ਚੱਕਰਵਾਤੀ ਤੂਫ਼ਾਨ ਦੀ ਮੁੜ ਵਾਪਸੀ! ਦਿੱਲੀ ਸਮੇਤ ਇਨ੍ਹਾਂ ਸੂਬਿਆਂ ''ਚ ਛੇਤੀ ਵਧੇਗੀ ਠੰਡ

Wednesday, Nov 06, 2024 - 11:23 PM (IST)

ਨੈਸ਼ਨਲ ਡੈਸਕ : ਦੀਵਾਲੀ ਤੋਂ ਬਾਅਦ ਦੇਸ਼ 'ਚ ਠੰਡ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ ਅਤੇ ਦਿੱਲੀ ਸਮੇਤ ਉੱਤਰੀ ਭਾਰਤ 'ਚ ਠੰਡ ਵਧਣ ਦੀ ਸੰਭਾਵਨਾ ਹੈ। ਇਸ ਵਾਰ ਕਾਫ਼ੀ ਕੜਾਕੇ ਦੀ ਠੰਡ ਪੈ ਸਕਦੀ ਹੈ। ਇਸ ਦੇ ਨਾਲ ਹੀ ਚੱਕਰਵਾਤੀ ਤੂਫ਼ਾਨ ਕਾਰਨ ਕਈ ਰਾਜਾਂ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਵੀ ਹੋ ਸਕਦੀ ਹੈ।

ਭਾਰਤੀ ਮੌਸਮ ਵਿਭਾਗ (IMD) ਮੁਤਾਬਕ, ਬੰਗਾਲ ਦੀ ਦੱਖਣੀ ਖਾੜੀ 'ਤੇ ਇਕ ਸਾਈਕਲੋਨਿਕ ਸਰਕੂਲੇਸ਼ਨ ਬਣ ਗਿਆ ਹੈ। ਇਸ ਕਾਰਨ 7 ਤੋਂ 12 ਨਵੰਬਰ ਤੱਕ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ ਵਿਚ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਵੀਰਵਾਰ ਨੂੰ ਮੀਂਹ ਪੈ ਸਕਦਾ ਹੈ। ਮਨੀਪੁਰ 'ਚ ਕੁਝ ਥਾਵਾਂ 'ਤੇ ਗੜੇ ਵੀ ਪੈ ਸਕਦੇ ਹਨ।

ਇਹ ਵੀ ਪੜ੍ਹੋ : ਮੇਘਲ ਸਾਹਨੀ ਬਣੀ ਮਿਸਿਜ਼ ਇੰਡੀਆ ਪਲੈਨੇਟ 2024 ਦੀ ਜੇਤੂ, ਮਹਿਮਾ ਤੇ ਪ੍ਰਿਆ ਨੇ ਵੀ ਜਿੱਤੇ ਖ਼ਾਸ ਖ਼ਿਤਾਬ

ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ ਪਰ ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ 'ਚ ਤਾਪਮਾਨ 'ਚ 1-2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2-4 ਡਿਗਰੀ ਵੱਧ ਹੈ। ਅਗਲੇ ਇਕ ਹਫ਼ਤੇ ਵਿਚ ਦੱਖਣੀ ਭਾਰਤ ਵਿਚ ਤਾਪਮਾਨ ਵਿਚ ਥੋੜ੍ਹਾ ਵਾਧਾ ਹੋ ਸਕਦਾ ਹੈ।

ਦਿੱਲੀ ਦਾ ਮੌਸਮ
ਦਿੱਲੀ ਵਿਚ ਤਾਪਮਾਨ ਵਿਚ ਮਾਮੂਲੀ ਗਿਰਾਵਟ ਦੇਖੀ ਗਈ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 30-33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 14-18 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਸਵੇਰੇ ਅਤੇ ਰਾਤ ਨੂੰ ਹਲਕੀ ਠੰਡ ਦਾ ਅਹਿਸਾਸ ਹੋਵੇਗਾ। ਵੀਰਵਾਰ ਨੂੰ ਸਵੇਰੇ ਅਤੇ ਰਾਤ ਨੂੰ ਹਲਕੀ ਧੁੰਦ ਪੈਣ ਦੀ ਵੀ ਸੰਭਾਵਨਾ ਹੈ, ਜਦਕਿ ਦਿਨ ਵੇਲੇ ਮੌਸਮ ਸਾਫ਼ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Sandeep Kumar

Content Editor

Related News