ਦਿਵਾਲੀ ਤੋਂ ਪਹਿਲਾਂ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ ! ਪ੍ਰਸ਼ਾਸਨ ਨੇ DA ''ਚ ਕੀਤਾ ਵਾਧਾ
Saturday, Sep 27, 2025 - 11:00 AM (IST)
ਨੈਸ਼ਨਲ ਡੈਸਕ- ਤਿਉਹਾਰੀ ਸੀਜ਼ਨ ਆਉਂਦਿਆਂ ਹੀ ਕਰਮਚਾਰੀਆਂ ਦੀਆਂ ਸਰਕਾਰ ਤੋਂ ਉਮੀਦਾਂ ਵਧ ਜਾਂਦੀਆਂ ਹਨ। ਇਸੇ ਦੌਰਾਨ ਓਡੀਸ਼ਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੂਬਾ ਸਰਕਾਰ ਨੇ ਪਬਲਿਕ ਸੈਕਟਰ ਅੰਡਰਟੇਕਿੰਗਜ਼ (PSU) ਦੇ ਕਰਮਚਾਰੀਆਂ ਨੂੰ ਦਿਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ 'ਚ 2 ਫ਼ੀਸਦੀ ਦਾ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਸ ਵਾਧੇ ਮਗਰੋਂ ਕਰਮਚਾਰੀਆਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ 53 ਫ਼ੀਸਦੀ ਤੋਂ ਵਧ ਕੇ 55 ਫ਼ੀਸਦੀ ਹੋ ਜਾਵੇਗਾ। ਇਹ ਵਾਧਾ 1 ਜਨਵਰੀ 2025 ਤੋਂ ਲਾਗੂ ਹੋਵੇਗਾ, ਜਿਸ ਦਾ ਫ਼ਾਇਦਾ ਸੂਬੇ ਦੇ ਕਰੀਬ 8.5 ਲੱਖ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਹੋਵੇਗਾ।
ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸਾਲ 2024 'ਚ ਸਰਕਾਰੀ ਕਰਮਚਾਰੀਆਂ ਦੇ ਡੀ.ਏ. 'ਚ 3 ਫ਼ੀਸਦੀ ਦਾ ਵਾਧਾ ਕੀਤਾ ਸੀ, ਜਿਸ ਮਗਰੋਂ ਮਹਿੰਗਾਈ ਭੱਤਾ 50 ਤੋਂ ਵਧ ਕੇ 53 ਫ਼ੀਸਦੀ ਹੋ ਗਿਆ ਸੀ। ਇਸ ਫ਼ੈਸਲੇ ਨਾਲ ਸੂਬਾ ਸਰਕਾਰ ਦਾ ਉਦੇਸ਼ ਤਿਉਹਾਰੀ ਸੀਜ਼ਨ ਦੌਰਾਨ ਮਹਿੰਗਾਈ ਦੀ ਮਾਰ ਨੂੰ ਘੱਟ ਕਰਨਾ ਹੈ।
ਇਹ ਵੀ ਪੜ੍ਹੋ- ਅਮਰੀਕਾ 'ਚ ਡਰਾਈਵਰਾਂ ਲਈ ਵੱਡੀ ਖ਼ਬਰ ; ਵਿਭਾਗ ਨੇ ਨਵੇਂ ਨਿਯਮਾਂ ਦਾ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਅਨੁਪਮ ਖੇਰ ਦੀ ‘ਤਨਵੀ ਦਾ ਗ੍ਰੇਟ’ ਨੇ ਆਸਕਰ ਦੀ ਦੌੜ ''ਚ ਮਾਰੀ ਬਾਜ਼ੀ; 200 ਸਰਵੋਤਮ ਫਿਲਮਾਂ ਦੀ ਸੂਚੀ ''ਚ ਬਣਾਈ ਜਗ੍ਹਾ
