ਚੱਕਰਵਾਤੀ ਤੂਫਾਨ ''ਦਾਨਾ'' ਨਾਲ ਓਡੀਸ਼ਾ ''ਚ 35.95 ਲੱਖ ਲੋਕ ਪ੍ਰਭਾਵਿਤ : ਮੰਤਰੀ

Sunday, Oct 27, 2024 - 03:19 PM (IST)

ਭੁਵਨੇਸ਼ਵਰ : ਓਡੀਸ਼ਾ ਦੇ ਮਾਲੀਆ ਅਤੇ ਆਫ਼ਤ ਪ੍ਰਬੰਧਨ ਮੰਤਰੀ ਸੁਰੇਸ਼ ਪੁਜਾਰੀ ਨੇ ਐਤਵਾਰ ਨੂੰ ਕਿਹਾ ਕਿ ਚੱਕਰਵਾਤੀ ਤੂਫ਼ਾਨ 'ਦਾਨਾ' ਅਤੇ ਉਸ ਤੋਂ ਬਾਅਦ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਓਡੀਸ਼ਾ ਵਿੱਚ ਕੁੱਲ 35.95 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪੁਜਾਰੀ ਨੇ ਕਿਹਾ ਕਿ 8,10,896 ਲੋਕਾਂ ਨੂੰ 6,210 ਚੱਕਰਵਾਤ ਰਾਹਤ ਕੇਂਦਰਾਂ ਵਿੱਚ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕੇਂਦਰਪਾੜਾ, ਬਾਲਾਸੋਰ ਅਤੇ ਭਦਰਕ ਸ਼ਾਮਲ ਹਨ। 

ਇਹ ਵੀ ਪੜ੍ਹੋ - ਨਈਂ ਰੀਸਾਂ ਪੰਜਾਬ ਦੇ ਸ਼ੇਰ ਦੀਆਂ, Diljit Dosanjh ਨੇ ਦਿੱਲੀ 'ਚ ਕਰਵਾ 'ਤੀ ਬੱਲੇ-ਬੱਲੇ, ਵੀਡੀਓ ਵਾਇਰਲ

ਮੰਤਰੀ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਚੱਕਰਵਾਤ ਤੂਫ਼ਾਨ ਕਾਰਨ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਮਿਲੀ ਹੈ। ਮੰਤਰੀ ਨੇ ਕਿਹਾ ਕਿ ਐਤਵਾਰ ਸਵੇਰੇ 10.30 ਵਜੇ ਤੱਕ ਬਾਹਰ ਕੱਢੇ ਗਏ ਲੋਕਾਂ ਨੂੰ 1178 ਚੱਕਰਵਾਤ ਰਾਹਤ ਕੇਂਦਰਾਂ ਵਿਚ ਪਨਾਹ ਦਿੱਤੀ ਗਈ ਹੈ ਅਤੇ ਉਹਨਾਂ ਨੂੰ ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਵਿਸ਼ੇਸ਼ ਤੌਰ 'ਤੇ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਸਵੇਰੇ ਆਏ ਚੱਕਰਵਾਤ ‘ਦਾਨਾ’ ਨੇ 14 ਜ਼ਿਲ੍ਹਿਆਂ ਦੇ 108 ਬਲਾਕਾਂ ਅਧੀਨ 1671 ਗ੍ਰਾਮ ਪੰਚਾਇਤਾਂ ਦੇ ਲੋਕ ਪ੍ਰਭਾਵਿਤ ਕੀਤੇ ਹਨ। ਪੁਜਾਰੀ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ ਚੱਕਰਵਾਤ ਅਤੇ ਬਾਅਦ ਵਿੱਚ ਆਏ ਹੜ੍ਹਾਂ ਕਾਰਨ ਲਗਭਗ 5,840 ਘਰ ਪੂਰੀ ਤਰ੍ਹਾਂ ਜਾਂ ਅੰਸ਼ਕ ਤੌਰ 'ਤੇ ਨੁਕਸਾਨੇ ਗਏ ਹਨ। 

ਇਹ ਵੀ ਪੜ੍ਹੋ - ਦੀਵਾਲੀ ਤੋਂ ਪਹਿਲਾਂ CM ਨੇ ਕਰ 'ਤਾ ਅਲਰਟ ਜਾਰੀ, ਕਿਹਾ-ਕੁਝ ਵੀ ਹੋ ਸਕਦੈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News