ਦਲਾਈ ਲਾਮਾ ਨੇ ਨਵੇਂ ਚੁਣੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਿੱਤੀ ਵਧਾਈ

08/08/2022 5:57:26 PM

ਧਰਮਸ਼ਾਲਾ (ਭਾਸ਼ਾ)- ਤਿੱਬਤੀ ਅਧਿਆਤਮਕ ਗੁਰੂ ਦਲਾਈ ਲਾਮਾ ਨੇ ਸੋਮਵਾਰ ਨੂੰ ਜਗਦੀਪ ਧਨਖੜ ਨੂੰ ਵਧਾਈ ਦਿੱਤੀ, ਜੋ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣਗੇ। ਧਰਮਸ਼ਾਲਾ ਵਿਚ ਦਲਾਈ ਲਾਮਾ ਦੇ ਦਫ਼ਤਰ ਨੇ ਕਿਹਾ ਕਿ ਉਹ ਇਸ ਸਮੇਂ ਲੱਦਾਖ ਦੇ ਲੇਹ ਜ਼ਿਲ੍ਹੇ ਦੇ ਸ਼ੇਵਤਸੇਲ ਵਿਚ ਰਹਿ ਰਹੇ ਹਨ, ਜਿੱਥੋਂ ਉਨ੍ਹਾਂ ਨੇ ਧਨਖੜ ਨੂੰ ਪੱਤਰ ਲਿਖਿਆ ਹੈ। ਸੋਮਵਾਰ ਨੂੰ ਲਿਖੇ ਇਕ ਪੱਤਰ ਵਿਚ ਦਲਾਈ ਲਾਮਾ ਨੇ ਕਿਹਾ,“ਇਨ੍ਹਾਂ ਸਾਲਾਂ ਵਿਚ, ਭਾਰਤ ਨੇ ਕਈ ਖੇਤਰਾਂ ਵਿਚ ਬਹੁਤ ਤਰੱਕੀ ਕੀਤੀ ਹੈ, ਖਾਸ ਕਰਕੇ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ। ਆਪਣੀ ਜ਼ਿੰਦਗੀ ਦਾ ਜ਼ਿਆਦਾਤਰ ਸਮਾਂ ਇੱਥੇ ਬਿਤਾਉਣ ਤੋਂ ਬਾਅਦ, ਮੈਂ ਆਪਣੇ ਆਪ ਨੂੰ ਭਾਰਤੀ ਸਮਾਜ ਦਾ ਬਹੁਤ ਵੱਡਾ ਹਿੱਸਾ ਮੰਨਦਾ ਹਾਂ। ਇਹ ਸ਼ੁਭ ਹੈ ਕਿ ਤੁਸੀਂ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ 'ਤੇ ਇਹ ਅਹੁਦਾ ਸੰਭਾਲਣ ਜਾ ਰਹੇ ਹੋ।

ਕੇਂਦਰ 'ਚ ਸੱਤਾਧਾਰੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੇ ਉਮੀਦਵਾਰ ਰਹੇ ਧਨਖੜ ਨੇ ਉੱਪ ਰਾਸ਼ਟਰਪਤੀ ਦੀ ਚੋਣ ਹਾਸਲ ਕੀਤੀ ਸੀ। ਉਨ੍ਹਾਂ ਨੂੰ 74.36 ਫੀਸਦੀ ਵੋਟਾਂ ਮਿਲੀਆਂ, ਜੋ ਪਿਛਲੀਆਂ 6 ਉੱਪ ਰਾਸ਼ਟਰਪਤੀ ਚੋਣਾਂ ਵਿਚ ਜੇਤੂ ਉਮੀਦਵਾਰ ਨੂੰ ਮਿਲੀਆਂ ਵੋਟਾਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਉਨ੍ਹਾਂ ਨੂੰ 528 ਵੋਟਾਂ ਮਿਲੀਆਂ ਜਦਕਿ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੂੰ 182 ਵੋਟਾਂ ਮਿਲੀਆਂ। ਧਨਖੜ 11 ਅਗਸਤ ਨੂੰ ਉੱਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ।

DIsha

This news is Content Editor DIsha