ਦਲਾਈ ਲਾਮਾ ਨੇ ਕੀਤੀ ਸਾਬਕਾ ਪੀ. ਐੱਮ. ਮਨਮੋਹਨ ਸਿੰਘ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ

Tuesday, Apr 20, 2021 - 05:29 PM (IST)

ਦਲਾਈ ਲਾਮਾ ਨੇ ਕੀਤੀ ਸਾਬਕਾ ਪੀ. ਐੱਮ. ਮਨਮੋਹਨ ਸਿੰਘ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ

ਧਰਮਸ਼ਾਲਾ (ਭਾਸ਼ਾ)— ਅਧਿਆਤਮਕ ਨੇਤਾ ਦਲਾਈ ਲਾਮਾ ਨੇ ਕੋਰੋਨਾ ਵਾਇਰਸ ਤੋਂ ਪੀੜਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਚਿੱਠੀ ਲਿਖੀ ਹੈ ਅਤੇ ਉਨ੍ਹਾਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਨੂੰ ਸੰਬੋਧਿਤ ਚਿੱਠੀ ਵਿਚ ਮੰਗਲਵਾਰ ਨੂੰ ਦਲਾਈ ਲਾਮਾ ਨੇ ਲਿਖਿਆ ਹੈ ਕਿ ਮੈਂ ਤੁਹਾਡੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਤੁਸੀਂ ਜਾਣਦੇ ਹੋ ਮੈਂ ਤੁਹਾਡਾ ਬਹੁਤ ਸਨਮਾਨ ਕਰਦਾ ਹਾਂ ਅਤੇ ਤੁਹਾਨੂੰ ਇਕ ਪੁਰਾਣਾ ਦੋਸਤ ਮੰਨਦਾ ਹਾਂ।

ਇਹ ਵੀ ਪੜ੍ਹੋ- ਸਾਬਕਾ ਪੀ. ਐੱਮ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ

PunjabKesari

ਦਲਾਮੀ ਲਾਮਾ ਨੇ ਅੱਗੇ ਲਿਖਿਆ ਕਿ ਮੈਨੂੰ ਉਮੀਦ ਹੈ ਕਿ ਅਸੀਂ ਦੁਨੀਆ ਦੇ ਹਰ ਦੇਸ਼ ਦੇ ਸਾਹਮਣੇ ਚੁਣੌਤੀ ਪੇਸ਼ ਕਰ ਰਹੀ ਕੋਵਿਡ-19 ਮਹਾਮਾਰੀ ਦਾ ਛੇਤੀ ਹੀ ਅੰਤ ਵੇਖਾਂਗੇ। ਸਾਬਕਾ ਪ੍ਰਧਾਨ ਮੰਤਰੀ ਸਿੰਘ ਨੂੰ ਕੋਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਸੋਮਵਾਰ ਨੂੰ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ 88 ਸਾਲ ਦੇ ਸਿੰਘ ਏਮਜ਼ ਦੇ ਟਰਾਮਾ ਸੈਂਟਰ ਵਿਚ ਦਾਖ਼ਲ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਸਾਬਕਾ ਪ੍ਰਧਾਨ ਮੰਤਰੀ ਸਿੰਘ ਨੇ 4 ਮਾਰਚ ਨੂੰ ਅਤੇ 3 ਅਪ੍ਰੈਲ ਨੂੰ ਕੋਵਿਡ-19 ਟੀਕੇ ਦੀਆਂ ਦੋ ਖ਼ੁਰਾਕਾਂ ਲਈਆਂ ਸਨ।


author

Tanu

Content Editor

Related News