ਅੱਜ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, 7-8 ਪੜਾਵਾਂ ''ਚ ਹੋ ਸਕਦੀ ਹੈ ਵੋਟਿੰਗ

Saturday, Mar 16, 2024 - 04:11 AM (IST)

ਅੱਜ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, 7-8 ਪੜਾਵਾਂ ''ਚ ਹੋ ਸਕਦੀ ਹੈ ਵੋਟਿੰਗ

ਨੈਸ਼ਨਲ ਡੈਸਕ - ਭਾਰਤੀ ਚੋਣ ਕਮਿਸ਼ਨ ਅੱਜ ਸ਼ਨੀਵਾਰ ਨੂੰ ਦੁਪਹਿਰ 3 ਵਜੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਓਡੀਸ਼ਾ, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਕਰੇਗਾ। ਇਸ ਦੇ ਨਾਲ ਹੀ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਸੱਤ ਤੋਂ ਅੱਠ ਪੜਾਵਾਂ ਵਿੱਚ ਹੋਣ ਦੀ ਉਮੀਦ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨਵੇਂ ਚੁਣੇ ਗਏ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦੇ ਨਾਲ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨਗੇ।

ਇਹ ਵੀ ਪੜ੍ਹੋ - Google ਨੇ ਕਰ 'ਤਾ ਐਲਾਨ, ਇਸ ਦਿਨ ਲਾਂਚ ਹੋਵੇਗਾ ਐਂਡਰਾਇਡ 15 ਅਤੇ Pixel 8a

ਦੱਸ ਦਈਏ ਕਿ ਅਰੁਣ ਗੋਇਲ ਦੇ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਕਰੀਬ ਇਕ ਹਫਤੇ ਬਾਅਦ ਸ਼ੁੱਕਰਵਾਰ ਨੂੰ ਨਵੇਂ ਚੋਣ ਕਮਿਸ਼ਨਰਾਂ ਨੇ ਅਹੁਦਾ ਸੰਭਾਲ ਲਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ੁੱਕਰਵਾਰ ਸਵੇਰੇ ਦੋਵਾਂ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦਾ ਸਵਾਗਤ ਕੀਤਾ। ਲੰਬੇ ਸਿਆਸੀ ਹੰਗਾਮੇ ਅਤੇ ਹਲਚਲ ਤੋਂ ਬਾਅਦ ਵੀਰਵਾਰ ਨੂੰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ - 'ਨਹੀਂ ਦਿੰਦਾ ਘਰੇਲੂ ਖਰਚਾ'... ਬੱਸ ਸਟੈਂਡ ਦੀ ਛੱਤ ’ਤੇ ਚੜ੍ਹੀ ਨਵ-ਵਿਆਹੁਤਾ

ਗਿਆਨੇਸ਼ ਕੁਮਾਰ ਕੁਝ ਦਿਨ ਪਹਿਲਾਂ ਹੀ ਸਹਿਕਾਰਤਾ ਮੰਤਰਾਲੇ ਦੇ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਗਿਆਨੇਸ਼ ਨੇ ਮੰਤਰਾਲੇ ਦੇ ਗਠਨ ਤੋਂ ਲੈ ਕੇ ਹੁਣ ਤੱਕ ਇੱਥੇ ਕੰਮ ਕੀਤਾ ਹੈ। ਸਹਿਕਾਰਤਾ ਮੰਤਰਾਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਧੀਨ ਆਉਂਦਾ ਹੈ। ਇਸ ਤੋਂ ਪਹਿਲਾਂ ਗਿਆਨੇਸ਼ ਕੁਮਾਰ ਗ੍ਰਹਿ ਮੰਤਰਾਲੇ ਵਿੱਚ ਕਸ਼ਮੀਰ ਡਿਵੀਜ਼ਨ ਦੇ ਸੰਯੁਕਤ ਸਕੱਤਰ ਸਨ, ਉਨ੍ਹਾਂ ਦੇ ਸਮੇਂ ਦੌਰਾਨ ਹੀ ਧਾਰਾ 370 ਹਟਾ ਦਿੱਤੀ ਗਈ ਸੀ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Inder Prajapati

Content Editor

Related News