ਨਵਾਦਾ 'ਚ ਮਹਾਦਲਿਤ ਟੋਲਾ 'ਚ ਦਬੰਗਾਂ ਨੇ ਕੀਤੀ ਫਾਇਰਿੰਗ, 80 ਘਰਾਂ ਨੂੰ ਲਾਈ ਅੱਗ

Wednesday, Sep 18, 2024 - 10:57 PM (IST)

ਨਵਾਦਾ 'ਚ ਮਹਾਦਲਿਤ ਟੋਲਾ 'ਚ ਦਬੰਗਾਂ ਨੇ ਕੀਤੀ ਫਾਇਰਿੰਗ, 80 ਘਰਾਂ ਨੂੰ ਲਾਈ ਅੱਗ

ਨੈਸ਼ਨਲ ਡੈਸਕ : ਬਿਹਾਰ ਦੇ ਨਵਾਦਾ 'ਚ ਬੁੱਧਵਾਰ ਨੂੰ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਪੂਰੇ ਦੇਸ਼ 'ਚ ਸਨਸਨੀ ਫੈਲਾ ਦਿੱਤੀ ਹੈ। ਨਵਾਦਾ ਦੇ ਮਹਾਦਲਿਤ ਟੋਲਾ 'ਚ ਦਬੰਗਾਂ ਨੇ ਕਈ ਰਾਉਂਡ ਫਾਇਰ ਕੀਤੇ ਅਤੇ ਕਰੀਬ 80 ਘਰਾਂ ਨੂੰ ਅੱਗ ਲਗਾ ਦਿੱਤੀ।

ਜਾਣਕਾਰੀ ਮੁਤਾਬਕ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੁਲਸ ਨੇ ਵੀ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਦਬੰਗਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਵਿਚ ਕਈ ਪਾਲਤੂ ਪਸ਼ੂ ਮਾਰੇ ਗਏ ਸਨ, ਕਈ ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਦਬੰਗਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਗੋਲੀਆਂ ਵੀ ਚਲਾਈਆਂ।

ਇਹ ਵੀ ਪੜ੍ਹੋ : ਚੋਰੀ ਦੇ ਸ਼ੱਕ 'ਚ ਔਰਤ ਨੂੰ ਦਰੱਖਤ ਨਾਲ ਬੰਨ੍ਹਿਆ, ਫਿਰ ਲੋਹੇ ਦੀ ਗਰਮ ਰਾਡ ਨਾਲ ਦਾਗ'ਤਾ

ਬਹੁਤ ਸਾਰੇ ਪਸ਼ੂ ਮਾਰੇ ਗਏ
ਪੀੜਤ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਗ ਨਾਲ ਕਈ ਪਸ਼ੂ ਆਦਿ ਸੜ ਗਏ। ਘਰ ਦਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਲੋਕਾਂ ਨੂੰ ਖਾਣ-ਪੀਣ ਅਤੇ ਰਹਿਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅਚਾਨਕ ਵਾਪਰੀ ਘਟਨਾ ਕਾਰਨ ਲੋਕਾਂ ਨੂੰ ਕੁਝ ਸਮਝ ਨਹੀਂ ਆ ਰਿਹਾ। ਅਚਾਨਕ ਪਿੰਡ 'ਚ ਪਹੁੰਚ ਕੇ ਉਨ੍ਹਾਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਲੋਕ ਡਰ ਗਏ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਇਸ ਦੌਰਾਨ ਘਰਾਂ ਨੂੰ ਅੱਗ ਲਾ ਦਿੱਤੀ ਗਈ। ਇਸ ਦੌਰਾਨ ਵਾਹਨਾਂ ਦਾ ਵੀ ਨੁਕਸਾਨ ਹੋਇਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Sandeep Kumar

Content Editor

Related News