ਬੈਂਗਲੁਰੂ ''ਚ ਵੱਡਾ ਹਾਦਸਾ: ਗੈਸ ਸਿਲੰਡਰ ਲੀਕ ਹੋਣ ਨਾਲ ਘਰ ਨੂੰ ਲੱਗੀ ਅੱਗ, ਇੱਕ ਪਰਿਵਾਰ ਦੇ 6 ਮੈਂਬਰ ਝੁਲਸੇ
Saturday, Oct 03, 2026 - 11:58 AM (IST)
ਬੈਂਗਲੁਰੂ : ਬੰਗਲੁਰੂ ਦੇ ਨਯਨਦਾਹਲੀ ਵਿੱਚ ਸ਼ਨੀਵਾਰ ਸਵੇਰੇ ਇੱਕ ਘਰ ਵਿੱਚ ਰਸੋਈ ਗੈਸ ਸਿਲੰਡਰ ਦੇ ਸ਼ੱਕੀ ਲੀਕ ਹੋਣ ਕਾਰਨ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਘਰ ਵਿਚ ਮੌਜੂਦ ਚਾਰ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਛੇ ਮੈਂਬਰ ਝੁਲਸ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਦੇ ਅਨੁਸਾਰ ਜ਼ਖਮੀਆਂ ਦੀ ਪਛਾਣ ਕਰੀਲਿੰਗੱਪਾ (40), ਉਸਦੀ ਪਤਨੀ ਲਕਸ਼ਮੰਮਾ (42), ਚੈਤਰਾ (11), ਬਸਵਾ (9) ਅਤੇ ਤਿੰਨ ਸਾਲ ਦੀਆਂ ਜੁੜਵਾਂ ਧੀਆਂ ਗੀਤਾ ਅਤੇ ਗਿਰਿਜਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
ਉਨ੍ਹਾਂ ਕਿਹਾ ਕਿ ਇਹ ਲੋਕ ਮੂਲ ਰੂਪ ਵਿੱਚ ਰਾਏਚੁਰ ਦੇ ਰਹਿਣ ਵਾਲੇ ਸਨ ਅਤੇ ਵਿਨਾਇਕ ਲੇਆਉਟ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਪੁਲਸ ਦੇ ਅਨੁਸਾਰ, ਇਹ ਘਟਨਾ ਘਰ ਵਿੱਚ ਖਾਣਾ ਪਕਾਉਣ ਦੌਰਾਨ ਵਾਪਰੀ ਹੈ। ਇਸ ਦੌਰਾਨ ਇੱਕ ਰਸੋਈ ਗੈਸ ਸਿਲੰਡਰ ਤੋਂ ਸ਼ੱਕੀ ਲੀਕ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਸਾਰੇ ਛੇ ਲੋਕ ਝੁਲਸ ਗਏ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਚੰਦਰ ਲੇਆਉਟ ਪੁਲਸ ਸਟੇਸ਼ਨ ਦੇ ਕਰਮਚਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਿਓ ਦੇ ਮੋਹ 'ਚ ਅੰਨ੍ਹੇ ਹੋਏ ਧੀ-ਪੁੱਤ! ਮੁੜ ਜਿਊਂਦਾ ਹੋਣ ਦੀ ਉਮੀਦ 'ਚ 4 ਸਾਲ ਫ੍ਰੀਜ਼ਰ ’ਚ ਰੱਖੀ ਮ੍ਰਿਤਕ ਦੇਹ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
