ਦਰਿਆਗੰਜ ਹਿੰਸਾ : ਕੋਰਟ ਨੇ 15 ਲੋਕਾਂ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

12/23/2019 6:02:40 PM

ਨਵੀਂ ਦਿੱਲੀ— ਦਿੱਲੀ ਦੀ ਇਕ ਕੋਰਟ ਨੇ ਪੁਰਾਣੀ ਦਿੱਲੀ ਦੇ ਦਰਿਆਗੰਜ ਇਲਾਕੇ 'ਚ ਹਿੰਸਾ ਦੇ ਦੋਸ਼ 'ਚ ਗ੍ਰਿਫਤਾਰ 15 ਲੋਕਾਂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਸੋਮਵਾਰ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ ਦੀ ਨਿਆਇਕ ਹਿਰਾਸਤ 2 ਹਫ਼ਤਿਆਂ ਲਈ ਵਧਾ ਦਿੱਤੀ। ਮੈਟਰੋਪੋਲੀਟਨ ਮੈਜਿਸਟ੍ਰੇਟ ਕਪਿਲ ਕੁਮਾਰ ਨੇ ਅਰਜ਼ੀਆਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਨੂੰ ਰਾਹਤ ਦੇਣ ਲਈ ਪੂਰੇ ਆਧਾਰ ਨਹੀਂ ਹਨ। ਦੋਸ਼ੀਆਂ ਦੀ 2 ਦਿਨ ਦੀ ਨਿਆਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੋਰਟ ਨੇ ਆਦੇਸ਼ ਪਾਸ ਕੀਤਾ। ਕੋਰਟ ਨੇ ਪੁੱਛਿਆ ਕਿ ਦੋਸ਼ੀਆਂ ਨੂੰ ਕਿਸ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਪਥਰਾਅ ਕੀਤਾ ਸੀ ਅਤੇ ਜ਼ਖਮੀਆਂ 'ਚ ਇਕ ਪੁਲਸ ਡਿਪਟੀ ਕਮਿਸ਼ਨਰ ਵੀ ਸ਼ਾਮਲ ਹੈ। ਦੋਸ਼ੀਆਂ ਨੂੰ ਜ਼ਮਾਨਤ ਦੇਣ ਦੀ ਅਪੀਲ ਕਰਦੇ ਹੋਏ ਸੀਨੀਅਰ ਵਕੀਲ ਰਿਬੈਕਾ ਜਾਨ ਨੇ ਕਿਹਾ ਕਿ ਪੁਲਸ ਕੋਲ ਦੋਸ਼ੀਆਂ ਵਿਰੁੱਧ ਸੀ.ਸੀ.ਟੀ.ਵੀ. ਫੁਟੇਜ ਜਾਂ ਹੋਰ ਸਬੂਤ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਜੇਲ 'ਚ ਨਹੀਂ ਰੱਖਿਆ ਜਾਣਾ ਚਾਹੀਦਾ।

ਜਾਨ ਨੇ ਕਿਹਾ,''ਭਾਰਤ ਸਜ਼ਾ ਯਾਫਤਾ ਦੀ ਧਾਰਾ 436 (ਘਰ ਆਦਿ ਨੂੰ ਨਸ਼ਟ ਕਰਨ ਦੀ ਮੰਸ਼ਾ ਨਾਲ ਅੱਗ ਲਗਾਉਣਾ) ਲਾਗੂ ਨਹੀਂ ਹੁੰਦੀ ਹੈ। ਕੀ ਉਨ੍ਹਾਂ ਕੋਲ ਦੋਸ਼ੀਆਂ ਵਿਰੁੱਧ ਕੋਈ ਸਬੂਤ, ਸੀ.ਸੀ.ਟੀ.ਵੀ. ਫੁਟੇਜ ਹੈ?'' ਕੋਰਟ ਨੇ ਸ਼ਨੀਵਾਰ ਨੂੰ ਦੋਸ਼ੀਆਂ ਨੂੰ ਸੋਮਵਾਰ ਤੱਕ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਹ ਨਾਬਾਲਗ ਹੈ ਪਰ ਪੁਲਸ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਉਮਰ 23 ਸਾਲ ਦੱਸੀ ਹੈ। ਸ਼ੁੱਕਰਵਾਰ ਨੂੰ ਦਰਿਆਗੰਜ 'ਚ ਸੋਧ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਦੌਰਾਨ ਜਦੋਂ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਬਲਪੂਰਵਕ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਹਿੰਸਾ ਭੜਕ ਗਈ ਸੀ ਅਤੇ ਇਕ ਸਮੂਹ ਨੇ ਪਥਰਾਅ ਕਰ ਦਿੱਤਾ ਸੀ। ਇਸ ਹੰਗਾਮੇ 'ਚ ਇਕ ਕਾਰ ਨੂੰ ਫੂਕ ਦਿੱਤਾ ਗਿਆ ਸੀ ਅਤੇ ਕਈ ਹੋਰ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ।


DIsha

Content Editor

Related News