ਨਸ਼ੇ ਦੀ ਹਾਲਤ ''ਚ ਪਿਤਾ ਨੇ 13 ਸਾਲਾ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Thursday, Aug 15, 2024 - 03:35 PM (IST)

ਅਮੇਠੀ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਇਕ ਪਿੰਡ ਦੀ ਰਹਿਣ ਵਾਲੀ 13 ਸਾਲਾ ਦਲਿਤ ਕੁੜੀ ਨੇ ਆਪਣੇ ਪਿਤਾ 'ਤੇ ਜਬਰ ਜ਼ਿਨਾਹ ਕਰਨ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਭਾਰਤੀ ਦੰਡਾਵਲੀ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਐੱਫ.ਆਈ.ਆਰ. ਦਰਜ ਕਰ ਕੇ ਦੋਸ਼ੀ ਪਿਤਾ ਦੀ ਭਾਲ ਕਰ ਰਹੀ ਹੈ। ਪੁਲਸ ਨੇ ਦੱਸਿਆ ਕਿ ਸ਼ੁਕੁਲ ਬਜ਼ਾਰ ਥਾਣਾ ਖੇਤਰ 'ਚ ਪੀੜਤਾ ਦੀ ਸ਼ਿਕਾਇਤ ਅਨੁਸਾਰ ਉਹ ਜਮਾਤ 9 ਦੀ ਵਿਦਿਆਰਥਣ ਹੈ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਚਾਰ ਅਗਸਤ ਨੂੰ ਉਸ ਦੇ ਮਾਤਾ-ਪਿਤਾ ਵਿਚਾਲੇ ਵਿਵਾਦ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਮਾਂ ਆਪਣੀ ਭੈਣ ਕੋਲ ਦਿੱਲੀ ਚਲੀ ਗਈ ਸੀ ਅਤੇ 8 ਅਗਸਤ ਦੀ ਰਾਤ ਲਗਭਗ 8.30 ਵਜੇ ਪਿਤਾ ਨੇ ਨਸ਼ੇ ਦੀ ਹਾਲਤ 'ਚ ਉਸ ਨਾਲ ਜਬਰ ਜ਼ਿਨਾਹ ਕੀਤਾ।

ਪੁਲਸ ਅਨੁਸਾਰ ਪੀੜਤਾ ਦਾ ਕਹਿਣਾ ਹੈ ਕਿ 10 ਅਗਸਤ ਉਸ ਦੀ ਮਾਂ ਦੀ ਦਿੱਲੀ 'ਚ ਮੌਤ ਹੋ ਗਈ ਅਤੇ ਮਾਂ ਦੇ ਅੰਤਿਮ ਸੰਸਕਾਰ ਤੋਂ ਬਾਅਦ ਥਾਣੇ ਸੂਚਨਾ ਦੇਣ ਗਈ ਸੀ। ਮੁਸਾਫਿਰਖਾਨਾ ਦੇ ਪੁਲਸ ਡਿਪਟੀ ਕਮਿਸ਼ਨਰ ਅਤੁਲ ਕੁਮਾਰ ਸਿੰਘ ਨੇ ਦੱਸਿਆ ਕਿ 14 ਅਗਸਤ ਦੀ ਸ਼ਾਮ ਆਪਣੇ ਪਿਤਾ 'ਤੇ ਜਬਰ ਜ਼ਿਨਾਹ ਦਾ ਦੋਸ਼ ਲਗਾਉਂਦੇ ਹੋਏ 13 ਸਾਲਾ ਕੁੜੀ ਨੇ ਸ਼ਿਕਾਇਤ ਦਿੱਤੀ, ਜਿਸ ਦੇ ਆਧਾਰ 'ਤੇ ਜਬਰ ਜ਼ਿਨਾਹ ਅਤੇ ਪੋਕਸੋ ਐਕਟ ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ ਗਈ। ਪੁਲਸ ਨੇ ਕਿਹਾ ਕਿ ਦੋਸ਼ੀ ਪਿਤਾ ਦੀ ਭਾਲ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News