ਡੀ. ਕ੍ਰਿਸ਼ਨਕੁਮਾਰ ਬਣੇ ਮਣੀਪੁਰ ਹਾਈ ਕੋਰਟ ਦੇ ਚੀਫ ਜਸਟਿਸ
Thursday, Nov 21, 2024 - 10:23 AM (IST)
ਨਵੀਂ ਦਿੱਲੀ- ਜਸਟਿਸ ਡੀ. ਕ੍ਰਿਸ਼ਨਕੁਮਾਰ ਨੂੰ ਸੁਪਰੀਮ ਕੋਰਟ ਕਾਲੇਜੀਅਮ ਦੀ ਸਿਫ਼ਾਰਸ ਦੇ 48 ਘੰਟਿਆਂ ਦੇ ਅੰਦਰ ਮਣੀਪੁਰ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ ਗਿਆ। ਹਾਈ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਸਿਧਾਰਥ ਮ੍ਰਿਦੁਲ 62 ਸਾਲ ਦੀ ਉਮਰ ਪੂਰੀ ਹੋਣ ਕਰ ਕੇ ਵੀਰਵਾਰ ਨੂੰ ਅਹੁਦਾ ਛੱਡ ਦੇਣਗੇ।
ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 18 ਨਵੰਬਰ ਨੂੰ ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿਚ ਜਸਟਿਸ ਕ੍ਰਿਸ਼ਨਕੁਮਾਰ ਦਾ ਨਾਮ ਪ੍ਰਸਤਾਵਿਤ ਕੀਤਾ ਸੀ, ਜੋ ਇਸ ਵੇਲੇ ਮਦਰਾਸ ਹਾਈ ਕੋਰਟ ਦੇ ਜੱਜ ਵਜੋਂ ਤਾਇਨਾਤ ਹਨ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ‘ਐਕਸ’ ਉੱਤੇ ਜਸਟਿਸ ਕ੍ਰਿਸ਼ਨਕੁਮਾਰ ਦੀ ਤਰੱਕੀ ਦਾ ਐਲਾਨ ਕੀਤਾ ਅਤੇ ਕਿਹਾ ਕਿ ਮੈਂ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।