ਚੱਕਰਵਾਤ ਅਮਫਾਨ : PM ਮੋਦੀ ਬੋਲੇ- ਇਸ ਮੁਸ਼ਕਲ ਸਮੇਂ ''ਚ ਪੂਰਾ ਦੇਸ਼ ਪੱਛਮੀ ਬੰਗਾਲ ਨਾਲ ਖੜ੍ਹਾ ਹੈ
Thursday, May 21, 2020 - 03:59 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਚੱਕਰਵਾਤੀ ਤੂਫਾਨ 'ਅਮਫਾਨ' ਨਾਲ ਸਾਰੇ ਪ੍ਰਭਾਵਿਤਾਂ ਦੀ ਪੂਰੀ ਮਦਦ ਕੀਤੀ ਜਾਵੇਗੀ ਅਤੇ ਕੋਈ ਕਸਰ ਨਹੀਂ ਛੱਡੀ ਜਾਵੇਗੀ। ਪੱਛਮੀ ਬੰਗਾਲ 'ਚ ਚੱਕਰਵਾਤ ਕਾਰਨ ਘੱਟੋ-ਘੱਟ 12 ਲੋਕਾਂ ਦੀ ਜਾਨ ਗਈ ਹੈ ਅਤੇ ਕਈ ਇਮਾਰਤਾਂ ਨੁਕਸਾਨੀਆਂ ਗਈਆਂ ਹਨ। ਮੋਦੀ ਨੇ ਆਪਣੇ ਟਵੀਟ 'ਚ ਕਿਹਾ,''ਮੈਂ ਚੱਕਰਵਾਤੀ ਤੂਫਾਨ 'ਅਮਫਾਨ' ਕਾਰਨ ਪੱਛਮੀ ਬੰਗਾਲ 'ਚ ਨੁਕਸਾਨ ਦੇ ਦ੍ਰਿਸ਼ ਨੂੰ ਦੇਖਿਆ ਹੈ। ਇਹ ਚੁਣੌਤੀਪੂਰਨ ਸਮਾਂ ਹੈ, ਪੂਰਾ ਦੇਸ਼ ਪੱਛਮੀ ਬੰਗਾਲ ਨਾਲ ਇਕਜੁਟ ਹੋ ਕੇ ਖੜ੍ਹਾ ਹੈ। ਸੂਬੇ ਦੇ ਲੋਕਾਂ ਦੀ ਭਲਾਈ ਲਈ ਪ੍ਰਾਰਥਨਾ ਕਰ ਰਿਹਾ ਹਾਂ। ਸਥਿਤੀ ਆਮ ਕਰਨ ਲਈ ਕੋਸ਼ਿਸ਼ ਜਾਰੀ ਹੈ।'' ਉਨ੍ਹਾਂ ਨੇ ਕਿਹਾ,''ਪ੍ਰਭਾਵਿਤਾਂ ਦੀ ਮਦਦ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।''
ਮੋਦੀ ਨੇ ਕਿਹਾ ਕਿ ਐੱਨ.ਡੀ.ਆਰ.ਐੱਫ. ਦੀ ਟੀਮ ਚੱਕਰਵਾਤ ਨਾਲ ਪ੍ਰਭਾਵਿਤ ਖੇਤਰਾਂ 'ਚ ਕੰਮ ਕਰ ਰਹੀ ਹੈ। ਸੀਨੀਅਰ ਅਧਿਕਾਰੀ ਸਥਿਤੀ 'ਤੇ ਕਰੀਬੀ ਨਜ਼ਰ ਰੱਖੇ ਹੋਏ ਹਨ ਅਤੇ ਪੱਛਮੀ ਬੰਗਾਲ ਸਰਕਾਰ ਨਾਲ ਕਰੀਬੀ ਇਕਜੁਟ ਹੋ ਕੇ ਕੰਮ ਕਰ ਰਹੇ ਹਨ। ਪੀ.ਐੱਮ. ਮੋਦੀ ਨੇ ਕਿਹਾ ਕਿ ਮੇਰੀ ਹਮਦਰਦੀ ਓਡੀਸ਼ਾ ਦੇ ਲੋਕਾਂ ਨਾਲ ਵੀ ਹੈ, ਜਿੱਥੇ ਸੂਬਾ ਚੱਕਰਵਾਤ ਅਮਫਾਨ ਦੇ ਪ੍ਰਭਾਵ ਨਾਲ ਬਹਾਦਰੀ ਨਾਲ ਮੁਕਾਬਲਾ ਕਰ ਰਿਹਾ ਹੈ। ਪ੍ਰਸ਼ਾਸਨ ਜ਼ਮੀਨੀ ਪੱਧਰ 'ਤੇ ਕੰਮ ਕਰ ਹੀ ਹੈ ਤਾਂਕਿ ਸਾਰੇ ਪ੍ਰਭਾਵਿਤਾਂ ਨੂੰ ਹਰ ਸੰਭਵ ਮਦ ਪਹੁੰਚਾਈ ਜਾ ਸਕੇ। ਉਨ੍ਹਾਂ ਨੇ ਕਿਹਾ,''ਮੈਂ ਸਥਿਤੀ ਦੇ ਜਲਦ ਆਮ ਹੋਣ ਦੀ ਕਾਮਨਾ ਕਰਦਾ ਹਾਂ।''
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਚੱਕਰਵਾਤ 'ਅਮਫਾਨ' ਨੂੰ ਲੈ ਕੇ ਟਵੀਟ ਕੀਤਾ। ਸ਼ਾਹ ਨੇ ਲਿਖਿਆ ਕਿ ਅਮਫਾਨ ਕਾਰਨ ਬੰਗਾਲ ਅਤੇ ਓਡੀਸ਼ਾ 'ਚ ਪੈਦਾ ਹੋਈ ਸਥਿਤੀ 'ਤੇ ਕੇਂਦਰ ਪੂਰੀ ਤਰ੍ਹਾਂ ਨਾਲ ਨਜ਼ਰ ਬਣਾਏ ਹੋਏ ਹੈ। ਮੈਂ ਨਵੀਨ ਪਟਨਾਇਕ, ਮਮਤਾ ਬੈਨਰਜੀ ਨਾਲ ਗੱਲ ਕੀਤੀ ਅਤੇ ਕੇਂਦਰ ਵਲੋਂ ਮਦਦ ਦਾ ਭਰੋਸਾ ਦਿਵਾਇਆ ਹੈ। ਅਮਿਤ ਸ਼ਾਹ ਨੇ ਲਿਖਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਹਰ ਵਿਅਕਤੀ ਦੀ ਸੁਰੱਖਿਆ ਲਈ ਤਿਆਰ ਹੈ। ਐੱਨ.ਡੀ.ਆਰ.ਐੱਫ. ਦੀ ਟੀਮ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਦੀ ਮਦਦ ਕਰ ਰਹੀ ਹੈ, ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਘਰਾਂ 'ਚ ਹੀ ਰਹਿਣ।