ਕੁਲਮਾਗ 'ਚ ਮੁਕਾਬਲੇ ਦੌਰਾਨ ਖਤਰਨਾਕ ਅੱਤਵਾਦੀ ਜੀਨਤ-ਉਲ-ਇਸਲਾਮ ਢੇਰ

01/13/2019 9:43:11 AM

ਸ਼੍ਰੀਨਗਰ-ਜੰਮੂ ਅਤੇ ਕਸ਼ਮੀਰ ਦੇ ਕੁਲਗਾਮ ਇਲਾਕੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ 'ਚ ਖਤਰਨਾਕ ਅੱਤਵਾਦੀ ਜੀਨਤ-ਉਲ-ਇਸਲਾਮ ਸਮੇਤ ਦੋ ਹੋਰ ਅੱਤਵਾਦੀ ਮਾਰੇ ਗਏ ਹਨ। ਪੁਲਸ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਅੱਤਵਾਦੀਆਂ ਦੀ ਮਜ਼ੂਦਗੀ ਦੀ ਖੁਫੀਆ ਜਾਣਕਾਰੀ ਮਿਲਣ 'ਤੇ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਕਟਪੋਰਾ ਇਲਾਕੇ 'ਚ ਕਲ ਸ਼ਾਮ ਸ਼ੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਖੋਜ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਖੋਜ ਮੁਹਿੰਮ ਦੇ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆ ਚਲਾਈਆ, ਜਿਸਦਾ ਸੁਰੱਖਿਆ ਬਲਾਂ ਨੇ ਵੀ ਮੂੰਹ ਤੋੜ ਜਵਾਬ ਦਿੱਤਾ ਹੈ। ਇਸ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ।

ਅਧਿਕਾਰੀਆਂ ਨੇ ਦੱਸਿਆ ਹੈ ਕਿ ਮੌਕੇ 'ਤੇ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਏ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਮਾਰੇ ਗਏ ਅੱਤਵਾਦੀਆਂ 'ਚ ਇਕ ਦੀ ਪਹਿਚਾਣ ਖਤਰਨਾਕ ਅੱਤਵਾਦੀ ਜੀਨਤ ਓਲ ਇਸਲਾਮ ਦੇ ਤੌਰ 'ਤੇ ਹੋਈ ਹੈ, ਜੋ ਅਲ ਬਦਰ ਅੱਤਵਾਦੀ ਸਮੂਹ ਨਾਲ ਜੁੜਿਆ ਸੀ। ਦੂਜੇ ਅੱਤਵਾਦੀ ਦੀ ਪਹਿਚਾਣ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਇਹ ਵੀ ਦੱਸਿਆ ਹੈ ਕਿ ਜੀਨਤ ਨੂੰ ਆਈ. ਡੀ. ਦਾ ਮਾਹਿਰ ਮੰਨਿਆ ਜਾਂਦਾ ਸੀ ਅਤੇ ਉਹ ਇਸ ਤੋਂ ਪਹਿਲਾਂ ਹਿਜ਼ਬੁਲ ਮੁਜਾਹਿਦੀਨ ਨਾਲ ਜੁੜਿਆ ਸੀ।

Iqbalkaur

This news is Content Editor Iqbalkaur