ਦਲਾਈ ਲਾਮਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Thursday, Sep 17, 2020 - 06:34 PM (IST)

ਦਲਾਈ ਲਾਮਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਧਰਮਸ਼ਾਲਾ— ਤਿੱਬਤ ਦੇ ਬੌਧ ਧਰਮ ਗੁਰੂ ਦਲਾਈ ਲਾਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 70ਵੇਂ ਜਨਮ ਦਿਨ ਦੀ ਵਧਾਈ ਦਿੱਤੀ ਹੈ। ਦਲਾਈ ਲਾਮਾ ਨੇ ਮੋਦੀ ਨੂੰ ਭੇਜੀ ਇਕ ਚਿੱਠੀ ’ਚ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ। ਚਿੱਠੀ ’ਚ ਬੌਧ ਧਰਮ ਗੁਰੂ ਨੇ ਲਿਖਿਆ ਕਿ ਕੋਰੋਨਾ ਵਾਇਰਸ ਦੇ ਖ਼ਤਰੇ ਕਾਰਨ ਦੁਨੀਆ ਭਰ ਦੇ ਲੋਕਾਂ ਅਤੇ ਦੇਸ਼ਾਂ ਲਈ ਇਹ ਇਕ ਵੱਡਾ ਅਸਾਧਾਰਣ ਸਾਲ ਰਿਹਾ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੌਮਾਂਤਰੀ ਭਾਈਚਾਰਾ ਮਿਲ ਕੇ ਲੰਬੇ ਸਮੇਂ ਤੱਕ ਇਸ ਵਾਇਰਸ ਦੇ ਪ੍ਰਸਾਰ ਨੂੰ ਰੋਕ ਲਵੇਗਾ।

ਦਲਾਈ ਲਾਮਾ ਨੇ ਕਿਹਾ ਕਿ ਵਾਇਰਸ ਦੇ ਇਲਾਜ ਲਈ ਵੈਕਸੀਨ ਵਿਕਸਿਤ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਵਿਚ ਕੇਂਦਰ ਅਤੇ ਪ੍ਰਦੇਸ਼ਾਂ ਦੇ ਅਧਿਕਾਰੀ ਜਨਤਾ ਨੂੰ ਕੋਰੋਨਾ ਮਹਾਮਾਰੀ ਕਾਰਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਘੱਟ ਕਰਨ ਲਈ ਜੋ ਵੀ ਕਰ ਸਕਦੇ ਹਨ, ਕਰ ਰਹੇ ਹਨ। ਦਲਾਈ ਲਾਮਾ ਦੀ ਚਿੱਠੀ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਗਿਆ ਹੈ ਕਿ ਕੋਰੋਨਾ ਆਫ਼ਤ ਨਾਲ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਤੁਸÄ ਜੋ ਉਪਾਅ ਕੀਤੇ ਹਨ, ਮੈਂ ਉਨ੍ਹਾਂ ਦੀ ਸ਼ਲਾਘਾ ਕਰਦਾ ਹਾਂ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 70 ਸਾਲ ਦੇ ਹੋ ਗਏ ਹਨ। 17 ਸਤੰਬਰ 1950 ਨੂੰ ਜਨਮੇ ਮੋਦੀ ਨੂੰ ਅੱਜ ਜਨਮ ਦਿਨ ਦੀਆਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਥਾਂ-ਥਾਂ ’ਤੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਉਂਦੇ ਨਜ਼ਰ ਆਏ। ਭਾਜਪਾ ਵਲੋਂ ਜਨਮ ਦਿਨ ਨੂੰ ‘ਸੇਵਾ ਹਫਤਾ’ ਦੇ ਰੂਪ ਵਿਚ ਮਨਾਇਆ ਗਿਆ। 


author

Inder Prajapati

Content Editor

Related News