ਮਹੋਬਾ ’ਚ ਦਲਿਤ ਵਿਦਿਆਰਥਣ ਨਾਲ ਜਬਰ-ਜ਼ਿਨਾਹ

Sunday, Sep 22, 2024 - 12:09 PM (IST)

ਮਹੋਬਾ ’ਚ ਦਲਿਤ ਵਿਦਿਆਰਥਣ ਨਾਲ ਜਬਰ-ਜ਼ਿਨਾਹ

ਬਾਂਦਾ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਮਹੋਬਾ ਜ਼ਿਲ੍ਹੇ ਦੇ ਸਦਰ ਕੋਤਵਾਲੀ ਇਲਾਕੇ ਵਿਚ ਇਕ ਨੌਜਵਾਨ ਨੇ ਜਨਮ ਦਿਨ ਮਨਾਉਣ ਦੇ ਬਹਾਨੇ ਇਕ ਹੋਟਲ ਵਿਚ ਲਿਜਾ ਕੇ ਦਲਿਤ ਵਿਦਿਆਰਥਣ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਜਬਰ-ਜ਼ਨਾਹ ਦੇ ਮੁਲਜ਼ਮ ਨੌਜਵਾਨ ਅਤੇ ਉਸ ਦੇ ਸਾਥੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਕੋਤਵਾਲੀ ਦੇ ਇੰਸਪੈਕਟਰ ਨਰਿੰਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਕ ਕਾਲਜ ਵਿਚ ਪੜ੍ਹਨ ਵਾਲੀ 18 ਸਾਲ ਦੀ ਦਲਿਤ ਵਿਦਿਆਰਥਣ ਨੇ ਆਪਣੀ ਸ਼ਿਕਾਇਤ ’ਚ ਜਬਰ-ਜ਼ਨਾਹ ਦੀ ਇਹ ਘਟਨਾ 4 ਸਤੰਬਰ ਦੀ ਦੱਸੀ ਹੈ।

ਇਹ ਵੀ ਪੜ੍ਹੋ ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop

ਸ਼ਿਕਾਇਤ ਅਨੁਸਾਰ ਵਿਦਿਆਰਥਣ 4 ਸਤੰਬਰ ਨੂੰ ਕਾਲਜ ਪੜ੍ਹਨ ਲਈ ਆਈ ਸੀ, ਜਿੱਥੇ ਉਸ ਦੇ ਗੁਆਂਢੀ ਅਦਿੱਤਿਆ ਸਿੰਘ ਅਤੇ ਉਸੇ ਪਿੰਡ ਦੇ ਸਮੀਰ ਉਸ ਨੂੰ ਮਿਲੇ। ਉਨ੍ਹਾਂ ਦੱਸਿਆ ਕਿ ਦੋਵੇਂ ਨੌਜਵਾਨ ਉਸ ਨੂੰ ਜਨਮ ਦਿਨ ਮਨਾਉਣ ਦੇ ਬਹਾਨੇ ਚਰਖਾਰੀ ਬਾਈਪਾਸ ’ਤੇ ਸਥਿਤ ਇਕ ਹੋਟਲ ’ਚ ਲੈ ਗਏ, ਜਿੱਥੇ ਆਦਿਤਿਆ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਸਮੀਰ ਨੇ ਉਸ ਦਾ ਸਾਥ ਦਿੱਤਾ। ਐੱਸ. ਐੱਚ. ਓ. ਨੇ ਦੱਸਿਆ ਕਿ ਸਮੀਰ ਨੇ ਇਸ ਘਟਨਾ ਦੀ ਵੀਡੀਓ ਬਣਾਈ ਅਤੇ ਹੁਣ ਦੋਵੇਂ ਉਸ ਨੂੰ ਬਲੈਕਮੇਲ ਕਰ ਰਹੇ ਹਨ। ਪੀੜਤਾ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਬਾਰੇ ਆਪਣੇ ਪਰਿਵਾਰ ਵਾਲਿਆਂ ਨੂੰ ਦੱਸਿਆ, ਜਿਸ ਤੋਂ ਬਾਅਦ ਪੀੜਤਾ ਨੇ ਸ਼ਨੀਵਾਰ ਨੂੰ ਥਾਣਾ ਸਦਰ ਕੋਤਵਾਲੀ ਵਿਖੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ।

ਇਹ ਵੀ ਪੜ੍ਹੋ ਹਸਪਤਾਲ 'ਚ ਮਹਿਲਾ ਡਾਕਟਰ ਦੀ ਲੱਤਾਂ-ਮੁੱਕਿਆਂ ਨਾਲ ਕੁੱਟਮਾਰ, ਵਾਲਾਂ ਤੋਂ ਫੜ ਧੂਹ-ਧੂਹ ਖਿੱਚਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News