ਜੰਮੂ-ਕਸ਼ਮੀਰ ’ਚ ਮੋਹਲੇਧਾਰ ਮੀਂਹ ਕਾਰਨ ਆਇਆ ਹੜ੍ਹ, ਸਕੂਲ ਕੀਤੇ ਗਏ ਬੰਦ

Monday, Aug 01, 2022 - 05:31 PM (IST)

ਜੰਮੂ-ਕਸ਼ਮੀਰ ’ਚ ਮੋਹਲੇਧਾਰ ਮੀਂਹ ਕਾਰਨ ਆਇਆ ਹੜ੍ਹ, ਸਕੂਲ ਕੀਤੇ ਗਏ ਬੰਦ

ਜੰਮੂ- ਮੋਹਲੇਧਾਰ ਮੀਂਹ ਕਾਰਨ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਸ਼ਹਿਰ ’ਚ ਸੋਮਵਾਰ ਯਾਨੀ ਕਿ ਅੱਜ ਹੜ੍ਹ ਆ ਗਿਆ ਅਤੇ ਇਸ ਵਜ੍ਹਾ ਕਾਰਨ ਸਥਾਨਕ ਪ੍ਰਸ਼ਾਸਨ ਨੂੰ ਵਿਦਿਅਕ ਅਦਾਰੇ ਬੰਦ ਕਰਨ ਲਈ ਮਜਬੂਰ ਹੋਣਾ ਪਿਆ। ਅਧਿਕਾਰੀਆਂ ਮੁਤਾਬਕ ਸੁਰਨਕੋਟ ਦੇ ਪਹਾੜੀ ਇਲਾਕਿਆਂ ’ਚ ਪੂਰੀ ਰਾਤ ਮੋਹਲੇਧਾਰ ਮੀਂਹ ਪੈਣ ਮਗਰੋਂ ਹੜ੍ਹ ਆ ਗਿਆ ਅਤੇ ਇਸ ਦਾ ਪਾਣੀ ਘਰਾਂ ਅਤੇ ਦੁਕਾਨਾਂ ’ਚ ਦਾਖ਼ਲ ਹੋ ਗਿਆ। ਲੋਕਾਂ ਦੀ ਮਦਦ ਕਰਨ ਲਈ ਫ਼ੌਜ ਅਤੇ ਪੁਲਸ ਨੂੰ ਲਾਇਆ ਗਿਆ ਹੈ।

ਖ਼ਬਰਾਂ ’ਚ ਕਿਹਾ ਗਿਆ ਹੈ ਕਿ ਹੜ੍ਹ ’ਚ ਕਈ ਮਕਾਨ, ਦੁਕਾਨਾਂ ਅਤੇ ਗੱਡੀਆਂ ਨੂੰ ਨੁਕਸਾਨ ਪੁੱਜਾ ਹੈ। ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਹੜ੍ਹ ਪ੍ਰਭਾਵਿਤ ਲੋਕਾਂ ਕੋਲ ਪਹੁੰਚ ਗਏ ਹਨ। ਅਧਿਕਾਰੀਆਂ ਨੇ ਇਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਅਤੇ ਨਦੀਆਂ ਦੇ ਨੇੜੇ ਨਾ ਜਾਣ ਲਈ ਕਿਹਾ। ਇਕ ਅਧਿਕਾਰੀ ਨੇ ਕਿਹਾ, “ਸਾਰੇ ਸਕੂਲ ਅਤੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।


author

Tanu

Content Editor

Related News