ਤਾਮਿਲਨਾਡੂ ’ਚ ਤਬਾਹੀ ਮਚਾਉਣ ਮਗਰੋਂ ਆਂਧਰਾ ਪ੍ਰਦੇਸ਼ ਵੱਲ ਵਧਿਆ ਚੱਕਰਵਾਤੀ ਤੂਫਾਨ ‘ਮਿਚੌਂਗ’, 5 ਦੀ ਮੌਤ
Tuesday, Dec 05, 2023 - 05:23 AM (IST)
ਚੇਨਈ/ਅਮਰਾਵਤੀ (ਏਜੰਸੀਆਂ)- ਚੱਕਰਵਾਤੀ ਤੂਫਾਨ ‘ਮਿਚੌਂਗ’ ਨੇ ਸੋਮਵਾਰ ਨੂੰ ਚੇਨਈ ਅਤੇ ਇਸ ਦੇ ਆਸਪਾਸ ਦੇ ਜ਼ਿਲ੍ਹਿਆਂ ’ਚ ਤਬਾਹੀ ਮਚਾਈ। ਤੂਫਾਨ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਲਗਾਤਾਰ ਮੀਂਹ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ 2015 ਦੇ ਹੜ੍ਹਾਂ ਦੇ ਮੁੜ ਦੁਹਰਾਏ ਜਾਣ ਦਾ ਡਰ ਪੈਦਾ ਹੋ ਗਿਆ ਹੈ।
ਮੀਂਹ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਵਸਤਾਂ ਲਈ ਭੱਜਦੌੜ ਕਰਨੀ ਪੈ ਰਹੀ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਤੇਜ਼ ਮੀਂਹ ਕਾਰਨ ਸ਼ਹਿਰ ਦੇ ਕਈ ਇਲਾਕਿਆਂ ’ਚ ਬਿਜਲੀ ਗੁੱਲ ਹੋ ਗਈ ਅਤੇ ਇੰਟਰਨੈੱਟ ਸੇਵਾਵਾਂ ਠੱਪ ਹੋ ਗਈਆਂ। ਚੇਨਈ ਦੇ ਕਈ ਹਿੱਸੇ ਅਤੇ ਨਾਲ ਲੱਗਦੇ ਕਾਂਚੀਪੁਰਮ, ਚੇਂਗਲਪੇਟ ਅਤੇ ਤਿਰੂਵੱਲੂਰ ’ਚ ਪਾਣੀ ਭਰ ਗਿਆ ਅਤੇ ਸੜਕਾਂ ’ਤੇ ਖੜ੍ਹੇ ਪਾਣੀ ਨੂੰ ਹਟਾਉਣ ਲਈ ਸਰਕਾਰੀ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਬ੍ਰਿਟੇਨ ਸਰਕਾਰ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
ਲਗਾਤਾਰ ਪੈ ਰਹੇ ਮੀਂਹ ਕਾਰਨ ਚੇਨਈ ਹਵਾਈ ਅੱਡੇ ਦਾ ਸੰਚਾਲਨ ਸਵੇਰੇ 9:40 ਤੋਂ ਰਾਤ 11 ਵਜੇ ਤਕ ਮੁਅੱਤਲ ਕਰ ਦਿੱਤਾ ਗਿਆ ਅਤੇ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਲਗਭਗ 70 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਰਨਵੇਅ ਵੀ ਬੰਦ ਹਨ। ਕੈਬਨਿਟ ਮੰਤਰੀ ਉਦੈਨਿਧੀ ਸਟਾਲਿਨ ਅਤੇ ਮਾਣਯੋਗ ਸੁਬਰਾਮਨੀਅਮ ਨੇ ਚੇਨਈ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਰਾਹਤ ਗਤੀਵਿਧੀਆਂ ਦਾ ਨਿਰੀਖਣ ਕੀਤਾ।
ਤਾਮਿਲਨਾਡੂ ’ਚ ਤਬਾਹੀ ਮਚਾਉਣ ਤੋਂ ਬਾਅਦ ਇਹ ਤੂਫਾਨ ਬੰਗਾਲ ਦੀ ਖਾੜੀ ’ਤੇ ਛਾ ਗਿਆ ਅਤੇ ਆਂਧਰਾ ਪ੍ਰਦੇਸ਼ ਦੇ ਤੱਟ ਵੱਲ ਵਧ ਗਿਆ। ਭਾਰੀ ਮੀਂਹ ਦੀ ਸੰਭਾਵਨਾ ਦੇ ਵਿਚਕਾਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਤਿਆਰੀਆਂ ਲਈ ਲਗਭਗ 8 ਜ਼ਿਲਿਆਂ ਦੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਆਂਧਰਾ ਪ੍ਰਦੇਸ਼ ਵਿਚ ਤਿਰੁਮਾਲਾ ਤਿਰੂਪਤੀ ਦੇਵਸਥਾਨਮ ਨੇ ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਰਧਾਲੂਆਂ ਨੂੰ ਸ਼੍ਰੀ ਕਪਿਲਤੀਰਥਮ ਝਰਨੇ ਵਿੱਚ ਪਵਿੱਤਰ ਇਸ਼ਨਾਨ ਕਰਨ ਤੋਂ ਅਸਥਾਈ ਤੌਰ ’ਤੇ ਰੋਕ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8