ਮੰਤਰੀ ਮੰਡਲ ਦਾ ਫ਼ੈਸਲਾ: ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ DA, DR ਦੀ ਵਾਧੂ ਕਿਸ਼ਤ ਕੀਤੀ ਜਾਵੇਗੀ ਜਾਰੀ

Thursday, Sep 29, 2022 - 04:19 AM (IST)

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 1 ਜੁਲਾਈ ਤੋਂ ਮਿਲਣ ਯੋਗ 4 ਫ਼ੀਸਦੀ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੀ ਵਾਧੂ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਸ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ।

ਇਹ ਵੀ ਪੜ੍ਹੋ : ਮੁਸਲਿਮ ਕਲਾਕਾਰਾਂ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਕੀਤੀ ਬੇਅਦਬੀ 'ਤੇ ਪਾਕਿਸਤਾਨੀ ਸਿੱਖਾਂ ਨੇ ਜਤਾਇਆ ਇਤਰਾਜ਼

ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ 1 ਜੁਲਾਈ ਤੋਂ 4 ਫ਼ੀਸਦੀ ਦੀ ਦਰ ਨਾਲ ਵਾਧੂ ਕਿਸ਼ਤ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਸਰਕਾਰੀ ਖਜ਼ਾਨੇ 'ਤੇ ਸਾਲਾਨਾ 12,852 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਜੁਲਾਈ ਤੋਂ ਫਰਵਰੀ ਤੱਕ ਇਸ 'ਤੇ 8568 ਕਰੋੜ ਰੁਪਏ ਖਰਚ ਕੀਤੇ ਜਾਣਗੇ। ਦੇਸ਼ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਸ ਦਾ ਲਾਭ ਮਿਲੇਗਾ।

ਇਹ ਵੀ ਪੜ੍ਹੋ : IELTS 'ਚ ਘੱਟ ਬੈਂਡ ਆਉਣ 'ਤੇ ASI ਦੇ ਬੇਟੇ ਨੇ ਚੁੱਕਿਆ ਖੌਫ਼ਨਾਕ ਕਦਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News