ਪ੍ਰਤਾਪਗੜ੍ਹ ’ਚ ਦਲਿਤ ਮੁਟਿਆਰ ਦਾ ਕਤਲ, ਲਾਸ਼ ਦਰੱਖਤ ਨਾਲ ਲਟਕਦੀ ਮਿਲੀ
Monday, Apr 27, 2026 - 11:21 AM (IST)
ਪ੍ਰਤਾਪਗੜ੍ਹ : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲੇ ਦੇ ਮਾਣਿਕਪੁਰ ਥਾਣਾ ਦੇ ਇਲਾਕੇ ਵਿਚ ਐਤਵਾਰ ਸਵੇਰੇ ਇਕ 19 ਸਾਲਾ ਦਲਿਤ ਮੁਟਿਆਰ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਪੁਲਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਨੁਸਾਰ ਮੁਟਿਆਰ ਸ਼ਨੀਵਾਰ ਰਾਤ ਨੂੰ ਘਰ ਵਿਚ ਸੌਣ ਗਈ ਸੀ ਪਰ ਸਵੇਰੇ ਉਸਦੀ ਲਾਸ਼ ਘਰ ਤੋਂ ਕਰੀਬ 400 ਮੀਟਰ ਦੂਰ ਬਾਗ ਵਿਚ ਇਕ ਦਰੱਖਤ ਨਾਲ ਲਟਕਦੀ ਮਿਲੀ। ਘਟਨਾ ਵਾਲੀ ਥਾਂ ਨੇੜਿਓਂ ਚੱਪਲਾਂ ਅਤੇ ਅੰਤਰ-ਵਸਤਰ ਵੀ ਬਰਾਮਦ ਹੋਏ ਹਨ, ਜਦੋਂ ਕਿ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ।
ਬੰਗਾਲ ਦੀ MP ਨੇ ਸਟੇਜ 'ਤੇ ਕੀਤਾ ਮੂਲਮੰਤਰ ਦਾ ਜਾਪ, ਵੀਡੀਓ ਹੋਈ ਵਾਇਰਲ
ਵਧੀਕ ਪੁਲਿਸ ਸੁਪਰਡੈਂਟ ਬ੍ਰਿਜਨੰਦਨ ਰਾਏ ਨੇ ਦੱਸਿਆ ਕਿ ਪਹਿਲੀ ਨਜ਼ਰੇ ਇਹ ਕਤਲ ਦਾ ਮਾਮਲਾ ਜਾਪਦਾ ਹੈ। ਪਿੰਡ ਵਾਸੀਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਮੁਟਿਆਰ ਨਾਲ ਜਬਰ-ਜ਼ਨਾਹ ਤੋਂ ਬਾਅਦ ਉਸਦਾ ਕਤਲ ਕੀਤਾ ਗਿਆ ਹੋ ਸਕਦਾ ਹੈ, ਹਾਲਾਂਕਿ ਇਸਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਹੋਵੇਗੀ। ਪੁਲਸ ਅਤੇ ਫੋਰੈਂਸਿਕ ਟੀਮ ਮੌਕੇ ਤੋਂ ਸਬੂਤ ਇਕੱਠੇ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਲੋੜ ਅਨੁਸਾਰ ਹੋਰ ਧਾਰਾਵਾਂ ਜੋੜੀਆਂ ਜਾਣਗੀਆਂ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
ਇਹ ਵੀ ਪੜ੍ਹੋ : ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
