ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ, ਕਿਹਾ- ਹਰਿਆਣਾ ਦੇ ਸਿੱਖਾਂ ਨੂੰ ਬਾਦਲਾਂ ਤੋਂ ਮਿਲੀ ਆਜ਼ਾਦੀ

09/21/2022 12:35:54 PM

ਸਿਰਸਾ– ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖਾਂ ਨੂੰ ਬਾਦਲਾਂ ਤੋਂ ਆਜ਼ਾਦੀ ਮਿਲ ਗਈ ਹੈ। ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਸੌਂਪਣ ਦੇ ਫ਼ੈਸਲੇ ’ਤੇ ਇਹ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਸਾਡੇ ਹੱਕ ’ਚ ਹੈ। ਇਹ ਗੱਲ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਆਖੀ। ਦੱਸ ਦੇਈਏ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ’ਚ ਦਿੱਤੇ ਗਏ ਫ਼ੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਹਰਿਆਣਾ ਦੇ ਸਾਰੇ ਗੁਰਦੁਆਰਿਆਂ ’ਤੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ ਰਿਹਾ ਹੈ। 

ਇਹ ਵੀ ਪੜ੍ਹੋ- SC ਤੋਂ ਸ਼੍ਰੋਮਣੀ ਕਮੇਟੀ ਨੂੰ ਝਟਕਾ, ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਹੀ ਕਰੇਗੀ

 

ਦਾਦੂਵਾਲ ਦਾ ਸੁਖਬੀਰ ਬਾਦਲ ’ਤੇ ਪਲਟਵਾਰ

ਦਾਦੂਵਾਲ ਨੇ ਸੁਖਬੀਰ ਬਾਦਲ ਦੇ ਉਸ ਬਿਆਨ 'ਤੇ ਪਲਟਵਾਰ ਕੀਤਾ, ਜਿਸ 'ਚ ਸੁਖਬੀਰ ਬਾਦਲ ਨੇ ਦਾਦੂਵਾਲ ਨੂੰ ਏਜੰਸੀਆਂ ਦਾ ਏਜੰਟ ਦੱਸਿਆ ਸੀ। ਦਾਦੂਵਾਲ ਨੇ ਸੁਖਬੀਰ ਬਾਦਲ 'ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਜਿਨ੍ਹਾਂ ਦੇ ਆਪਣੇ ਹੀ ਮਾੜੇ ਖਾਤੇ ਹਨ, ਉਹ ਮੇਰਾ ਹਿਸਾਬ ਲੈ ਕੇ ਫਿਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਹਿਸਾਬ ਦੇਣਾ ਚਾਹੀਦਾ ਹੈ, ਜਿਨ੍ਹਾਂ ਨੇ ਪੰਥ ਅਤੇ ਪੰਜਾਬ ਦਾ ਨੁਕਸਾਨ ਕੀਤਾ ਹੈ। ਮੇਰੇ ਬਾਰੇ ਸਭ ਜਾਣਦੇ ਹਨ ਕਿ ਮੈਂ ਪੰਥ ਲਈ ਕੰਮ ਕੀਤਾ ਹੈ। ਜੇਲ੍ਹ ਕੱਟੀ ਹੈ, ਅਦਾਲਤ ਵਿਚ ਲੜਿਆ ਹੈ। ਬਾਦਲ ਪਰਿਵਾਰ ਬਾਰੇ ਸਭ ਨੂੰ ਪਤਾ ਹੈ। ਕੌਣ ਏਜੰਟ ਇਹ ਸਭ ਜਾਣਦੇ ਹਨ।

ਇਹ ਵੀ ਪੜ੍ਹੋ- ਜੱਥੇਦਾਰ ਬਲਜੀਤ ਦਾਦੂਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ

ਹਰਜਿੰਦਰ ਧਾਮੀ ’ਤੇ ਦਾਦੂਵਾਲ ਦਾ ਨਿਸ਼ਾਨਾ-

ਦਾਦੂਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਧਾਮੀ ’ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਗੁਰੂ ਦੇ ਗੋਲਕ ਦਾ ਪੈਸਾ ਹੋਰ ਖਰਾਬ ਨਾ ਕਰੇ। ਐੱਸ. ਜੀ. ਪੀ. ਸੀ. ਦੇ ਅਧੀਨ ਆਉਣ ਵਾਲੇ ਗੁਰਦੁਆਰਿਆਂ ਦਾ ਕੰਮ HSGPC ਵੇਖੇਗੀ। ਦਰਅਸਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਸੀ ਕਿ ਅਸੀਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਮੰਨਦੇ ਹਾਂ, ਉਹ ਸਰਵਉੱਚ ਹੈ ਪਰ ਇਹ ਫ਼ੈਸਲਾ ਸਿੱਖਾਂ ਦੀਆਂ ਭਾਵਨਾਵਾਂ ਮੁਤਾਬਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਅਸੀਂ ਸੁਪਰੀਮ ਕੋਰਟ ’ਚ ਰੀਵਿਊ ਪਟੀਸ਼ਨ ਦਾਇਰ ਕਰਾਂਗੇ। ਧਾਮੀ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕਾਪੀ ਆਉਣ ਦੀ ਉਡੀਕ ਕਰ ਰਹੇ ਹਾਂ।

ਇਹ ਵੀ ਪੜ੍ਹੋ-  ਫਰਜ਼ੀ ਵੀਜ਼ਾ 'ਤੇ ਵਿਦੇਸ਼ ਭੇਜਣ ਵਾਲੇ ਗੈਂਗ ਦਾ ਪਰਦਾਫ਼ਾਸ਼, ਪੰਜਾਬ ਸਮੇਤ ਤਿੰਨ ਸੂਬਿਆਂ 'ਚ ਸੀ ਨੈੱਟਵਰਕ

ਕੀ ਹੈ ਪੂਰਾ ਮਾਮਲਾ-

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ, 2014 ਦੀ ਸੰਵਿਧਾਨਕ ਜਾਇਜ਼ਤਾ ਨੂੰ ਬਰਕਰਾਰ ਰੱਖਿਆ। ਜਿਸ ਦੇ ਅਧੀਨ ਸੂਬੇ ’ਚ ਗੁਰਦੁਆਰਿਆਂ ਦੇ ਮਾਮਲਿਆਂ ਨੂੰ ਸੰਭਾਲਣ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਸੁਪਰੀਮ ਕੋਰਟ ਦੀ ਦੋ ਮੈਂਬਰੀ ਬੈਂਚ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ ਨੂੰ ਰੱਦ ਕਰਨ ਦੀ ਮੰਗ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ।


Tanu

Content Editor

Related News