਹਾ ਕਿ ਉਹ ਇਸ ਬਾਰੇ ਜਲਦ ਫ਼ੈਸਲਾ ਕਰਨਗੇ। CWC ਦੀ ਬੈਠਕ ਵਿਚ ਉਨ੍ਹਾਂ ਸੂਬਿਆਂ ਦੇ ਨਤੀਜਿਆਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ, ਜਿੱਥੇ ਪਾਰਟੀ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ। 

ਇਹ ਵੀ ਪੜ੍ਹੋ- ਨਰਿੰਦਰ ਮੋਦੀ ਚੁਣੇ ਗਏ NDA ਸੰਸਦੀ ਦਲ ਦੇ ਨੇਤਾ, ਇਸ ਦਿਨ ਚੁੱਕਣਗੇ PM ਅਹੁਦੇ ਦੀ ਸਹੁੰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News